Tuesday, April 23, 2024

ਵਾਹਿਗੁਰੂ

spot_img
spot_img

ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ਼ ‘ਆਪ’ ਵਿਧਾਇਕ ਸਾਈਕਲ ਰੈਲੀ ਕੱਢਦੇ ਹੋਏ ਵਿਧਾਨ ਸਭਾ ਪਹੁੰਚੇ

- Advertisement -

ਯੈੱਸ ਪੰਜਾਬ
ਚੰਡੀਗੜ, 1 ਮਾਰਚ, 2021 –
ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਘ ਵੱਲੋਂ ਕੀਤੇ ਗਏ ਝੂਠੇ ਵਾਦਿਆਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ।

ਸਾਈਕਲ ਰੈਲੀ ਐਮਐਲਏ ਹੋਸਟਲ ਤੋਂ ਸ਼ੁਰੂ ਹੋ ਕੇ ਪੰਜਾਬ ਵਿਧਾਨ ਸਭਾ ਤੱਕ ਪਹੁੰਚੀ। ਪਾਰਟੀ ਦੇ ਸਾਰੇ ਵਿਧਾਇਕ ਸਾਈਕਲ ਚਲਾਕੇ ਵਿਧਾਨ ਸਭਾ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਪਿਛਲੇ ਚਾਰ ਸਾਲਾਂ ਤੋਂ ਪ੍ਰੇਸ਼ਾਨ ਹਨ।

ਉਨਾਂ ਕੈਪਟਨ ਅਮਰਿੰਦਰ ਨੂੰ ਉਮੀਦ ਨਾਲ ਵੋਟ ਦਿੱਤੀ ਸੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਗੇ ਅਤੇ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਗੇ। ਪ੍ਰੰਤੂ ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ ਅਤੇ ਉਨਾਂ ਦੇ ਸਾਰੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਸ਼ਾ ਖਤਮ ਕਰਨ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਪੋਸਟ ਮੈਟਿ੍ਰਕ ਸਕਾਲਰਸ਼ਿਪ, ਸ਼ਾਗਨ ਯੋਜਨਾ, ਘਰ ਘਰ ਰੁਜ਼ਗਾਰ ਵਰਗੇ ਵਾਅਦੇ ਪੂਰੇ ਨਾ ਕੀਤੇ।

ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਅਸੀਂ ਸਾਈਕਲ ਰੈਲੀ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਖਿਲਾਫ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਜਦੋਂ ਤੱਕ ਕੈਪਟਨ ਆਪਣੇ ਵਾਅਦੇ ਪੂਰੇ ਨਹੀਂ ਕਰਦੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ।

ਉਨਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿੱਚ ਕਿਸਾਨ ਅੱਤਮਹੱਤਿਆ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ, ਬਿਜਲੀ ਦੀਆਂ ਕੀਮਤਾਂ ਅਤੇ ਗਰੀਬੀ ਕਾਫੀ ਜ਼ਿਆਦਾ ਵਧ ਗਈ ਹੈ। ਉਥੇ ਯੂਨੀਵਰਸਿਟੀਆਂ ਵਿੱਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਘਟ ਗਈ ਹੈ। ਅੱਜ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਸਥਿਤੀ ਵਿੱਚ ਹੈ।

ਅੱਜ ਪੰਜਾਬ ਮੁਸੀਬਤ ਵਿਚ ਹੈ, ਲੋਕ ਪ੍ਰੇਸ਼ਾਨ ਹਨ, ਪ੍ਰੰਤੂ ਕਾਂਗਰਸ ਪਾਰਟੀ ਮੁੱਖ ਮੰਤਰੀ ਅਹੁਦੇ ਲਈ ਆਪਸ ਵਿੱਚ ਲੜ ਰਹੇ ਹਨ। ਇਹ ਬਿਲਕੁਲ ਸ਼ਰਮਨਾਕ ਹੈ ਜਿਨਾਂ ਲੋਕਾਂ ਨੇ ਕੈਪਟਨ ਨੂੰ ਉਮੀਦ ਨਾਲ ਵੋਟ ਦਿੱਤੀ ਸੀ, ਉਹ ਹੁਣ ਦੇਖ ਰਹੇ ਹਨ ਕਿ ਕਿਵੇਂ ਕਾਂਗਰਸ ਪਾਰਟੀ ਆਪਣੀ ਆਪਸੀ ਲੜਾਈ ਵਿੱਚ ਰੁਝੇ ਹੋਏ ਹਨ।

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਕਾਂਗਰਸ ਆਗੂਆਂ ਕੋਲ ਲੋਕਾਂ ਲਈ ਕੋਈ ਦਰਦ ਨਹੀਂ ਹੈ। ਉਨਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰਾ ਕਰਨ ਦੀ ਕੋਈ ਵੀ ਚਿੰਤਾ ਨਹੀਂ ਹੈ।

ਉਨਾਂ ਨੂੰ ਸਿਰਫ ਸੱਤਾ ਨਾਲ ਮਤਲਬ ਹੈ। ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਜਿਹੀ ਹੰਕਾਰੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੱਢਣਗੇ ਅਤੇ ਵਿਕਾਸ ਕਰਨ ਅਤੇ ਬਦਲਾਅ ਲਿਆਉਣ ਵਾਲੀ ਪਾਰਟੀ ਨੂੰ ਸੱਤਾ ਵਿੱਚ ਲਿਆਉਣਗੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...