Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਸਰਕਾਰ ਜ਼ਬਰਦਸਤੀ ਦਲਿਤ ਸਮਾਜ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਹਿਸਾਬ ਦੇਣਾ ਪਏਗਾ: ਅਸ਼ਵਨੀ ਸ਼ਰਮਾ

- Advertisement -

ਯੈੱਸ ਪੰਜਾਬ
ਜਲੰਧਰ, 22 ਅਕਤੂਬਰ, 2020 –
ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਦਲਿਤਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਅਤੇ ਅਤਿਆਚਾਰ, ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਅਤੇ ਜਲਾਲਾਬਾਦ ਵਿੱਚ ਦਲਿਤ ਨੂੰ ਪਿਸ਼ਬ ਪਿਲਾਉਣ ਦੀ ਮੰਦਭਾਗੀ ਘਟਨਾ ਨੂੰ ਲੈ ਕੇ ਸੂਬਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ ਦੀ ਅਗਵਾਈ ਹੇਠ “ਦਲਿਤ ਇਨਸਾਫ ਯਾਤਰਾ ਕੱਢੀ ਗਈ।

ਇਸ ਦਲਿਤ ਇੰਸਾਫ ਯਾਤਰਾ ਨੂੰ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਬਾਈਪਾਸ ‘ਤੇ ਸਥਿਤ ਸੂਰਿਆ ਐਨਕਲੇਵ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਸ਼ਵਨੀ ਸ਼ਰਮਾ ਜਿਵੇਂ ਹੀ ਹਜ਼ਾਰਾਂ ਵਰਕਰਾਂ ਨਾਲ ਵਾਹਨਾਂ ਦੇ ਕਾਫਲੇ ਦੀ ਸ਼ਕਲ ‘ਚ ਬਾਹਰ ਨਿਕਲੇ ਤਾਂ ਪੁਲਿਸ ਫੋਰਸ ਨੇ ਉਨ੍ਹਾਂ ਸਾਰੀਆਂ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ ਅਤੇ ਸਰਕਟ ਹਾ ਹਾਊਸ ਵਿੱਚ ਲੈ ਗਏ।

ਜਿਥੇ ਨਾਰਾਜ਼ ਭਾਜਪਾ ਨੇਤਾ ਅਤੇ ਕਾਰਕੁਨਾਂ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਧਰਨੇ ‘ਤੇ ਬੈਠ ਗਏ ਅਤੇ ਕੈਪਟਨ ਸਰਕਾਰ ਅਤੇ ਪੁਲਿਸ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦਲਿਤ ਇੰਸਾਫ ਯਾਤਰਾ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਐਸ.ਸੀ. ਮੋਰਚਾ ਦੇ ਸੂਬਾ ਇੰਚਾਰਜ ਰਾਜੇਸ਼ ਬਾਘਾ, ਮਹਿੰਦਰ ਭਗਤ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਯਾਤਰਾ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਅਤੇ ਪੰਜਾਬ ਦੇ ਲੋਕਾਂ ‘ਤੇ ਹੋ ਰਹੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਹੈ। ਕਾਂਗਰਸ ਦੇ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਬਹੁਤ ਹੱਦ ਤੱਕ ਵੱਧ ਗਏ ਹਨ।

ਲੋਕਤੰਤਰ ਵਿੱਚ ਹਰ ਵਿਅਕਤੀ ਦਾ ਅਧਿਕਾਰ ਹੈ ਕਿ ਉਹ ਆਪਣੀ ਮੰਗ ਲਈ ਲੋਕਤੰਤਰੀ ਢੰਗ ਨਾਲ ਪ੍ਰਦਰਸ਼ਨ ਕਰ ਸਕਦਾ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ‘ਦਲਿਤ ਇਨਸਾਫ਼ ਯਾਤਰਾ’ ਨੂੰ ਕੈਪਟਨ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁਲਿਸ ਬੁਲਾ ਕੇ ਰੋਕਿਆ ਗਿਆ ਹੈ। ਸ਼ਰਮਾ ਨੇ ਕੈਪਟਨ ਨੂੰ ਕਿਹਾ ਕਿ ਜੇ ਤੁਹਾਡਾ ਕਾਂਗਰਸੀ ਆਗੂ ਜਾਂ ਕਾਰਕੁੰਨ ਜਾਂ ਕੋਈ ਹੋਰ ਰਾਜਨੀਤਿਕ ਪਾਰਟੀ ਪ੍ਰਦਰਸ਼ਨ ਕਰਦੀ ਹੈ ਤਾਂ ਉਹਨਾਂ ‘ਤੇ ਸਜ਼ਾ ਦਾ ਇਹ ਪ੍ਰਾਵਧਾਨ ਲਾਗੂ ਨਹੀਂ ਹੁੰਦਾ।

ਕੀ ਕੈਪਟਨ ਨੂੰ ਭਾਜਪਾ ਦਫ਼ਤਰਾਂ ‘ਤੇ ਕਾਂਗਰਸੀ ਨੇਤਾਵਾਂ ਅਤੇ ਕਾਰਕੁਨਾਂ ਵਲੋਂ ਕੀਤੇ ਗਏ ਹਮਲੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਨਹੀਂ ਦਿਖਦਾ ? ਦਰਅਸਲ, ਕੈਪਟਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਜਨਤਾ ਦੀ ਆਵਾਜ਼ ਬਣਨ ਵਾਲੀ ਭਾਜਪਾ ਨੂੰ ਰੋਕ ਰਹੇ ਹਨ, ਤਾਂ ਜੋ ਉਨ੍ਹਾਂ ਦੀ ਪੋਲ ਲੋਕਾਂ ਦੇ ਸਾਹਮਣੇ ਨਾ ਲਿਆਂਦਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਪੁਲਿਸ ਅਤੇ ਪ੍ਰਸ਼ਾਸਨ ਦੀ ਸਹਾਇਤਾ ਨਾਲ ਵਿਰੋਧ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੇ ਹੋਏ ਹਨ। ਇਸ ‘ਦਲਿਤ ਇਨਸਾਫ ਯਾਤਰਾ’ ਵਿੱਚ ਵੀ ਅਜਿਹਾ ਹੀ ਕੀਤਾ ਗਿਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ, ਸਾਧੂ ਸਿੰਘ ਧਰਮਸੋਤ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ 63.91 ਕਰੋੜ ਰੁਪਏ ਦੀ ਰਾਸ਼ੀ ਡਕਾਰ ਲਈ ਗਈ ਹੈ।

ਦਲਿਤ ਸਮਾਜ ਇਨਸਾਫ ਲਈ ਸੜਕਾਂ ਤੇ ਉਤਰਿਆ ਰਿਹਾ, ਪਰ ਭ੍ਰਿਸ਼ਟਾਚਾਰ ਦੀ ਹੱਦ ਇਥੇ ਨਹੀਂ ਰੁਕੀ, ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ। ਇਸ ਤੋਂ ਸਾਫ ਜਾਹਿਰ ਹੋਤਾ ਹੈ ਕਿ ਖੁਦ ਕੈਪਟਨ ਭ੍ਰਿਸ਼ਟਾਚਾਰ ਨੂੰ ਵਧਾਉਣ ‘ਚ ਲੱਗ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਤੇ ਪਹਾੜ ਰੁਕੇ ਹਨ, ਕਿਤੇ ਦਰਿਆ ਝੁਕੇ ਹਨ, ਪਰ ਪੰਜਾਬ ਦੀ ਜਵਾਨੀ ਉਦੋਂ ਤੱਕ ਨਹੀਂ ਰੁਕੇਗੀ, ਜਦੋਂ ਤੱਕ ਇਨਸਾਫ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਦਲਿਤ ਭਾਈ ਨੂੰ ਪਿਸ਼ਾਬ ਪਿਲਾਇਆ ਗਿਆ ਹੈ, ਜੋ ਕਿ ਬਹੁਤ ਨਿੰਦਣਯੋਗ ਹੈ। ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਪੰਜਾਬ ਦਾ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ ਅਤੇ ਕੈਪਟਨ ਸਰਕਾਰ ਗੂੜ੍ਹੀ ਨੀਂਦ ਸੌਂ ਰਹੀ ਹੈ।

ਭਾਜਪਾ ਦਲਿਤ ਭਾਈਚਾਰੇ ਦੇ ਅੱਤਿਆਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਕੈਪਟਨ ਸਰਕਾਰ ਕਿਸਾਨਾਂ ਦੇ ਨਾਮ ‘ਤੇ ਸੂਬੇ ਦੇ ਵਾਤਾਵਰਣ ਨੂੰ ਖ਼ਰਾਬ ਕਰਨ’ ਤੇ ਤੁਲੀ ਹੋਈ ਹੈ, ਜਦੋਂਕਿ ਕਿਸਾਨੀ ਸਮੂਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੀ ਲਹਿਰ ਤੋਂ ਦੂਰ ਰਹਿਣ ਦੀ ਸਪੱਸ਼ਟ ਚੇਤਾਵਨੀ ਦਿੱਤੀ ਹੋਈ ਹੈ। ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਦੱਸਣ ਵਾਲੇ ਕੈਪਟਨ ਨੇ ਅਬੋਹਰ ਵਿੱਚ ਸੜੀਆਂ ਫਸਲਾਂ ਦਾ ਅੱਜ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ।

ਹੁਣ ਸੂਬੇ ਦੀ ਸਥਿਤੀ ਅਜਿਹੀ ਹੋ ਚੁੱਕੀ ਹੈ ਕਿ ਆਮ ਆਦਮੀ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਚੁੱਕੀ ਹੈ। ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਇਸ ਦੇ ਖਿਲਾਫ ਪੂਰੇ ਸੂਬੇ ਵਿੱਚ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਲਾਮਬੰਦ ਕਰਕੇ ਕੈਪਟਨ ਸਰਕਾਰ ਦੀ ਨੀਂਹ ਹਿਲਾ ਦੇਵੇਗਾ।

ਇਸ ਦਲਿਤ ਇੰਸਾਫ ਯਾਤਰਾ ਵਿਚ ਮਨੋਰੰਜਨ ਕਾਲੀਆ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਕੇ. ਡੀ. ਭੰਡਾਰੀ, ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਰਾਕੇਸ਼ ਰਾਠੌਰ, ਅਨਿਲ ਸੱਚਰ,ਸ਼ੋਭਾ ਰਾਨੀ, ਐਡਵੋਕੇਟ ਮੋਹਿਤ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਮਰਜੀਤ ਅਮਰੀ, ਸੁਦਰਸ਼ਨ ਸੋਫਤੀ, ਨਿਪੁਨ ਸ਼ਰਮਾ ਅਤੇ ਚੋਟੀ ਦੀ ਅਤੇ ਜ਼ਿਲ੍ਹਾ ਲੀਡਰਸ਼ਿਪ ਵੀ ਮੌਜੂਦ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...