Friday, March 29, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੱਕ ਸੈਦੋਕੇ ਪਿੰਡ ਵਿਖੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਜ਼ਲਾਲਾਬਾਦ, ਫਾਜ਼ਿਲਕਾ 18 ਮਈ, 2021 –
ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੱਕ ਸੈਦੋਕੇ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਖੇਡ ਸਟੇਡੀਅਮ ਦਾ ਨਾਂ ਸੂਬੇਦਾਰ ਸ. ਸੰਤੋਖ ਸਿੰਘ ਬਰਾੜ ਹੋਵੇਗਾ।

ਇਸ ਮੌਕੇ ਯੂਥ ਕਲੱਬ ਦੇ ਪ੍ਰਧਾਨ ਅਤੇ ਸਮੂਹ ਪਿੰਡ ਵਾਸੀਆਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਹੀਦ ਸੂਬੇਦਾਰ ਸ. ਸੰਤੋਖ ਸਿੰਘ ਦੀ ਪਤਨੀ ਸ੍ਰੀਮਤੀ ਗੁਰਮੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਚੱਕ ਸੈਦੋਕੇ ਵਿਖੇ ਬਣਨ ਵਾਲੇ ਇਸ ਖੇਡ ਸਟੇਡੀਅਮ ਨਾਲ ਪਿੰਡ ਦੇ ਨੌਜਵਾਨਾਂ ਦੇ ਨਾਲ ਨਾਲ ਆਸ ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਭਾਰੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਇਸ ਲਈ ਹੀ ਪਿਛੜ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਨਹੀਂ ਹੁੰਦੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਖੇਡ ਸਟੇਡੀਅਮ 6.50 ਏਕੜ ਵਿੱਚ ਬਣਾਇਆ ਜਾਵੇਗਾ ਅਤੇ ਇਸ ਵਿੱਚ ਅਥਲੈਟਿਕ ਟਰੈਕ, ਵਾਲੀਬਾਲ, ਫੁੱਟਬਾਲ ਗਰਾਊਂਡ, ਬਾਸਕਟਬਾਲ, ਪਾਰਕਿੰਗ ਦੀ ਵਿਵਸਥਾ ਅਤੇ ਲਾਈਟਾਂ ਦੀ ਵਿਵਸਥਾ ਹੋਵੇਗੀ।

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਇਸ ਖੇਡ ਸਟੇਡੀਅਮ ਵਿੱਚ ਨੌਜਵਾਨਾਂ ਨੂੰ ਹਰ ਤਰ੍ਹਾਂ ਦੀ ਖੇਡ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਖੇਡ ਸਟੇਡੀਅਮ ਦਾ ਲਾਹਾ ਉਠਾਉਣ ਅਤੇ ਆਪਣੇ ਪਿੰਡ ਤੇ ਦੇਸ਼ ਦਾ ਨਾਮ ਖੇਡਾਂ ਵਿੱਚ ਰੌਸ਼ਨ ਕਰਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਲੱਗਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਨੇ ਕੋਰੋਨਾ ਵਾਇਰਸ ਸਬੰਧੀ ਪਿੰਡ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਇਸ ਮੌਕੇ ਸੂਬੇਦਾਰ ਸ਼ਹੀਦ ਸ . ਸੰਤੋਖ ਸਿੰਘ ਬਰਾੜ ਯੂਥ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਣਾ ਸੋਢੀ ਨੇ ਇਸ ਪਿੰਡ ਲਈ ਪਹਿਲਾਂ ਵੀ ਕਾਫੀ ਕੰਮ ਕੀਤਾ ਹੈ ਅਤੇ ਅੱਗੇ ਵੀ ਉਹ ਆਸ ਰੱਖਦੇ ਹਨ ਕਿ ਉਹ ਇਸ ਪਿੰਡ ਦੇ ਵਿਕਾਸ ਲਈ ਆਪਣਾ ਵਡਮੁੱਲਾ ਯੋਗਦਾਨ ਦਿੰਦੇ ਰਹਿਣਗੇ।

ਇਸ ਮੌਕੇ ਐਸਡੀਐਮ ਜਲਾਲਾਬਾਦ ਸ. ਸੂਬਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ, ਐਕਸੀਅਨ ਖੇਡ ਵਿਭਾਗ ਸ੍ਰੀ ਸੰਜੇ ਮਹਾਜਨ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਨਿਰਮਲਜੀਤ ਸਿੰਘ, ਰਘੂਵੀਰ ਸੋਢੀ, ਵਿੱਕੀ ਸਿੱਧੂ, ਸਿਮਰਨਪਾਲ ਭੰਡਾਰੀ, ਪੰਮੀ ਠਾਕੁਰ, ਅੰਗਰੇਜ ਸੰਧੂ, ਹਰਜਿੰਦਰ ਸਿੰਘ, ਜਗਮੀਤ ਸਿੰਘ, ਚਰਨਜੀਤ ਸਿੰਘ, ਸੰਦੀਪ ਸਿੰਘ, ਹਰਮਨਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...