Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਸਾਹ ਦੀ ਗੰਭੀਰ ਬਿਮਾਰੀ ਦੀ ਜਾਂਚ ਲਈ ਸਾਰੀਆਂ ਪ੍ਰਭਾਵਿਤ ਥਾਵਾਂ ’ਤੇ ਮੋਬਾਈਲ ਵੈਨਾਂ ਚਲਾਉਣ ਦੇ ਹੁਕਮ

- Advertisement -

ਚੰਡੀਗੜ੍ਹ, 1 ਅਪ੍ਰੈਲ, 2020 –

ਸੂਬਾ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਕੋਵਿਡ-19 ਦਾ ਸੰਕਟ ਵਧਣ ਨਾਲ ਨਿਪਟਣ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਸ ਮਹਾਮਾਰੀ ਨਾਲ ਪ੍ਰਭਾਵਿਤ ਥਾਵਾਂ (ਹੌਟਸਪੌਟ) ਵਾਲੇ ਸਾਰੇ ਜ਼ਿਲਿ੍ਹਆਂ ਵਿੱਚ ਲੋਕਾਂ ਦਾ ਸਾਹ ਪ੍ਰਣਾਲੀ ਦੀ ਗੰਭੀਰ ਬਿਮਾਰੀ (ਐਸ.ਏ.ਆਰ.ਆਈ.) ਦਾ ਟੈਸਟ ਕਰਨ ਲਈ ਮੋਬਾਈਲ ਟੈਸਟਿੰਗ ਵੈਨਾਂ ਚਲਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਅਗਲੇ ਕੁਝ ਦਿਨਾਂ ਵਿੱਚ ਆਈਸੋਲੇਸ਼ਨ ਬੈੱਡ (ਅਲਹਿਦਾ ਰੱਖਣ ਲਈ ਬੈੱਡ) 5000 ਤੱਕ ਵਧਾਉਣ ਲਈ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇੱਥੋਂ ਤੱਕ ਇਸ ਨੂੰ ਹੋਰ ਵਧਾਇਆ ਜਾਵੇ ਤਾਂ ਕਿ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਮੁਤਾਬਕ ਭਾਵੇਂ ਕੋਈ ਪੁਸ਼ਟੀ ਕੀਤੇ ਅਨੁਮਾਨ ਉਪਲਬਧ ਨਹੀਂ ਹਨ ਪਰ ਸੂਬਾ ਸਰਕਾਰ ਸੰਭਾਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਤਿਆਰੀ ਕਰ ਰਹੀ ਹੈ।

ਮੁੱਖ ਸਕੱਤਰ ਨੇ ਦੱਸਿਆ ਕਿ ਮਾਨਵੀ ਸ਼ਕਤੀ ਦੀ ਭਰਤੀ ਅਤੇ ਸਿਖਲਾਈ ਵੀ ਜੰਗੀ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਂਦੇ ਹਫਤਿਆਂ ਵਿੱਚ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਸਥਾਵਾਂ ਸਮੇਤ 20 ਥਾਵਾਂ ਵਿੱਚ 2500 ਬੈੱਡ ਵਰਤੋਂ ਲਈ ਤਿਆਰ ਹਨ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।

ਸੂਬੇ ਵਿੱਚ ਕੋਵਿਡ-19 ਨਾਲ ਨਿਪਟਣ ਲਈ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਦੀ ਮੌਜੂਦਗੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਲੋੜੀਂਦੇ ਪ੍ਰੋਟੈਕਟਿਵ ਗੇਅਰ, ਵੈਂਟੀਲੇਟਰ, ਮਾਸਕ ਆਦਿ ਨੂੰ ਪਹਿਲ ਦੇੇ ਆਧਾਰ ’ਤੇ ਖਰੀਦਣ ਲਈ ਆਖਿਆ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਮੁਤਾਬਕ ਪੰਜਾਬ ਦੀਆਂ ਕੰਪਨੀਆਂ ਵੱਲੋਂ ਤਿਆਰ ਕੀਤੇ ਦੇਸੀ ਨਮੂਨਿਆਂ ਦੀ ਨਿਰੰਤਰ ਪਰਖ ਕੀਤੀ ਜਾ ਰਹੀ ਹੈ ਅਤੇ ਪ੍ਰਵਾਨਿਤ ਸਾਮਾਨ ਲਈ ਆਰਡਰ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਕਰਫਿਊ/ਲੌਕਡਾਊਨ ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਸੂਬਾ ਭਰ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੇ ਹਿੱਸੇ ਵਜੋਂ ਭੋਜਨ ਅਤੇ ਹੋਰ ਜ਼ਰੂਰਤਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਆਖਿਆ।

ਲਾਭਪਾਤਰੀਆਂ ਦੀ ਬੈਂਕਾਂ/ਏ.ਟੀ.ਐਮਜ਼ ਤੱਕ ਪਹੁੰਚਣ ਦੀ ਅਸਮਰਥਾ ਨੂੰ ਦੇਖਦੇ ਹੋਏ ਮੱਦੇਨਜ਼ਰ ਮੁੱਖ ਮੰਤਰੀ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸਿੱਧੇ ਬੈਂਕ ਖਾਤਿਆਂ ’ਚ ਟਰਾਂਸਫਰ ਦੀ ਬਜਾਏ ਬਿਜ਼ਨਸ ਕੌਰਸਪੌਂਡੈਂਟਸ ਰਾਹੀਂ ਵੱਖ-ਵੱਖ ਸ਼੍ਰੇਣੀਆਂ ਦੇ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ, ਬੁਢਾਪਾ ਪੈਨਸ਼ਨਾਂ ਅਤੇ ਹੋਰ ਲਾਭਾਂ ਦੀ ਅਦਾਇਗੀ ਯਕੀਨੀ ਬਣਾਉਣ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ, ਡੀਜੀਪੀ, ਡਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰਾਂ, ਜ਼ੋਨਲ ਆਈਜੀਪੀਜ਼, ਕਮਿਸ਼ਨਰ ਆਫ਼ ਪੁਲੀਸ, ਡੀਆਈਜੀ ਅਤੇ ਐਸਐਸਪੀਜ਼ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੈਂਕਾਂ ਨੂੰ ਕਿਹਾ ਗਿਆ ਹੈ ਕਿ ਜੇ ਲੋੜ ਹੋਵੇ ਤਾਂ ਬਿਜਨਸ ਕੌਰਸਪੌਂਡੈਂਟਸ ਦੀ ਸੰਖਿਆ ਵਿਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਲਈ ਥੋਕ ਪਾਸ ਲਈ ਜ਼ਿਲ੍ਹਾ ਅਧਿਕਾਰੀਆਂ ਕੋਲ ਪਹੁੰਚ ਕਰਨ ਲਈ ਕਿਹਾ ਗਿਆ ਹੈ।

ਹਾਲਾਂਕਿ, ਬੈਂਕਾਂ ਨੂੰ ਪੰਜਾਬ ਵਿੱਚ ਹਫ਼ਤਾ ਭਰ ਕੰਮ-ਕਾਜ ਦੀ ਆਗਿਆ ਦਿੱਤੀ ਗਈ ਹੈ, ਪਰ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਮਾਜਿਕ ਦੂਰੀ ਅਤੇ ਹੋਰ ਪ੍ਰੋਟੋਕਾਲ ਦੀ ਪਾਲਣਾ ਨੂੰ ਬਣਾ ਕੇ ਰੱਖਿਆ ਜਾਵੇ। ਬੈਂਕਾਂ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲੋਕਾਂ ਲਈ ਖੁੱਲ੍ਹੇ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਆਗਾਮੀ ਵਿਸਾਖੀ ਦੇ ਜਸ਼ਨਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਠਾਂ ’ਤੇ ਪਾਬੰਦੀਆਂ ਦੇ ਮੱਦੇਨਜ਼ਰ ਇਸ ਮੌਕੇ ਲੋਕਾਂ ਨੂੰ ਘਰੋਂ ਆਪਣੀ ਅਰਦਾਸ ਕਰਨ ਦੀ ਅਪੀਲ ਕਰਨ।

ਇਸ ਦੌਰਾਨ, ਪੰਜਾਬ ਪੁਲਿਸ ਨੇ ਆਪਣੇ ਰਾਹਤ ਕਾਰਜਾਂ ਨੂੰ ਜਾਰੀ ਰੱਖਦਿਆਂ ਅੱਜ ਸੁੱਕੇ ਅਤੇ ਪਕਾਏ ਖਾਣੇ ਦੇ ਰਾਸ਼ਨ ਦੇ ਪੈਕਟਾਂ ਨਾਲ 1.8 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚ ਕੀਤੀ। ਬਰਨਾਲਾ ਵਿੱਚ, ਪੁਲਿਸ ਨੇ ਜ਼ਿਲ੍ਹੇ ਦੀ ਫੋਰਸ ਅਤੇ ਪ੍ਰਮੁੱਖ ਸ਼ਖਸੀਅਤਾਂ ਦੇ ਯੋਗਦਾਨ ਨਾਲ ਬਣਾਏ 40 ਲੱਖ ਰੁਪਏ ਦੇ ਕਾਰਪਸ ਵਿੱਚੋਂ ਖਰੀਦੀਆਂ ਜ਼ਰੂਰੀ ਵਸਤਾਂ ਦੀ ਵੰਡ ਲਈ ਇੱਕ ਵਿਸ਼ੇਸ਼ ਬੱਸ ਚਲਾਈ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਮੁਤਾਬਕ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੂਬੇ ਵਿੱਚ ਕਰਫਿਊ ਦੀਆਂ ਬੰਦਿਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਜ਼ੁਕ ਬਾਜ਼ਾਰਾਂ ਅਤੇ ਹੋਰ ਇਲਾਕਿਆਂ ਜੋ ਪ੍ਰਭਾਵਿਤ ਥਾਵਾਂ (ਹੌਟਸਪੌਟ) ਵਜੋਂ ਉਭਰੇ ਹਨ, ਵਿੱਚ ਤਾਇਨਾਤ ਕਰਨ ਲਈ ਸੀ.ਆਰ.ਪੀ.ਐਫ. ਨੂੰ ਬੁਲਾਇਆ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...