Thursday, April 25, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਗਣਤੰਤਰ ਦਿਵਸ ਮੌਕੇ ਮਲੇਰਕੋਟਲਾ ਵਿੱਚ ਲਹਿਰਾਇਆ ਰਾਸ਼ਟਰੀ ਝੰਡਾ

- Advertisement -

ਯੈੱਸ ਪੰਜਾਬ
ਮਲੇਰਕੋਟਲਾ, 26 ਜਨਵਰੀ, 2022 –
73ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਉਦਯੋਗ ਤੇ ਵਣਜ ਅਤੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਪੰਜਾਬ ਸ੍ਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਕੋਵਿਡ ਗਾਇਡਲਾਈਨਜ਼ ਤਹਿਤ ਸਾਦੇ ਤੇ ਸ਼ਰਧਾਪੂਰਵਕ ਢੰਗ ਅਤੇ ਪੂਰੇ ਉਤਸ਼ਾਹ ਨਾਲ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮਨਾਇਆ ਗਿਆ ।

ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਸ.ਐਸ.ਪੀ. ਡਾਕਟਰ ਰਵਜੋਤ ਕੌਰ ਵੀ ਉਨਾਂ ਦੇ ਨਾਲ ਮੌਜੂਦ ਸਨ।

ਇਸ ਮੌਕੇ ਉਦਯੋਗ ਤੇ ਵਣਜ ਅਤੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਪੰਜਾਬ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵੱਜੋਂ ਉੱਭਰ ਕੇ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨ ਸਦਕਾ ਹੀ ਮੁਲਕ ਦੀ ਅਵਾਮ ਨੂੰ ਬਰਾਬਰੀ ਅਤੇ ਸਭ ਨੂੰ ਅੱਗੇ ਵੱਧਣ ਦੇ ਬਰਾਬਰ ਅਵਸਰ ਮਿਲੇ ।ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ।

ਅੱਜ ਸਮੁੱਚਾ ਰਾਸ਼ਟਰ ਗਣਤੰਤਰ ਦਿਵਸ ਮਨਾਂ ਰਿਹਾ ਹੈ ਇਸ ਮੌਕੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਇਸ ਮਹਾਨ ਦੇਸ਼ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਸਿਰ ਤੋੜ ਯਤਨ ਜਾਰੀ ਰੱਖਾਗੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਾਰ ਰੱਖਾਗੇ ।

ਜਮਹੂਰੀਅਤ ਵਿੱਚ ਲੋਕਾਂ ਦੀ, ਲੋਕਾਂ ਵਲੋਂ ਅਤੇ ਲੋਕਾਂ ਲਈ ਸਰਕਾਰ ਹੁੰਦੀ ਹੈ , ਪੰਜਾਬ ਵਿੱਚ ਵਿਧਾਨ ਸਭਾ ਚੋਣਾ ਆ ਗਈਆ ਹਨ ਅਤੇ ਮੈਂ ਸਾਰੇ ਨਾਗਰਿਕਾਂ ਨੂੰ ਜਾਤ,ਧਰਮ ,ਲੋਭ ਜਾ ਲਾਲਚ ਅਤੇ ਭੈਅ ਦੇ ਬਗੈਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ ।

ਇਸ ਮੌਕੇ ਪਰੇਡ ਕਮਾਂਡਰ ਡੀ ਐਸ ਪੀ ਸ੍ਰੀ ਸੌਰਭ ਜਿੰਦਲ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਵੱਖ ਵੱਖ ਟੁਕੜੀਆਂ ਦੇ ਪਰੇਡ ਕਮਾਂਡਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਸਮਾਪਨ ਰਾਸ਼ਟਰੀ ਗਾਨ ਨਾਲ ਕੀਤਾ ਗਿਆ।

ਇਸ ਮੌਕੇ ਜੂਡੀਸੀਅਲ ਅਧਿਕਾਰੀਆਂ ਤੋਂ ਇਲਾਵਾ ਐਸ.ਪੀ.ਇੰਵੇਸਟੀਗੇਸ਼ਨ ਸ੍ਰੀ ਰਮਨੀਸ ਚੋਧਰੀ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਉਪ ਪੁਲਿਸ ਕਪਤਾਨ ਸ੍ਰੀ ਪਵਨਜੀਤ , ਸ੍ਰੀ ਗੁਰਪ੍ਰੀਤ ਸਿੰਘ ਸ਼ਾਹੀ , ਸ੍ਰੀ ਸਨਦੀਪ ਸਿੰਘ,ਕਾਰਜ ਸਾਧਕ ਅਫ਼ਸਰ ਸ੍ਰੀ ਵਿਕਾਸ ਉੱਪਲ,ਤਹਿਸੀਲਦਾਰ ਸ੍ਰੀ ਹਰਫੂਲ ਸਿੰਘ ਗਿੱਲ ,ਨਾਇਬ ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...