Saturday, April 20, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ‘ਨਸ਼ਾ ਛਡਾਉ ਪੰਜਾਬ ਬਚਾਓ ਰੈਲੀ’ ਵਿੱਚ ਸ਼ਿਰਕਤ

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ/ਚੰਡੀਗੜ੍ਹ , ਸਤੰਬਰ 29 , 2022 –
ਅੱਜ ਖਰੜ ਵਿਖੇ ‘ਨਸ਼ਾ ਛਡਾਉ ਪੰਜਾਬ ਬਚਾਓ’ ਦੇ ਬੈਨਰ ਹੇਠ ਨਸ਼ਿਆਂ ਖਿਲਾਫ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਆਪ’ ਪਾਰਟੀ ਦੇ ਯੂਥ ਵਿੰਗ ਵੱਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ ਗਈ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸ਼ਰੀਰਕ ਤੌਰ ਤੇ ਵੀ ਕਮਜੋਰ ਹੋ ਜਾਂਦਾ ਹੈ।

ਉਨ੍ਹਾ ਕਿਹਾ ਕਿ ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਨੌਜ਼ਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋ ਬਾਹਰ ਕੱਢਣਾ ਅਤੇ ਪੜ੍ਹਾਈ ਲਈ ਪ੍ਰੇਰਿਤ ਕਰਨਾ, ਪੰਜਾਬ ਨੂੰ ਨਸ਼ਾ ਮੁਕਤ ਕਰਕੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸਕ ਪਿਛੋਕੜ ਕਾਰਨ ਦੇਸ਼-ਵਿਦੇਸ਼ ਵਿਚ ਸਨਮਾਨਿਆ ਜਾਂਦਾ ਰਿਹਾ ਹੈ। ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ‘ਤੇ ਹੁਣ ਨਸ਼ੇ ਦੇ ਵਗਦੇ ਦਰਿਆ ਨੇ ਇੱਥੋਂ ਦੀ ਜਵਾਨੀ ਨੂੰ ਰੋੜ੍ਹ ਕੇ ਰੱਖ ਦਿੱਤਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਭਿਆਨਕ ਅਲਾਮਤਾਂ ਨੂੰ ਛੱਡ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਕੇਂਦਰਿਤ ਕਰਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇੱਕ- ਇੱਕ ਕਰਕੇ ਪੂਰੇ ਕੀਤੇ ਜਾਣਗੇ। ਇਹ ਰੈਲੀ ਦੀ ਅਗਵਾਈ ‘ਆਪ’ ਪਾਰਟੀ ਦੇ ਯੂਥ ਵਿੰਗ ਦੇ ਆਗੂ ਸੁਖਵਿੰਦਰ ਸਿੰਘ ਬਿੱਟੂ ਵੱਲੋਂ ਕੀਤੀ ਗਈ।

ਇਸ ਮੌਕੇ ਨਵਦੀਪ ਸਿੰਘ ਗੋਲਡੀ, ਇਕਬਾਲ ਸਿੰਘ, ਲਖਵਿੰਦਰ ਸਿੰਘ (ਬੀ.ਐਲ), ਗੁਰਚਰਨ ਸਿੰਘ, ਹਰਮਨ ਝਾਂਡੀ, ਮਨਜੋਤ ਸਿੰਘ ਸੋਮਲ, ਪਵਨ ਸੋਮਲ, ਜਸਨ ਸਿੰਘ, ਹਰਪ੍ਰੀਤ ਸਿੰਘ ਜੰਡਪੁਰ, ਪਰਮਿੰਦਰ ਸਿੰਘ ਸਿਉਮਾਜਰਾ, ਜਸਵਿੰਦਰ ਸਿੰਘ ਠਸਕਾ, ਨਿਤਾਸ਼ਾ ਜੋਸ਼ੀ, ਵਿਕਾਸ ਮੋਹਨ, ਰਘਵੀਰ ਸਿੰਘ ਬਡਾਲਾ, ਗੁਰਮੀਤ ਸਿੰਘ, ਮਨਜੋਤ ਸਿੰਘ ਸੁਮਲ, ਮੀਡੀਆ ਇੰਚਾਰਜ ਸੂਰਜ ਭਾਨ ਗੋਇਲ ਤੋਂ ਇਲਾਵਾ ਸੈਂਕੜੇ ਯੂਥ ਵਰਕਰ ਅਤੇ ਵਲੰਟੀਅਰਸ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...