Thursday, December 26, 2024
spot_img
spot_img
spot_img

ਕੈਬਨਿਟ ਮੰਤਰੀ Aman Arora ਨੇ Shri Devi Talab Mandir ਟੇਕਿਆ ਮੱਥਾ, ਮਾਂ ਭਗਵਤੀ ਦਾ ਲਿਆ ਅਸ਼ੀਰਵਾਦ

ਯੈੱਸ ਪੰਜਾਬ
ਜਲੰਧਰ, ਦਸੰਬਰ 1, 2024:

Punjab ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ Aman Arora  ਵਲੋਂ ਅੱਜ Shri Devi Talab Mandir ਮੱਥਾ ਟੇਕ ਕੇ ਮਾਂ ਭਗਵਤੀ ਦਾ ਅਸ਼ੀਰਵਾਦ ਲਿਆ ਗਿਆ। ਉਹ ਸ੍ਰੀ ਦੇਵੀ ਤਲਾਬ ਮੰਦਿਰ ਕੰਪਲੈਕਸ ਵਿਖੇ ਸਥਿਤੀ ਮਾਂ ਤਿਰਪੁਰਮਾਲਿਨੀ ਮੰਦਿਰ ਵਿੱਚ ਵੀ ਨਤਮਸਤਕ ਹੋਏ।

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ’ਤੇ ਆ ਕੇ ਉਨ੍ਹਾਂ ਨੂੰ ਹਮੇਸ਼ਾਂ ਹੀ ਸ਼ਾਂਤੀ  ਅਤੇ ਖੁਸ਼ੀ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ’ਤੇ ਪਹੁੰਚ ਕੇ ਉਹ ਆਪਣੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧ ਸ਼ਕਤੀਪੀਠ ਵਜੋਂ ਪ੍ਰਸਿੱਧ ਇਹ ਮੰਦਿਰ ਦੇਸ਼ ਦੇ ਲੱਖਾ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ।

 ਇਸ ਮੌਕੇ ਮੰਦਿਰ ਕਮੇਟੀ ਵਲੋਂ ਅਮਨ ਅਰੋੜਾ ਦਾ ਇਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ, ਦਿਨੇਸ਼ ਢੱਲ ਅਤੇ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ