Saturday, April 20, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਜੁਲਾਈ, 2020:

ਕੋਰੋਨਾ ਨੇ ਹੁਣ ਪੰਜਾਬ ਦੇ ਮੰਤਰੀ ਮੰਡਲ ਤਕ ਮਾਰ ਕੀਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ।

ਸ: ਬਾਜਵਾ ਨੇ ਬੀਤੇ ਦਿਨੀਂ ਆਪਣੇ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ, ਆਈ.ਏ.ਐਸ.ਅਧਿਕਾਰੀ ਸ੍ਰੀ ਵਿਪੁਲ ਉੱਜਵਲ ਨਾਲ ਇਕ ਘੰਟੇ ਤੋਂ ਵੀ ਵੱਧ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਹੋਰ ਵੀ ਕਈ ਅਧਿਕਾਰੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਵਿਪੁਲ ਉੱਜਵਲ ਅਤੇ ਉਨ੍ਹਾਂ ਦੀ ਪਤਨੀ, ਆਈ.ਏ.ਐਸ.ਅਧਿਕਾਰੀ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੋਪੜ ਵੀ ਪਾਜ਼ਿਟਿਵ ਆਏ ਸਨ।


ਇਸ ਨੂੰ ਵੀ ਪੜ੍ਹੋ:
ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਾਰੇ ਮੰਤਰੀ ਕਰਵਾਉਣਗੇ ਕੋਰੋਨਾ ਟੈਸਟ


ਯਾਦ ਰਹੇ ਕਿ ਉਕਤ ਮੀਟਿੰਗ ਤੋਂ ਦੂਜੇ ਹੀ ਦਿਨ ਸ੍ਰੀ ਵਿਪੁਲ ਉੱਜਵਲ ਦੀ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ ਸ: ਬਾਜਵਾ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਸੀ ਪਰ ਉਸ ਵੇਲੇ ਰਿਪੋਰਟ ਨੈਗੇਟਿਵ ਆਈ ਸੀ।

ਇਸ ਮਗਰੋਂ ਸ੍ਰੀ ਬਾਜਵਾ ਦੀ ਸਿਹਤ ਢਿੱਲੀ ਰਹਿਣ ਲੱਗੀ ਸੀ ਜਿਸ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ ਜਿਸ ’ਤੇ ਦੁਬਾਰਾ ਸੈਂਪਲ ਦਿੱਤਾ ਗਿਆ ਜਿਸ ਦੀ ਰਿਪੋਰਟ ਮੰਗਲਵਾਰ ਸ਼ਾਮ ਨੂੰ ਪਾਜ਼ਿਟਿਵ ਆ ਗਈ ਹੈ।

ਅਜੇ ਇਹ ਸਪਸ਼ਟ ਨਹੀਂ ਹੈ ਕਿ ਸ:ਬਾਜਵਾ ਘਰ ਵਿਚ ਹੀ ‘ਆਈਸੋਲੇਟ’ ਹੋਣਗੇ ਜਾਂ ਫ਼ਿਰ ਕਿਸੇ ਹਸਪਤਾਲ ਵਿਚ ਦਾਖ਼ਲ ਹੋ ਕੇ ਇਲਾਜ ਕਰਵਾਉਣਗੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...