Friday, March 29, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ ਸੀਜਨ ਕਾਮਯਾਬੀ ਨਾਲ ਪੂਰੇ ਕਰਵਾਏ ਹਨ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਨਫੈਡਰੇਸ਼ਨ ਆਫ਼ ਆਫ਼ਿਸਰਜ਼ ਐਂਡ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਆਫ਼ ਪੰਜਾਬ ਸਟੇਟ ਫੂਡ ਗ੍ਰੇਨ ਏਜੰਸੀਜ਼ ਦੇ ਪ੍ਰਤੀਨਿਧੀਆਂ ਨੂੰ ਅਨਾਜ ਭਵਨ, ਚੰਡੀਗੜ ਵਿਖੇ ਇੱਕ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਫ਼ਿਕਰ ਕਰਨ ਦੀ ਲੋੜ ਨਹੀਂ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਜਾਂਚ ਏਜੰਸੀਆਂ ਵੱਲੋਂ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

ਵਿਜੀਲੈਂਸ ਬਿਊਰੋ ਵੱਲੋਂ ਦੋ ਡੀ.ਐਫ.ਐਸ.ਸੀ. ਦੀ ਗ੍ਰਿਫ਼ਤਾਰੀ ਅਤੇ ਸੂਬੇ ਭਰ ਵਿੱਚ ਪਿਛਲੇ ਸਾਲਾਂ ਦੌਰਾਨ ਸੂਬੇ ਦੀਆਂ ਏਜੰਸੀਆਂ ਵੱਲੋਂ ਪ੍ਰਾਪਤ ਲੱਕੜ ਦੇ ਬਕਸਿਆਂ ਦੀ ਹਾਲ ਹੀ ਵਿੱਚ ਕੀਤੀ ਗਈ ਚੈਕਿੰਗ ਵਿਰੁੱਧ ਸੂਬੇ ਦੀਆਂ ਅਨਾਜ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ 24.11.2022 ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਅਤੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਹੜਤਾਲ ‘ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।

ਮੀਟਿੰਗ ਦੌਰਾਨ ਇਹ ਭਰੋਸਾ ਦਿਵਾਇਆ ਗਿਆ ਕਿ ਵਿਜੀਲੈਂਸ ਬਿਊਰੋ ਨੂੰ ਮਾਮਲੇ ਸਬੰਧੀ ਏਜੰਸੀਆਂ ਦੇ ਮੁਖੀਆਂ ਦੀ ਸਹੀ ਫੀਡਬੈਕ ਜਾਂ ਟਿੱਪਣੀਆਂ ਲੈਣ ਤੋਂ ਪਹਿਲਾਂ ਕੋਈ ਕਾਰਵਾਈ ਸ਼ੁਰੂ ਨਾ ਕਰਨ ਦੀ ਬੇਨਤੀ ਕੀਤੀ ਜਾਵੇਗੀ।

ਇਹ ਵੀ ਭਰੋਸਾ ਦਿੱਤਾ ਗਿਆ ਕਿ ਐਫ.ਆਈ.ਆਰ. ਨੰ. 20 ਮਿਤੀ 22.08.2022 ਤਹਿਤ ਵਿਜੀਲੈਂਸ ਬਿਊਰੋ ਵੱਲੋਂ ਸਮਾਣਾ ਵਿਖੇ ਫੂਡ ਏਜੰਸੀਆਂ ਦੇ 13 ਇੰਸਪੈਕਟਰਾਂ ਵਿਰੁੱਧ ਦਰਜ ਮਾਮਲੇ ਦੀ ਮੁੜ ਜਾਂਚ ਲਈ ਵੀ ਬਿਊਰੋ ਨੂੰ ਬੇਨਤੀ ਕੀਤੀ ਜਾਵੇਗੀ।

ਦੋਵਾਂ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਭਵਿੱਖ ਵਿੱਚ ਟੈਂਡਰ ਪ੍ਰਕਿਰਿਆ ‘ਚ ਵਿੱਤ/ਟਰਾਂਸਪੋਰਟ/ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਅਤੇ ਸਟਾਫ਼ ਨੂੰ ਵੱਡੇ ਜਨਤਕ ਹਿੱਤ ਵਿੱਚ ਆਪਣੀਆਂ ਡਿਊਟੀਆਂ ਮੁੜ ਤੋਂ ਸ਼ੁਰੂ ਕਰਨ ਦੀ ਸੱਦਾ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...