Thursday, March 28, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ ‘ਕੋਵਿਡ ਫ਼ਤਹਿ ਕਿੱਟ’ ਦੀ ਸ਼ੁਰੂਆਤ

- Advertisement -

ਚੰਡੀਗੜ੍ਹ, 22 ਸਤੰਬਰ, 2020:
ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ ਵਿੱਚ ਏਕਾਂਤਵਾਸ ਹੋਏ ਸਾਰੇ ਮਰੀਜ਼ਾਂ ਨੂੰ ਤੁਰੰਤ ਕਿੱਟਾਂ ਵੰਡਣ ਦੀ ਸ਼ੁਰੂਆਤ ਕਰੇਗੀ।

ਸੂਬਾ ਸਰਕਾਰ ਵੱਲੋਂ 50,000 ਕਿੱਟਾਂ ਦੇ ਆਰਡਰ ਦਿੱਤੇ ਗਏ ਜਿਨ੍ਹਾਂ ਵਿੱਚੋਂ 5000 ਕਿੱਟਾਂ ਪਹਿਲਾਂ ਹੀ ਪ੍ਰਾਪਤ ਹੋ ਗਈਆਂ ਹਨ ਜਦਕਿ ਬਾਕੀ ਸਪਲਾਈ ਇਕ ਹਫ਼ਤੇ ਵਿੱਚ ਮਿਲਣ ਦੀ ਆਸ ਹੈ।

ਕੋਵਿਡ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਦੌਰਾਨ ਕਿੱਟ ਲਾਚਿੰਗ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿੱਟਾਂ ਵੰਡਣ ਦੀਆਂ ਤਰਜੀਹਾਂ ਮਿੱਥੀਆਂ ਜਾਣ ਅਤੇ ਅਗਲੇ ਇਕ ਹਫ਼ਤੇ ਵਿੱਚ ਸਾਰੇ 18000 ਸਰਗਰਮ ਮਰੀਜ਼ਾਂ ਨੂੰ ਕਿੱਟਾਂ ਮਿਲਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਕਿੱਟ ਵਿੱਚ 18 ਵਸਤਾਂ ਹਨ ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਮਰੀਜ਼ਾਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਹਦਾਇਤਾਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਨਾਲ ਇਕ ਸਵੈ-ਨਿਗਰਾਨੀ ਚਾਰਟ ਵੀ ਹੈ।

ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਕਿੱਟਾਂ ਉਨ੍ਹਾਂ ਦੀ ਵਰਤੋਂ ਅਤੇ ਸਿਹਤ ਬਾਰੇ ਸਹੀ ਨਿਗਰਾਨੀ ਦੀ ਲੋੜੀਂਦੀ ਜਾਣਕਾਰੀ ਦਿੰਦੀਆਂ ਹਨ।

ਕੋਵਿਡ ਬਾਰੇ ਸੂਬੇ ਦੀ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ 60 ਸਾਲ ਤੋਂ ਵੱਧ ਉਮਰ ਵਾਲੇ ਮਰੀਜ਼ਾਂ ਦਾ ਘਰੇਲੂ ਏਕਾਂਤਵਾਸ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਉਹ ਘਰਾਂ ਵਿੱਚ ਲੋੜੀਂਦੀ ਦੇਖਭਾਲ ਅਤੇ ਨਿਗਾਰਨੀ ਨਹੀਂ ਲੈ ਸਕਦੇ ਤਾਂ ਉਨ੍ਹਾਂ ਨੂੰ ਹਸਪਤਾਲ ਜਾਣ ਲਈ ਹੌਂਸਲਾ ਦੇਣਾ ਚਾਹੀਦਾ ਹੈ।

ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਦੀ ਨਿਗਰਾਨੀ ਹੋਰ ਵੀ ਸੁਚਾਰੂ ਢੰਗ ਨਾਲ ਕਰਨ ਲਈ ਟੈਲੀਫੋਨ ਰਾਹੀਂ ਸਲਾਹ ਦੇਣ ਵਾਲੀ (ਟੈਲੀ-ਕੰਸਲਟਿੰਗ) ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਵਾਸਤੇ ਵਿਭਾਗ ਵੱਲੋਂ ਟੈਂਡਰਾਂ ਦਾ ਸੱਦਾ ਦਿੱਤਾ ਗਿਆ ਹੈ।

ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹੋਣ ਦੀ ਆਖਰੀ ਮਿਤੀ 23 ਸਤੰਬਰ ਹੈ ਅਤੇ ਇਕ ਪੇਸ਼ੇਵਾਰ ਏਜੰਸੀ, ਜੋ ਘਰੇਲੂ ਏਕਾਂਤਵਾਸ ਦੇ ਮਰੀਜ਼ਾਂ ਦੀ ਨਿਗਰਾਨੀ ਅਤੇ 104 ‘ਤੇ ਲੋਕਾਂ ਦੇ ਸਵਾਲ ਦੀ ਪੈਰਵੀ ਕਰੇਗੀ, ਨੂੰ ਇਸ ਮਹੀਨੇ ਦੇ ਅੰਤ ਤੱਕ ਕੰਮ ‘ਤੇ ਲਾ ਦਿੱਤਾ ਜਾਵੇਗਾ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...