Thursday, April 18, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗਣਤੰਤਰ ਦਿਵਸ ਮੌਕੇ ਤਰਨ ਤਾਰਨ ਵਿੱਚ ਲਹਿਰਾਇਆ ਰਾਸ਼ਟਰੀ ਝੰਡਾ

- Advertisement -

ਯੈੱਸ ਪੰਜਾਬ
ਤਰਨ ਤਾਰਨ, 26 ਜਨਵਰੀ, 2022 –
73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਜ਼ਿਲਾ ਪੁਲਿਸ ਮੁਖੀ ਤਰਨ ਤਾਰਨ ਸ੍ਰੀ ਗੁਲਨੀਤ ਸਿੰਘ ਖੁਰਾਣਾ ਵੀ ਉਨਾਂ ਦੇ ਨਾਲ ਸਨ।

ਕੋਵਿਡ ਕਾਰਨ ਸੰਖੇਪ ਰੂਪ ਵਿਚ ਹੋਏ ਸਮਾਗਮ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ. ਸ੍ਰੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ ਅਤੇ ਪੰਜਾਬ ਹੋਮ ਗਾਰਡਜ਼ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਸੈਕਿੰਡ ਪਰੇਡ ਕਮਾਂਡਰ ਵਜੋਂ ਐੱਸ. ਆਈ. ਹਰਜੀਤ ਸਿੰਘ, ਪੰਜਾਬ ਪੁਲਿਸ (ਪੁਰਸ਼) ਦੀ ਅਗਵਾਈ ਐਸ. ਆਈ. ਪ੍ਰਗਟ ਸਿੰਘ, ਪੰਜਾਬ ਪੁਲਿਸ (ਮਹਿਲਾ) ਐਸ. ਆਈ. ਬਲਜੀਤ ਕੌਰ ਅਤੇ ਪੰਜਾਬ ਹੋਮ ਗਾਰਡਜ਼ ਦੀ ਅਗਵਾਈ ਐਸ. ਆਈ. ਸੋਹਣ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਮੈਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਯੋਗਦਾਨ ਦੇਣ ਵਾਲੇ ਹਰ ਸਖਸ਼ ਨੂੰ ਸਿਜਦਾ ਕਰਦਾ ਹਾਂ। ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵੱਜੋਂ ਉੱਭਰ ਕੇ ਸਾਹਮਣੇ ਆਇਆ ਹੈ।ਸਾਡੇ ਮਹਾਨ ਦੇਸ਼ ਦਾ ਸੰਵਿਧਾਨ ਵੀ ਇੱਕ ਮਹਾਨ ਦਸਤਾਵੇਜ਼ ਹੈ, ਜਿਸ ਨੇ ਇਸ ਮੁਲਕ ਦੇ ਅਵਾਮ ਨੂੰ ਬਰਾਬਰੀ ਅਤੇ ਧਰਮ ਨਿਰੱਪਖਤਾ ਦੇ ਮੌਕੇ ਦੇ ਕੇ ਸਭ ਨੂੰ ਅੱਗੇ ਵੱਧਣ ਦੇ ਬਰਾਬਰ ਅਵਸਰ ਮੁਹੱਈਆ ਕਰਵਾਏ।

ਉਹਨਾਂ ਕਿਹਾ ਕਿ ਸਾਡਾ ਸੰਵਿਧਾਨ ਅਜ਼ਾਦੀ ਦੇ ਐਨ੍ਹੇ ਸਾਲ ਬਾਅਦ ਵੀ ਪੂਰੀ ਕਾਮਯਾਬੀ ਨਾਲ ਸਾਡਾ ਮਾਰਗ ਦਰਸ਼ਨ ਕਰ ਰਿਹਾ ਹੈ। ਬੇਸ਼ੱਕ ਦੁਨੀਆਂ ਦੇ ਅਨੇਕਾਂ ਮੁਲਕਾਂ ਵਿੱਚ ਸਮੇਂ ਦੇ ਨਾਲ-ਨਾਲ ਲੋਕਤੰਤਰ ‘ਤੇ ਸਕੰਟ ਆਏ, ਪਰ ਸਾਡੇ ਮੁਲਕ ਦਾ ਸੰਵਿਧਾਨ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉੱਤਰਿਆ ਤੇ ਸਾਡੇ ਦੇਸ਼ ਵਿੱਚ ਲੋਕਤੰਤਰ ਹਰ ਬੀਤਦੇ ਦਿਨ ਨਾਲ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਬੇਸ਼ੱਕ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ ਹਰ ਇੱਕ ਭਾਰਤੀ ਨੇ ਯੋਗਦਾਨ ਪਾਇਆ, ਪਰ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿੱਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ।ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ।

ਸ੍ਰੀ ਸਰਕਾਰੀਆਂ ਨੇ ਕਿਹਾ ਕਿ ਭਾਰਤ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਮੁਕਤ ਕਰਵਾਉਣ ਲਈ ਪੰਜਾਬੀਆਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦੀ ਧਰਤੀ ਦਾ ਇਤਿਹਾਸ, ਖੂਨੀ ਸਾਕਿਆਂ ਦਾ ਇਤਿਹਾਸ ਹੈ। ਬਰਤਾਨਵੀ ਸਰਕਾਰ ਦੇ ਖਿਲਾਫ਼ ਸੂਰਬੀਰਤਾ ਤੇ ਦਲੇਰੀ ਨਾਲ ਲੜਦਿਆਂ ਅਨੇਕਾਂ ਹੀ ਪੰਜਾਬੀ ਸੂਰਬੀਰ ਸ਼ਹੀਦੀਆਂ ਪਾ ਗਏ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣ-ਗਿਣਤ ਲਹਿਰਾਂ ਨੇ ਜਨਮ ਲੈ ਕੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ ਹੈ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਹਿਰ ਵਿਚ ਪਾਏ ਯੋਗਦਾਨ ਨੇ ਭਾਰਤ ਦੀ ਦਿਸ਼ਾ ਅਤੇ ਦਸ਼ਾ ਨੂੰ ਇੱਕ ਨਵਾਂ ਮੋੜ ਦਿੱਤਾ ਸੀ।

ਉਹਨਾਂ ਕਿਹਾ ਕਿ ਇਸ ਸਾਲ ਸਾਡੀ ਅਜ਼ਾਦੀ ਦੇ ਵੀ 75 ਸਾਲ ਪੂਰੇ ਹੋ ਰਹੇ ਹਨ।ਸਾਨੂੰ ਸਾਡੇ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਵਤਨ ਦੇ ਰੌਸ਼ਨ ਭਵਿੱਖ ਲਈ ਵੇਖੇ ਸੁਪਨਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਸੁਪਨਿਆਂ ਦੀ ਪੂਰਤੀ ਲਈ ਸਾਰਥਕ ਹੰਭਲੇ ਮਾਰਨ ਦਾ ਸੰਕਲਪ ਕਰਨਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ ) ਤਰਨ ਤਾਰਨ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ

ਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...