Friday, May 3, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਆਨਲਾਈਨ’ ਕੋਰਸ ਦੀ ‘ਵਰਚੂਅਲ’ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੁਨੀਆਂ ਭਰ ਵਿੱਚ ਰਹਿੰਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪ੍ਰੋਗਰਾਮਾਂ/ਕੋਰਸਾਂ ਦੀ ਡਿਜੀਟਲ ਤੌਰ ‘ਤੇ ਸ਼ੁਰੂਆਤ ਕੀਤੀ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਕਰਨ ਲਈ ਭਾਸ਼ਾ ਐਵਾਰਡ ਲਈ 5 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਕੋਰਸ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਵਿੱਚ ਬਹੁਤ ਸਹਾਈ ਸਾਬਤ ਹੋਣਗੇ ਜਿਸ ਨਾਲ ਉਨ੍ਹਾਂ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਪੈਦਾ ਹੋਵੇਗੀ। ਇਸ ਪਹਿਲਕਦਮੀ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨ ਪੰਜਾਬ ਦੇ ਅਮੀਰ ਤੇ ਸ਼ਾਨਦਾਰ ਸੱਭਿਆਚਾਰ ਵਿਰਸੇ ਨਾਲ ਜੁੜਨਗੇ ਅਤੇ ਇਹ ਉਪਰਾਲਾ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖੇਗਾ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਯੂ.ਜੀ.ਸੀ. ਨੇ ਦੇਸ਼ ਦੀਆਂ 981 ਯੂਨੀਵਰਸਿਟੀਆਂ ਵਿੱਚੋਂ 37 ਯੂਨੀਵਰਸਿਟੀਆਂ ਨੂੰ ਕੋਰਸ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਦੀ ਇਕਲੌਤੀ ਸੂੂਬੇ ਦੀ ਸਰਕਾਰੀ ਯੂਨੀਵਰਸਿਟੀ ਹੈ ਜਿਸ ਨੂੰ ਯੂ.ਜੀ.ਸੀ. ਵੱਲੋਂ ਇਹ ਕੋਰਸ ਸ਼ੁਰੂ ਕਰਨ ਦਾ ਮਾਣ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਇਸ ਨਾਲ ਅਮਰੀਕਾ, ਬਰਤਾਨੀਆ ਕੈਨੇਡਾ, ਆਸਟਰੇਲੀਆ ਅਤੇ ਅਫਰੀਕਾ ਤੇ ਯੂਰੋਪ ਦੇ ਹਿੱਸਿਆਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵੱਲੋਂ ਨਿਰੰਤਰ ਕੀਤੀ ਜਾਂਦੀ ਮੰਗ ਪੂਰੀ ਹੋ ਗਈ ਅਤੇ ਹੁਣ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਵਿੱਚ ਸਿੱਖਿਆ ਹਾਸਲ ਹੋ ਸਕੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਟੇਗਰੀ 1 ਦੀ ਯੂਨੀਵਰਸਿਟੀ ਹੋਣ ਦੇ ਨਾਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਮੰਗ ਨੂੰ ਪੂਰਾ ਕਰਨ ਲਈ ਆਨਲਾਈਨ ਸਿੱਖਿਆ ਦਾ ਡਾਇਰੈਕਟੋਰੇਟ ਸਥਾਪਤ ਕੀਤਾ ਹੈ। ਯੂਨੀਵਰਸਿਟੀ, ਪੰਜਾਬੀ ਭਾਸ਼ਾ ਵਿੱਚ ਸਰਟੀਫਿਕੇਟ, ਗਰੈਜੂਏਟ ਤੇ ਪੋਸਟ ਗਰੈਜੂਏਟ ਪੱਧਰ ਦੇ ਕੋਰਸ ਮੁਹੱਈਆ ਕਰਵਾਏਗੀ।

ਸ੍ਰੀ ਸੰਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਵਿਦਿਆਰਥੀਆਂ ਲਈ ਕੰਪਿਊਟਰ ਸਾਇੰਸ, ਕਾਮਰਸ ਤੇ ਮੈਨੇਜਮੈਂਟ ਖੇਤਰਾਂ ਵਿੱਚ ਤਕਨੀਕੀ ਤੇ ਹੁਨਰ ਆਧਾਰਿਤ ਕੋਰਸ ਵੀ ਸ਼ਾਮਲ ਕੀਤੇ ਜਾਣਗੇ।

ਯੂਨੀਵਰਸਿਟੀ ਨੇ ਕੈਂਪਸ ਵਿੱਚ ਆਨਲਾਈਨ ਸਿੱਖਿਆ ਨੂੰ ਲਾਗੂ ਕਰਨ ਲਈ ਵੀਡਿਓ ਲੈਕਚਰਾਂ ਦੀ ਰਿਕਾਰਡਿੰਗ ਅਤੇ ਨਿਗਰਾਨੀ ਦੀ ਵਿਧੀ ਰਾਹੀਂ ਇਮਤਿਹਾਨਾਂ ਲਈ ਇਕ ਸਟੂਡੀਓ ਵੀ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਨੇ ਸਵੈ ਸਿੱਖਿਆ ਮਟਰੀਅਲ, ਈ-ਬੁੱਕਸ, ਵੀਡਿਓਜ਼, ਕੁਇਜ਼, ਆਨਲਾਈਨ ਵਿਚਾਰਾਂ ਅਤੇ ਲਾਈਵ ਲੈਕਚਰਾਂ ਦੀਆਂ ਵਿਵਸਥਾ ਵਾਲੀ ਸਿੱਖਿਆ ਪ੍ਰਬੰਧਨ ਪ੍ਰਣਾਲੀ (ਐਲ.ਐਮ.ਐਸ.) ਵਿਕਸਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੂਬੇ ਦੀ ਮੋਹਰੀ ਯੂਨੀਵਰਸਿਟੀ ਹੈ ਜਿਸ ਨੂੰ ਨੈਕ ਵੱਲੋਂ ਏ ਪਲੱਸ ਪਲੱਸ ਦਾ ਦਰਜਾ ਹਾਸਲ ਹੈ। ਇਸ ਨੂੰ ਯੂ.ਜੀ.ਸੀ., ਨਵੀਂ ਦਿੱਲੀ ਵੱਲੋਂ ‘ਸਰਵੋਤਮ ਕਾਰਗੁਜ਼ਾਰੀ ਲਈ ਅਥਾਹ ਸਮਰੱਥਾ ਵਾਲੀ ਯੂਨੀਵਰਸਿਟੀ’ ਅਤੇ ‘ਕੈਟਾਗਰੀ-1’ ਦਾ ਦਰਜਾ ਹਾਸਲ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...