Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਸਰਕਾਰ ਵੱਲੋਂ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ਦੇ ਰਜਿਸਟਰੀ ਰੇਟਾਂ ‘ਤੇ 18 ਫੀਸਦੀ ਜੀਐਸਟੀ ਲਾਉਣ ਦਾ ਫ਼ੈਸਲਾ ਨਿੰਰਣਯੋਗ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ਦੇ ਰਜਿਸਟਰੀ ਰੇਟਾਂ ‘ਤੇ 18 ਫੀਸਦੀ ਜੀਐਸਟੀ ਲਾਉਣਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਰਜਿਸਟਰੀ ਰੇਟਾਂ ‘ਤੇ ਜੀਐਸਟੀ ਤੁਰੰਤ ਵਾਪਸ ਲਵੇ।

ਸ਼ਨੀਵਾਰ ਨੂੰ ਹਰਪਾਲ ਸਿੰਘ ਚੀਮ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਚੱਲ ਰਿਹਾ ਹੈ ਅਤੇ ਲੋਕਾਂ ਦੇ ਕਾਰੋਬਾਰ ਅਤੇ ਨੌਕਰੀਆਂ ਖ਼ਤਰੇ ਵਿੱਚ ਪੈ ਗਈਆਂ ਹਨ, ਉਦੋਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ‘ਤੇ ਚੁੱਪ ਚਾਪ ਤਰੀਕੇ ਨਾਲ 18 ਫੀਸਦੀ ਜੀਐਸਟੀ ਲਾਗੂ ਕਰਨ ਇੱਕ ਨਿੰਦਰਣਯੋਗ ਫ਼ੈਸਲਾ ਹੈ।

ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਂਗਰਸ ਸਰਕਾਰ ਨੇ ਜਾਇਦਾਦਾਂ ਦੀਆਂ ਰਜਿਸਟਰੀਆਂ ‘ਤੇ 0.25 ਫ਼ੀਸਦੀ ਸਪੈਸ਼ਲ ਇੰਨਫ਼ਰਾਸਟੈਕਚਰ ਡਿਵੈਲਪਮੈਂਟ ਟੈਕਸ (ਸਰਵਿਸ ਚਾਰਜ) ਲਾਇਆ ਸੀ, ਪਰ ਹੁਣ ਕੈਪਟਨ ਸਰਕਾਰ ਨੇ ਰਜਿਸਟਰੀਆਂ ਦੇ ਰੇਟਾਂ ‘ਤੇ 9 ਫ਼ੀਸਦੀ ਸਟੇਟ ਜੀਐਸਟੀ ਅਤੇ 9 ਫ਼ੀਸਦੀ ਕੇਂਦਰੀ ਜੀਐਸਟੀ ਲਾਗੂ ਕਰਕੇ ਲੋਕਾਂ ‘ਤੇ ਹੋਰ ਆਰਥਿਕ ਬੋਝ ਪਾ ਦਿੱਤਾ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਜਿਸ ਸਮੇਂ ਸਰਕਾਰ ਨੂੰ ਟੈਕਸਾਂ ਵਿੱਚ ਛੋਟ ਦੇ ਕੇ ਲੋਕਾਂ ਦੀ ਆਰਥਿਕ ਮਦਦ ਕਰਨੀ ਚਾਹੀਦੀ ਸੀ, ਉਸ ਸਮੇਂ ਕੈਪਟਨ ਸਰਕਾਰ ਨੇ 18 ਫ਼ੀਸਦੀ ਜੀਐਸਟੀ ਲਾਗੂ ਕਰਕੇ ਲੋਕਾਂ ਦਾ ਖੂਨ ਨਿਚੋੜਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਜਦੋਂ ਕਿ ਸਰਕਾਰ ਨੇ ਫਰਵਰੀ ਮਹੀੇਨੇ ਵਿੱਚ ਕੁਲੈਕਟਰ ਰੇਟਾਂ ਵਿੱਚ ਵਾਧਾ ਕੀਤਾ ਸੀ।

ਚੀਮਾ ਨੇ ਕਿਹਾ ਕਿ ਤਾਲਾਬੰਦੀ ਕਾਰਨ ਸੂਬੇ ‘ਚ ਹੋਰ ਕਾਰੋਬਾਰਾਂ ਸਮੇਤ ਰੀਅਲ ਅਸਟੇਟ ਦਾ ਧੰਦਾ ਵੀ ਖ਼ਤਮ ਹੋ ਕੇ ਰਹਿ ਗਿਆ ਹੈ। ਇਸ ਕਾਰਨ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਨਾਲ ਨਾਲ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਵੀ ਬਰਬਾਦੀ ਦੇ ਕਿਨਾਰੇ ‘ਤੇ ਪਹੁੰਚ ਗਏ ਹਨ।

ਇਸ ਦੇ ਨਾਲ ਜਿਨ੍ਹਾਂ ਲੋਕਾਂ ਨੇ ਆਪਣੇ ਖੂਨ ਪਸੀਨੇ ਦੀ ਕਮਾਈ ਇੱਕਠੀ ਕਰਕੇ ਆਪਣਾ ਘਰ ਬਣਾਉਣ ਦਾ ਸੁਪਨਾ ਲਿਆ ਸੀ, ਉਸ ਸੁਪਨੇ ‘ਤੇ ਕੈਪਟਨ ਸਰਕਾਰ ਨੇ ਚੁੱਪ ਚਪੀਤੇ ਡਾਕਾ ਮਾਰਿਆ ਹੈ। ਹੁਣ ਲੋਕਾਂ ਲਈ ਸ਼ਹਿਰੀ ਖੇਤਰ ਵਿੱਚ ਘਰ ਖ਼ਰੀਦਣਾ ਅਸੰਭਵ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਥੋੜੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਆਰਥਿਕ ਮਦਦ ਨਹੀਂ ਦੇ ਸਕਦੀ ਤਾਂ ਉਨ੍ਹਾਂ ‘ਤੇ ਟੈਕਸਾਂ ਦਾ ਬੋਝ ਤਾ ਨਾ ਪਾਵੇ, ਸਗੋਂ ਕਾਂਗਰਸ ਸਰਕਾਰ ਮੰਤਰੀਆਂ ਅਤੇ ਸੰਤਰੀਆਂ ਨੂੰ ਆਪਣੇ ਖ਼ਰਚੇ ਘਟਾ ਕੇ ਸਰਕਾਰੀ ਖ਼ਜਾਨੇ ‘ਤੇ ਰਹਿਮ ਕਰਨਾ ਚਾਹੀਦਾ ਹੈ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕੀਤੀ ਕਿ ਸ਼ਹਿਰੀ ਜਾਇਦਾਦਾਂ ਦੀਆਂ ਰਜਿਸਟਰੀਆਂ ‘ਤੇ ਲਾਏ ਜੀਐਸਟੀ ਸਮੇਤ ਹੋਰ ਟੈਕਸ ਤੁਰੰਤ ਹਟਾਏ ਜਾਣ ਤਾਂ ਜੋ ਆਮ ਬੰਦੇ ਦਾ ਘਰ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...