Thursday, April 25, 2024

ਵਾਹਿਗੁਰੂ

spot_img
spot_img

ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਲਾਭਪਾਤਰੀਆਂ ਨੂੰ ਮੰਨਜੂਰੀ ਪੱਤਰ ਵੰਡੇ

- Advertisement -

ਯੈੱਸ ਪੰਜਾਬ
ਮੁੱਲਾਂਪੁਰ/ਲੁਧਿਆਣਾ, 09 ਅਪ੍ਰੈਲ, 2021 –
ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਾਰਪੋਰੇਸ਼ਨ ਵੱਲੋਂ ਬੈਂਕ ਟਾਈ-ਅੱਪ ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਅਧੀਨ ਸਰਕਾਰ ਵੱਲੋਂ ਜਾਰੀ 200 ਲੱਖ ਰੁਪਏ ਦੀ ਸਬਸਿਡੀ ਵਿੱਚੋਂ 50 ਲੱਖ ਰੁਪਏ ਦੀ ਸਬਸਿਡੀ ਅਤੇ ਸਿੱਧਾ ਕਰਜ਼ਾ ਸਕੀਮ ਤਹਿਤ ਕੈਪਟਨ ਸੰਦੀਪ ਸਿੰਘ ਸੰਧੂ, ਸਲਾਹਕਾਰ, ਮੁੱਖ ਮੰਤਰੀ, ਪੰਜਾਬ ਵੱਲੋਂ ਡਾ. ਅੰਬੇਦਕਰ ਭਵਨ, ਨੇੜੇ ਬੱਸ ਸਟੈਂਡ, ਮੁੱਲਾਂਪੁਰ ਦਾਖਾ ਵਿਖੇ ਵੱਖ-ਵੱਖ 172 ਲਾਭਪਾਤਰੀਆਂ ਨੂੰ ਮੰਨਜੂਰੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਐਸ.ਸੀ.ਐਫ.ਸੀ. ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਅਤੇ ਵਾਈ ਵਾਈਸ ਚੇਅਰਕਮੈਨ ਡਾ. ਰਾਮ ਲਾਲ ਜੱਸੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੋਕੇ ਪੰਜਾਬ ਐਸ.ਸੀ.ਐਫ.ਸੀ. ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਕਾਰਜ਼ਦਾਰਾਂ ਦਾ 50,000/- ਰੁਪਏ ਤੱਕ ਦਾ ਕਰਜ਼ਾ ਮੁਆਫ ਕਰਕੇ ਗਰੀਬ ਵਰਗ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਅਨੁਸੂਚਿਤ ਜਾਤੀਆਂ ਦੇ 14260 ਲਾਭਪਾਤਰੀਆਂ ਨੂੰ 4541.00 ਲੱਖ ਰੁਪਏ ਦੀ ਕਰਜ਼ਾ ਮੁਆਫੀ ਹੋਣ ਨਾਲ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2019-20 ਦੌਰਾਨ ਕਰਜ਼ਾ ਵੰਡ ਮੁਹਿੰਮ ਦੌਰਾਨ 1947 ਲਾਭਪਾਤਰੀਆਂ ਨੂੰ 17.81 ਕਰੋੜ ਰੁਪਏ (ਸਮੇਤ 1.55 ਕਰੋੜ ਰੁਪਏ ਦੀ ਸਬਸਿਡੀ) ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਅਤੇ ਕਾਰਪੋਰੇਸ਼ਨ ਦੀ ਹੋਂਦ ਨੂੰ 50 ਸਾਲ ਪੂਰੇ ਹੋਣ ‘ਤੇ ਗੋਲਡਨ ਵਰ੍ਹੇ ਦੌਰਾਨ ਸਾਲ 2020-21 ਦੌਰਾਨ 2093 ਲਾਭਪਾਤਰੀਆਂ ਨੂੰ 20.33 ਕਰੋੜ ਦਾ ਕਰਜ਼ਾ (ਸਮੇਤ 1.50 ਕਰੋੜ ਰੁਪਏ ਦੀ ਸਬਸਿਡੀ) ਦਿੱਤੀ ਗਈ।

ਇਸ ਸਮੇਂ ਕੋਵਿਡ-19 ਸਬੰਧੀ ਮਾਸਕ ਪਹਿਨਣਾ, ਹੱਥ ਸੈਨੇਟਾਈਜ਼ਰ ਕਰਨਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਆਦਿ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ।

ਚੇਅਰਮੈਨ ਸੂਦ ਨੇ ਦੱਸਿਆ ਕਿ ਕਰਜ਼ਾ ਲੈਣ ਲਈ ਬਣਾਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਸੋਧ ਕੀਤੀ ਗਈ ਹੈ ਤਾਂ ਜੋ ਕਰਜ਼ਦਾਰਾਂ ਨੂੰ ਆਸਾਨੀ ਅਤੇ ਸਰਲ ਤਰੀਕੇ ਨਾਲ ਕਰਜ਼ ਮਿਲ ਸਕੇ, ਜ਼ਿਲ੍ਹਾ ਮੈਨੇਜਰਾਂ ਨੂੰ ਇੱਕ ਲੱਖ ਰੁਪਏ ਤੱਕ ਦਾ ਕਰਜ਼ਾ ਮੰਨਜੂਰ ਕਰਨ ਦੀ ਸ਼ਕਤੀ ਦਿੱਤੀ ਗਈ ਹੈ ਅਤੇ 2 ਲੱਖ ਤੋਂ ਉੱਪਰ ਦੇ ਕਰਜ਼ਾ ਕੇਸਾਂ ਦੀ ਮੁੱਖ ਦਫਤਰ ਤੋਂ ਵੈਰੀਫਿਕੇਸ਼ਨ ਕਰਵਾਉਣ ਦੀ ਪ੍ਰਕਿਰਿਆ ਬੰਦ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਕਰਜ਼ਾ ਕੇਸ ਦੇ ਫਾਰਮ ਅਤੇ ਫੋਟੋਆਂ ਨੰਬਰਦਾਰ ਤੋਂ ਤਸਦੀਕ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੈਵਿਨਿਊ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਗਰੀਬ ਪਰਿਵਾਰਾਂ ਦੀ ਜ਼ਮੀਨ ਲਾਲ ਲਕੀਰ ਹੇਠ ਆਉਂਦੀ ਹੈ ਉਨ੍ਹਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਲੋਨ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਚੇਅਰਮੈਨ ਸੂਦ ਵੱਲੋਂ ਕੈਪਟਨ ਸੰਦੀਪ ਸਿੰਘ ਸੰਧੂ, ਸਲਾਹਕਾਰ, ਮੁੱਖ ਮੰਤਰੀ, ਪੰਜਾਬ ਦੇ ਸਾਹਮਣੇ ਕੁੱਲ ਤਜਵੀਜ਼ਾਂ ਪੇਸ਼ ਕੀਤੀਆਂ ਕਿ ਸਵਰਗਵਾਸ ਹੋਏ ਕਰਜ਼ਦਾਰਾਂ ਦਾ ਕਰਜ਼ਾ ਮੁਆਫ ਕਰਕੇ ਉਨ੍ਹਾਂ ‘ਤੇ ਨਿਰਭਰ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ, ਵਨ ਟਾਇਮ ਸੈਟਲਮੈਂਟ ਸਕੀਮ, ਬੈਂਕ ਟਾਈ ਅਪ ਸਕੀਮ ਅਧੀਨ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਵਾਧਾ ਕਰਨ ਸਬੰਧੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਰਜ਼ਦਾਰਾਂ ਦੇ 2 ਲੱਖ ਤੱਕ ਦੇ ਕਰਜ਼ੇ ਮੁਆਫ ਕਰਨ ਬਾਰੇ ਕਿਹਾ ਗਿਆ।

ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ, ਸਲਾਹਕਾਰ, ਮੁੱਖ ਮੰਤਰੀ, ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਵੈ ਰੋਜ਼ਗਾਰ ਅਧੀਨ ਕਾਰਪੋਰੇਸ਼ਨ ਵੱਲੋਂ ਬੈਂਕ ਟਾਈ-ਅੱਪ ਸਕੀਮ ਅਧੀਨ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬੈਂਕ ਟਾਈ ਅੱਪ ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਸਵੈ-ਰੋਜ਼ਗਾਰ ਨੂੰ ਪ੍ਰਫੁੱਲਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਚੇਅਰਮੈਨ ਸੂਦ ਵੱਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਜਲਦ ਤੋਂ ਜਲਦ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੋਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਮੁੱਲਾਂਪੁਰ ਦੇ ਪ੍ਰਧਾਨ ਸ਼੍ਰੀ ਤੇਲੂ ਰਾਮ ਬਾਂਸਲ, ਵਾਈਸ ਪ੍ਰਧਾਨ ਸ਼੍ਰੀ ਕਰਨਵੀਰ ਸਿੰਘ ਸੇਖੋਂ, ਡੀ.ਐਮ. ਸ਼੍ਰੀ ਗੁਰਵਿੰਦਰ ਸਿੰਘ, ਪ੍ਰਾਈਵੇਟ ਸੈਕਟਰੀ ਸ਼੍ਰੀ ਰਜਿੰਦਰ ਸਿੰਘ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸ਼੍ਰੀ ਮਹਿੰਦਰਪਾਲ ਸਿੰਘ ਲਾਲੀ, ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਸ਼੍ਰੀ ਮਨਜੀਤ ਸਿੰਘ ਭਰੋਵਾਲ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਟੀਟੂ, ਵਾਈਸ ਚੇਅਰਮੈਨ ਮੁੱਲਾਂਪੁਰ ਸ਼ਾਮ ਲਾਲ ਜਿੰਦਲ, ਰਿਟਾਇਰਡ ਨਾਇਬ ਤਹਿਸੀਲਦਾਰ ਸ਼੍ਰੀ ਹਰਬੰਸ ਸਿੰਘ ਪਮਾਲੀ, ਸ਼ਹਿਰੀ ਪ੍ਰਧਾਨ ਸ਼੍ਰੀ ਪਵਨ ਸਿਡਾਨਾ, ਦੁਕਾਨ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਚਰਨਜੀਤ ਅਰੋੜਾਂ ਸ਼ਾਮਿਲ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...