Tuesday, April 23, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਫੌਜਾ ਸਿੰਘ ਨੇ ਫ਼ਰੀਦਕੋਟ ਵਾਸੀਆਂ ਨੂੰ ਸਾਧਾਂ ਵਾਲਾ ‘ਚ ਸਮਰਪਿਤ ਕੀਤਾ ਆਮ ਆਦਮੀ ਕਲੀਨਿਕ

- Advertisement -

ਯੈੱਸ ਪੰਜਾਬ
ਸਾਧਾਂ ਵਾਲਾ/ਫ਼ਰੀਦਕੋਟ, 15 ਅਗਸਤ, 2022 –
ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਾਧਾਂ ਵਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸ. ਫੌਜਾ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ” ਮੌਕੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਅੱਜ ਪੂਰੇ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ‘ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।

ਸ. ਫ਼ੌਜਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ।

ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਹਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਵਿਚ ਕਿਸੇ ਤਰ੍ਹਾਂ ਦੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ ਡੀ ਐਮ ਮੈਡਮ ਬਲਜੀਤ ਕੌਰ, ਡੀ.ਆਰ.ਓ ਡਾ. ਅਜੀਤਪਾਲ ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ , ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ, ਐਸ.ਐਮ.ਓ ਡਾ.ਚੰਦਰ ਸ਼ੇਖਰ ਕੱਕੜ, ਡਾ. ਹਰਜੋਤ ਕਮਲ, ਡੀ.ਡੀ.ਪੀ.ਓ ਸ੍ਰੀ ਧਰਮ ਪਾਲ, ਸ੍ਰੀ ਭਿੰਦਰ ਪਾਲ ਸਿੰਘ , ਸ੍ਰੀ ਗੁਰਤੇਜ ਸਿੰਘ ਖੋਸਾ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਮਾਗਮ ਦਾ ਮੰਚ ਸੰਚਾਲਨ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਵੱਲੋਂ ਬਾਖੂਬੀ ਨਿਭਾਇਆ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...