Friday, April 19, 2024

ਵਾਹਿਗੁਰੂ

spot_img
spot_img

ਕੈਪਟਨ ਸੂਬੇ ਅੰਦਰ ਲੰਬੇ ਕਰਫ਼ਿਊ ਕਰਕੇ ਪੈਦਾ ਹੋਈਆਂ ਸਮੱਸਿਆਵਾਂ ਦੇ ਹੱਲ ਲਈ ਸਰਬਪਾਰਟੀ ਮੀਟਿੰਗ ਸੱਦਣ: ਸੁਖ਼ਬੀਰ ਬਾਦਲ

- Advertisement -

ਚੰਡੀਗੜ੍ਹ, 05 ਅਪ੍ਰੈਲ, 2020:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਖਿਆ ਹੈ ਕਿ ਕੋਵਿਡ-19 ਖਿਲਾਫ ਲੜਾਈ ਲਈ ਸੂਬੇ ਅੰਦਰ ਲੰਬੇ ਸਮੇਂ ਤੋਂ ਲਗਾਏ ਗਏ ਕਰਫਿਊ ਨਾਲ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲੱਭਣ ਲਈ ਉਹ ਇੱਕ ਸਰਬਪਾਰਟੀ ਮੀਟਿੰਗ ਸੱਦਣ।

ਮੁੱਖ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਲੱਗੇ ਕਰਫਿਊ ਨੇ ਕਿਸਾਨਾਂ, ਸਿਹਤ ਕਾਮਿਆਂ, ਵਪਾਰੀਆਂ, ਦਿਹਾੜੀਦਾਰਾਂ ਸਮੇਤ ਆਮ ਲੋਕਾਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਇਹ ਸਮੱਸਿਆਵਾਂ ਕਾਬੂ ਤੋਂ ਬਾਹਰ ਹੋ ਕੇ ਹਰ ਸੈਕਟਰ ਅੰਦਰ ਤਬਾਹੀ ਮਚਾ ਦੇਣ ਅਤੇ ਹਰ ਵਰਗ ਦੇ ਲੋਕਾਂ ਦੀਆਂ ਤਕਲੀਫਾਂ ਨੂੰ ਵਧਾ ਦੇਣ, ਸਾਨਂੂੰ ਤੁਰੰਤ ਇਹਨਾਂ ਦੇ ਹੱਲ ਲੱਭਣ ਦੀ ਲੋੜ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਭਾਵੇਂਕਿ ਕਣਕ ਦੀ ਵਾਢੀ ਸਿਰ ਤੇ ਆ ਗਈ ਹੈ, ਪਰੰਤੂ ਪੂਰੇ ਦੇਸ਼ ਵਿਚ ਲਾਗੂ ਤਾਲਾਬੰਦੀ ਕਰਕੇ ਮਜ਼ਦੂਰਾਂ ਅਤੇ ਕੰਬਾਇਨ ਹਾਰਵੈਸਟਰਾਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਖਰੀਦੀ ਕਣਕ ਦੀ ਚੁਕਾਈ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ, ਕਿਉਂਕਿ ਕਰੋਨਾਵਾਇਰਸ ਦੇ ਖਤਰੇ ਕਰਕੇ ਕਿਸਾਨਾਂ ਅਤੇ ਵਪਾਰੀਆਂ ਦੇ ਵੱਡੇ ਇਕੱਠਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਇਹਨਾਂ ਮੁੱਦਿਆਂ ਨੂੰ ੁਤਰੰਤ ਹੱਲ ਕਰਨ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਦੇਸ਼ ਅਨਾਜ ਦਾ ਸੰਕਟ ਖੜ੍ਹਾ ਹੋ ਸਕਦਾ ਹੈ।

ਸੂਬੇ ਅਂੰਦਰ ਜਰੂਰੀ ਵਸਤਾਂ ਦੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸਪਲਾਈ ਚੇਨ ਬਾਰੇ ਬੋਲਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਲੰਬੇ ਸਮੇਂ ਦੇ ਕਰਫਿਊ ਕਰਕੇ ਬਹੁਤ ਸਾਰੇ ਲੋਕਾਂ ਕੋਲ ਖਾਣ ਦੀਆਂ ਵਸਤਾਂ, ਦਵਾਈਆਂ, ਫਲ ਅਤੇ ਸ਼ਬਜ਼ੀਆਂ ਵੀ ਖ਼ਤਮ ਹੋ ਗਈਆਂ ਹਨ।

ਉਹਨਾਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਲਈ ਇਹਨਾਂ ਮੁੱਢਲੀਆਂ ਚੀਜ਼ਾਂ ਦੀ ਸਪਲਾਈ ਤੁਰੰਤ ਬਹਾਲ ਕਰਨੀ ਚਾਹੀਦੀ ਹੈ, ਕਿਉਂਕਿ ਅਜਿਹਾ ਕਰਨ ਨਾਲ ਪ੍ਰਸਾਸ਼ਨ ਨੂੰ ਪੰਜਾਬੀਆਂ ਨੂੰ ਘਰਾਂ ਅੰਦਰ ਰੱਖਣ ਵਿਚ ਮੱਦਦ ਮਿਲੇਗੀ ਅਤੇ ਕਰੋਨਾ ਖ਼ਿਲਾਫ ਇਹ ਲੜਾਈ ਹੋਰ ਵੀ ਪ੍ਰਭਾਵਸ਼ਾਲੀ ਹੋਵੇਗੀ। ਉਹਨਾਂ ਕਿਹਾ ਕਿ ਪਸ਼ੂਆਂ ਲਈ ਫੀਡ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਇਸ ਨੂੰ ਤੁਰੰਤ ਲੀਹ ਉੱਤੇ ਲਿਆਉਣ ਦੀ ਲੋੜ ਹੈ।

ਕੋਵਿਡ-19 ਖ਼ਿਲਾਫ ਇਸ ਲੜਾਈ ਵਿਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ, ਨਰਸਾਂ ਅਤੇ ਬਾਕੀ ਮੈਡੀਕਲ ਸਟਾਫ ਕੋਲ ਪੀਪੀਈ ਕਿਟਾਂ ਤਕ ਨਹੀਂ ਹਨ। ਉਹਨਾਂ ਕਿਹਾ ਕਿ ਹਸਪਤਾਲਾਂ ਵਿਚ ਵੈਂਟੀਲੇਟਰਾਂ, ਦਵਾਈਆਂ ਅਤੇ ਬਾਕੀ ਮੈਡੀਕਲ ਉਪਕਰਣਾਂ ਦੀ ਭਾਰੀ ਘਾਟ ਪਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਲੜਾਈ ਨੂੰ ਸਭ ਤੋਂ ਅੱਗੇ ਹੋ ਕੇ ਲੜ ਰਹੇ ਮੈਡੀਕਲ ਸਟਾਫ ਕੋਲ ਜੇਕਰ ਖੁਦ ਨੂੰ ਇਸ ਨਾਮੁਰਾਦ ਵਾਇਰਸ ਤੋਂ ਬਚਾਉਣ ਲਈ ਸੁਰੱਖਿਆ ਕਿਟਾਂ ਹੀ ਨਹੀਂ ਹੋਣਗੀਆਂ ਤਾਂ ਉਹ ਇਹ ਲੜਾਈ ਕਿਵੇਂ ਲੜ ਸਕਦੇ ਹਨ? ਉਹਨਾਂ ਕਿਹਾ ਕਿ ਸਰਕਾਰ ਨੂੰ ਸਾਰੇ ਹਸਪਤਾਲਾਂ ਅਤੇ ਮੈਡੀਕਲ ਸਟਾਫ ਕੋਲ ਇਹ ਸਹੂਲਤਾਂ ਉਪਲੱਬਧ ਕਰਾਉਣ ਬਾਰੇ ਰਾਹ ਤਲਾਸ਼ਣੇ ਚਾਹੀਦੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਉੱਘੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਪੀੜਤ ਹੋਣ ਮਗਰੋਂ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਸਹੀ ਇਲਾਜ ਨਾ ਹੋਣ ਕਰਕੇ ਹੋਈ ਮੌਤ ਨੇ ਸਿੱਖ ਭਾਈਚਾਰੇ ਨੂੰ ਗੁੱਸੇ ਅਤੇ ਨਿਰਾਸ਼ਾ ਨਾਲ ਭਰ ਦਿੱਤਾ ਹੈ। ਉਹਨਾਂ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦਾ ਭਰੋਸਾ ਟੁੱਟ ਚੁੱਕਾ ਹੈ।

ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਭਾਈ ਖਾਲਸਾ ਨਾਲ ਹੋਈ ਬਦਸਲੂਕੀ ਬਾਰੇ ਆਡਿਓ ਕਲਿੱਪ ਦਾ ਸਬੂਤ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਲੀਨ ਚਿਟ ਦੇ ਕੇ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਭਾਈ ਖਾਲਸਾ ਦਾ ਅੰਤਿਮ ਸਸਕਾਰ ਕਰਨ ਤੋਂ ਰੋਕਿਆ ਗਿਆ ਸੀ, ਉਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕਰਫਿਊ ਨੇ ਸੂਬੇ ਅੰਦਰ ਹਰ ਤਰ੍ਹਾਂ ਦੇ ਕਾਰੋਬਾਰ ਨੂੰ ਠੱਪ ਕਰ ਦਿੱਤਾ ਹੈ, ਜਿਸ ਕਰਕੇ ਵਪਾਰੀਆਂ, ਉਦਯੋਗਪਤੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਭਾਰੀ ਘਾਟਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਗਰੀਬਾਂ ਅਤੇ ਦਿਹਾੜੀਦਾਰਾਂ ਨੂੰ ਸਭ ਤੋਂ ਵੱਧ ਤਕਲੀਫ ਝੱਲਣੀ ਪੈ ਰਹੀ ਹੈ, ਕਿਉਂਕਿ ਉਹਨਾਂ ਕੋਲ ਆਪਣੇ ਪਰਿਵਾਰਾਂ ਦਾ ਢਿੱਡ ਭਰਨ ਦਾ ਕੋਈ ਸਾਧਨ ਨਹੀਂ ਹੈ। ਉਹਨਾਂ ਮੁੱਖ ਮੰਤਰੀ ਨੂੰ ਉਹਨਾਂ ਸਿੱਖ ਸ਼ਰਧਾਲੂਆਂ ਬਾਰੇ ਵੀ ਦੱਸਿਆ ਜੋ ਕਿ ਨਾਦੇਂੜ ਸਾਹਿਬ ਵਿਖੇ ਫਸੇ ਹੋਏ ਹਨ ਅਤੇ ਉਹਨਾਂ ਨੂੰ ਤੁਰੰਤ ਵਾਪਸ ਲਿਆਉਣ ਦੀ ਲੋੜ ਹੈ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹਨਾਂ ਸਾਰੇ ਮੁੱਦਿਆਂ ਉੱਤੇ ਸਰਬਪਾਰਟੀ ਮੀਟਿੰਗ ਵਿਚ ਵਿਸਥਾਰ ਸਹਿਤ ਚਰਚਾ ਕਰਨ ਦੀ ਬੇਨਤੀ ਕੀਤੀ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਘਰਾਂ ਦੇ ਅੰਦਰ ਰੱਖ ਕੇ ਇਸ ਮਹਾਂਮਾਰੀ ਖ਼ਿਲਾਫ ਲੜਾਈ ਵਿਚ ਸੂਬਾ ਸਰਕਾਰ ਦੀ ਮੱਦਦ ਕੀਤੀ ਜਾ ਸਕੇ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...