Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਜਗਮੇਲ ਦੀ ਵਿਧਵਾ ਲਈ ਨੌਕਰੀ, ਬੱਚਿਆਂ ਲਈ ਮੁਫ਼ਤ ਸਿੱਖ਼ਿਆ ਤੇ 20 ਲੱਖ ਦੇਣ ਦੇ ਹੁਕਮ

- Advertisement -

ਚੰਡੀਗੜ, 18 ਨਵੰਬਰ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸੰਗਰੂਰ ਜ਼ਿਲੇ ਦੇ ਪਿੰਡ ਚੰਗਾਲੀ ਵਾਲਾ ਵਿੱਚ ਮਾਰੇ ਗਏ ਦਲਿਤ ਵਿਅਕਤੀ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਸ ਫੈਸਲੇ ਦਾ ਐਲਾਨ ਤਿੰਨ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮਿ੍ਰਤਕ ਦੀ ਵਿਧਵਾ ਮਨਜੀਤ ਕੌਰ ਤੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਵਿਜੇ ਇੰਦਰ ਸਿੰਗਲਾ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਨੁਮਾਇੰਦਗੀ ਕੀਤੀ।

ਮੀਟਿੰਗ ਤੋਂ ਬਾਅਦ ਪਰਿਵਾਰ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜੱਦੀ ਪਿੰਡ ਲਹਿਰਾ ਸਥਿਤ ਉਨਾਂ ਦੀ ਰਿਹਾਇਸ਼ ਦੇ ਬਾਹਰ ਲਾਏ ਧਰਨੇ ਨੂੰ ਖ਼ਤਮ ਕਰ ਦਿੱਤਾ।

ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਮਿ੍ਰਤਕ ਦੀ ਵਿਧਵਾ ਨੂੰ ਉਸ ਦੀ ਵਿਦਿਅਕ ਯੋਗਤਾ ਵਿੱਚ ਢਿੱਲ ਦੇ ਕੇ ਉਸ ਨੂੰ ਘਰ ਦੇ ਨੇੜੇ ਹੀ ਗਰੁੱਪ-ਡੀ ਦੀ ਨੌਕਰੀ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਪਰਿਵਾਰ ਨੰੂ ਛੇ ਮਹੀਨਿਆਂ ਲਈ ਮੁਫ਼ਤ ਰਾਸ਼ਨ ਵੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮਿ੍ਰਤਕ ਦੇ ਭੋਗ ਦਾ ਸਮੁੱਚਾ ਖ਼ਰਚਾ ਵੀ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।

ਇਸੇ ਤਰਾਂ ਸੂਬਾ ਸਰਕਾਰ ਵੱਲੋਂ ਜਗਮੇਲ ਸਿੰਘ ਦੇ ਘਰ ਦੀ ਮੁਰੰਮਤ ਲਈ ਵੀ 1.25 ਲੱਖ ਰੁਪਏ ਦਿੱਤੇ ਜਾਣਗੇ। ਸਰਕਾਰ ਨੇ ਮਿ੍ਰਤਕ ਦੇ ਨੌਵੀਂ, ਛੇਵੀਂ ਤੇ ਪਹਿਲੀ ਜਮਾਤ ਵਿੱਚ ਪੜਦੇ ਬੱਚਿਆਂ ਨੂੰ ਗ੍ਰੈਜੂਏਸ਼ਨ ਪੱਧਰ ਤੱਕ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਵੀ ਫੈਸਲਾ ਕੀਤਾ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਕਤਲ ਕੇਸ ਦੀ ਵਿਆਪਕ ਜਾਂਚ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਪਾਸੋਂ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਇਕ ਹਫ਼ਤੇ ਵਿੱਚ ਇਸ ਕੇਸ ਦਾ ਚਲਾਨ ਪੇਸ਼ ਕਰਨ ਦੇ ਆਦੇਸ਼ ਦਿੱਤੇ। ਦੋਸ਼ੀਆਂ ਨੂੰ ਤਿੰਨ ਮਹੀਨਿਆਂ ਵਿੱਚ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਯਤਨ ਕੀਤੇ ਜਾਣਗੇ।

ਏ.ਡੀ.ਜੀ.ਪੀ. ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਜੇਕਰ ਕਿਸੇ ਪੁਲਿਸ ਅਧਿਕਾਰੀ ਦੇ ਪੱਧਰ ’ਤੇ ਕੋਈ ਲਾਪਰਵਾਹੀ ਹੋਈ ਹੈ ਤਾਂ ਇਸ ਦੀ ਜਾਂਚ ਕਰ ਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

ਬੁਲਾਰੇ ਨੇ ਦੱਸਿਆ ਕਿ ਡੀ.ਜੀ.ਪੀ. ਦਿਨਕਰ ਗੁਪਤਾ ਨੇ ਇਸ ਜਾਂਚ ਦਾ ਜ਼ਿੰਮਾ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਨੂੰ ਸੌਂਪਿਆ ਹੈ ਜਿਨਾਂ ਵੱਲੋਂ ਜਾਂਚ ਦੇ ਨਾਲ-ਨਾਲ ਸਿਫ਼ਾਰਸ਼ਾਂ ਦੀ ਸੂਚੀ ਵੀ ਸੌਂਪੀ ਜਾਵੇਗੀ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਅਤੇ ਮਾਮਲਾ ਦਰਜ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਰੋਕਿਆ ਜਾ ਸਕੇ।

ਡੀ.ਜੀ.ਪੀ. ਨੇ ਕਿਹਾ ਕਿ ਜਾਂਚ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਕਸੂਰਵਾਰ ਅਧਿਕਾਰੀਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...