Tuesday, April 23, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਭਾਈ ਖ਼ਾਲਸਾ ਦੇ ਪਰਿਵਾਰ ਨੂੰ ਮਦਦ ਦਾ ਭਰੋਸਾ, ਸੰਸਕਾਰ ਮੌਕੇ ਸਾਵਧਾਨੀਆਂ ਵਰਤਣ ਬਾਰੇ ਸਖ਼ਤ ਹਦਾਇਤਾਂ ਜਾਰੀ

- Advertisement -

ਚੰਡੀਗੜ੍ਹ, 5 ਅਪਰੈਲ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜਤ ਹਨ, ਉਨ੍ਹਾਂ ਦੇ ਇਲਾਜ ਵਿੱਚ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸ਼ਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਕੋਵਿਡ-19 ਤੋਂ ਬਚਾਅ ਲਈ ਇਲਾਜ ਚੱਲ ਰਿਹਾ ਹੈ ਅਤੇ ਸਰਕਾਰ ਦੇ ਮੈਡੀਕਲ ਪ੍ਰੋਟੋਕੋਲ ਮੁਤਾਬਕ ਇਨ੍ਹਾਂ ਸਾਰੇ ਮਰੀਜ਼ਾਂ ਦੀ ਪੂਰੀ ਦੇਖਭਾਲ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਦੀ ਸਿਹਤ ਉਤੇ ਸਿਹਤ ਵਿਭਾਗ ਨਿਗਰਾਨੀ ਰੱਖ ਰਿਹਾ ਹੈ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਉਨ੍ਹਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ।

ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਦੇ ਮੈਂਬਰਾਂ, ਜਿਨ੍ਹਾਂ ਦੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ, ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ।

ਅੰਮ੍ਰਿਤਸਰ ਵਿੱਚ ਕੁੱਲ ਸਥਾਨਕ ਲੋਕਾਂ ਦੇ ਖ਼ਦਸਿ਼ਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਕਿਹਾ ਹੈ ਕਿ ਜਿ਼ਲ੍ਹਾ ਪੱਧਰ ਉਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ, ਉਸ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮ੍ਰਿਤਕ ਦੇਹ ਢੁਕਵੇਂ ਤਰੀਕੇ ਨਾਲ ਸਸਕਾਰ ਦੀ ਹੱਕਦਾਰ ਹੈ ਅਤੇ ਕੋਵਿਡ-19 ਦੀ ਬਿਮਾਰੀ ਕਾਰਨ ਫੌਤ ਹੋਏ ਹਰੇਕ ਮਰੀਜ਼ ਦੀ ਲਾਸ਼ ਦੀ ਸੰਭਾਲ ਬਾਰੇ ਸਿਹਤ ਵਿਭਾਗ ਦਾ ਤੈਅ ਪ੍ਰੋਟੋਕੋਲ ਹੈ। ਇਸ ਦਾ ਲਾਜ਼ਮੀ ਪਾਲਣ ਹੋਵੇ ਅਤੇ ਲੋਕਾਂ ਦਾ ਇਹ ਖਦਸ਼ਾ ਗਲਤ ਹੈ ਕਿ ਕੋਵਿਡ ਮਰੀਜ਼ ਦੇ ਸਸਕਾਰ ਨਾਲ ਇਹ ਬਿਮਾਰੀ ਸਬੰਧਤ ਇਲਾਕੇ ਵਿੱਚ ਫੈਲ ਸਕਦੀ ਹੈ।

ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕੱਲ੍ਹ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਆਖਿਆ ਸੀ ਕਿ ਉਹ ਹਸਪਤਾਲ ਵਿੱਚ ਦਾਖ਼ਲ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਣ ਜਾਣ ਅਤੇ ਉਨ੍ਹਾਂ ਦਾ ਢੁਕਵਾਂ ਇਲਾਜ ਯਕੀਨੀ ਬਣਾਉਣ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...