Tuesday, April 23, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2021 –
ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਇੱਥੇ ਉੱਘੇ ਵਿਦਵਾਨ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਮਾਗਮ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਉੱਘੇ ਨਿਆਂਇਕ, ਅਰਥਸ਼ਾਸਤਰੀ, ਲੇਖਕ, ਦਾਰਸ਼ਨਿਕ ਅਤੇ ਸਮਾਜ ਸੁਧਾਰਕ ਸਨ। ਉਹ ਭਾਰਤ ਦੇ ਸੰਵਿਧਾਨ ਦੇ ਮੁੱਖ ਰਚਨਹਾਰ ਸਨ। ਅੱਜ ਉਨ੍ਹਾਂ ਦਾ ਨਾਮ ਨਾ-ਬਰਾਬਰੀ ਅਤੇ ਜ਼ੁਲਮ ਦੇ ਵਿਰੁੱਧ ਲੜਨ ਦਾ ਪ੍ਰਤੀਕ ਬਣ ਗਿਆ ਹੈ ਜਿਸਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ।

ਡਾ. ਅੰਬੇਡਕਰ ਵੱਲੋਂ ਰਾਖਵੇਂਕਰਨ ਰਾਹੀਂ ਦੱਬੇ-ਕੁਚਲੇ ਲੋਕਾਂ ਨੂੰ ਸਮਾਜਿਕ ਤੌਰ `ਤੇ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਨਾਮ ਰਾਜਨੀਤਿਕ ਪਾਰਟੀਆਂ ਵਿਚ ਗੂੰਜਦਾ ਹੈ ਅਤੇ ਉਨ੍ਹਾਂ ਦੀਆਂ ਲਿਖਤਾਂ ਅਤੇ ਭਾਸ਼ਣ ਹੁਣ ਵਿਦਵਤਾਪੂਰਨ ਖੋਜ ਦਾ ਵਿਸ਼ਾ ਬਣੇ ਹਨ ਕਿ ਕਿਵੇਂ ਉਨ੍ਹਾਂ ਨੇ ਹਾਸ਼ੀਏ `ਤੇ ਧੱਕੇ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ।

ਜਦੋਂ ਤੱਕ ਜਾਤੀ ਵਿਵਸਥਾ ਅਤੇ ਇਸਦੇ ਆਲੇ ਦੁਆਲੇੇ ਸੰਘਰਸ਼ ਮੌਜੂਦ ਹੈ, ਡਾ. ਅੰਬੇਡਕਰ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਜਾਤ-ਪਾਤ ਨਾਲ ਭਰੇ ਸਮਾਜ ਦੁਆਲੇ ਦੇ ਹਰ ਖੇਤਰ ਵਿੱਚ ਸਾਰਥਿਕ ਰਹਿਣਗੀਆਂ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗ ਲਈ ਕੀਤੇ ਗਏ ਉਪਰਾਲਿਆਂ ਨੂੰ ਸਹੀ ਅਰਥਾਂ ਵਿੱਚ ਮਿਸਾਲੀ ਦੱਸਿਆ।

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਵਜ਼ੀਫ਼ਾ ਸਕੀਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਦਮ ਨਾਲ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈ ਕੇ ਦੇਸ਼ ਭਰ ਵਿੱਚ ਇਹ ਸਕੀਮ ਨੂੰ ਕਾਇਮ ਰੱਖਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਹੋਏ ਵਾਧੇ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਚੁੱਕੇ ਹੋਰ ਕਦਮਾਂ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਸੰਘਰਸ਼ ਹਰ ਪੀੜ੍ਹੀ ਲਈ ਇੱਕ ਮਿਸਾਲ ਬਣਿਆ ਰਹੇਗਾ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਬੀ. ਆਰ. ਅੰਬੇਡਕਰ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਅਤੇ ਇਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿਚ ਯੋਗਦਾਨ ਪਾਉਣ।ਉ

ਨ੍ਹਾਂ ਨੇ ਸੰਵਿਧਾਨ ਵਿਚ ਮਹਿਲਾਵਾਂ ਲਈ ਬਰਾਬਰ ਅਧਿਕਾਰ ਯਕੀਨੀ ਬਣਾਉਣ ਪ੍ਰਤੀ ਡਾ. ਅੰਬੇਡਕਰ ਦੇ ਵਿਚਾਰਾਂ `ਤੇ ਵੀ ਚਾਨਣਾ ਪਾਇਆ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਸ਼ਮੂਲੀਅਤ ਲਈ ਕਈ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ ਜਿਵੇਂ ਕਿ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ, ਪੰਚਾਇਤਾਂ ਅਤੇ ਯੂ.ਐਲ.ਬੀਜ਼ ਦੀਆਂ ਚੋਣਾਂ ਵਿਚ 50 ਫੀਸਦੀ ਰਾਖਵਾਂਕਰਨ, ਲੜਕੀਆਂ ਲਈ ਮੁਫਤ ਸਮਾਰਟਫੋਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਤਿਕਾਰ ਵਜੋਂ ਮੁਹਾਲੀ ਦੇ ਮੈਡੀਕਲ ਕਾਲਜ ਦਾ ਨਾਮ ਵੀ ਡਾ. ਅੰਬੇਡਕਰ ਦੇ ਨਾਮ `ਤੇ ਰੱਖਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ੍ਰੀ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...