Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਬੀ.ਡੀ.ਪੀ.ਓ. ਦੇ ਤਬਾਦਲੇ ਅਤੇ ਸੂਬਾ ਸਰਕਾਰ ਦੇ ਧਰਨੇ ਬਾਰੇ ਜਾਰੀ ਕੀਤੇ ਪੱਤਰ ਨੂੰ ਵਾਪਸ ਲੈਣ ਦੇ ਆਦੇਸ਼

- Advertisement -

ਚੰਡੀਗੜ੍ਹ, 19 ਸਤੰਬਰ, 2020:
ਸਰਦੂਲਗੜ੍ਹ ਦੇ ਬੀ.ਡੀ.ਪੀ.ਓ. ਵੱਲੋਂ ਆਪਣੇ ਪੱਧਰ ‘ਤੇ ਜਾਰੀ ਕੀਤੇ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਬੀ.ਡੀ.ਪੀ.ਓ. ਦੇ ਮੁੱਖ ਦਫਤਰ ਵਿਖੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਜਿਸ ਵਿੱਚ ਇਹ ਗਲਤ ਦਾਅਵਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਧਰਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕੋਈ ਪ੍ਰਦਰਸ਼ਨ ਨਹੀਂ ਕੀਤਾ ਗਿਆ ਜਿਵੇਂ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਵੱਲੋਂ ਦਾਅਵਾ ਕੀਤਾ ਗਿਆ ਹੈ। ਅਸਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਰੋਸ ਪ੍ਰਦਰਸ਼ਨ ਨੂੰ ਕਰਨ ਦੀ ਬਜਾਏ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਜਨਤਕ ਇਕੱਠ ਕਰਨ ਤੋਂ ਗੁਰੇਜ ਕਰ ਰਹੀ ਹੈ।

ਅਤਿ ਉਤਸ਼ਾਹਤ ਬੀ.ਡੀ.ਪੀ.ਓ. ਨੇ ਆਪਣੇ ਪੱਧਰ ‘ਤੇ ਹੀ 21 ਸਤੰਬਰ ਨੂੰ ਧਰਨੇ ਦਾ ਐਲਾਨ ਕਰ ਦਿੱਤਾ ਅਤੇ ਆਪਣੇ ਬਲਾਕ ਅਧੀਨ ਸਮੂਹ ਪੰਚਾਇਤ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਸਾਰੇ ਸਰਪੰਚਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਕਿਹਾ। ਬੁਲਾਰੇ ਨੇ ਸੂਬਾ ਸਰਕਾਰ ਦੀ ਅਜਿਹੀ ਕਿਸੇ ਵੀ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੇ ਗਲਤ ਦਾਅਵਾ ਕੀਤਾ ਕਿ ਮੰਤਰੀ ਤੇ ਵਿਧਾਇਕ ਧਰਨੇ ਵਿੱਚ ਸ਼ਾਮਲ ਹੋਣਗੇ।

ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਦੇ ਵੀ ਖੇਤੀ ਆਰਡੀਨੈਂਸਾਂ ਖਿਲਾਫ ਅਜਿਹੇ ਧਰਨਿਆਂ ਦੀ ਯੋਜਨਾ ਨਹੀਂ ਉਲੀਕੀ ਅਤੇ ਨਾ ਹੀ ਬੀ.ਡੀ.ਪੀ.ਓ. ਨੂੰ ਪੱਤਰ ਜਾਰੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਅਤੇ ਇਸ ਗਲਤ ਸੰਚਾਰ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਆਖਿਆ ਹੈ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...