Thursday, April 18, 2024

ਵਾਹਿਗੁਰੂ

spot_img
spot_img

ਕੈਬਨਿਟ ਵੱਲੋਂ ਸਿਵਲ ਹਸਪਤਾਲ ਮੁਹਾਲੀ ਦੀ 0.92 ਏਕੜ ਵਾਧੂ ਜ਼ਮੀਨ ਮੈਕਸ ਹਸਪਤਾਲ ਨੂੰ ਦੇਣ ਸਬੰਧੀ ਮਨਜ਼ੂਰੀ

- Advertisement -

ਯੈੱਸ ਪੰਜਾਬ
ਚੰਡੀਗੜ, ਮਾਰਚ 1, 2021:
ਮੈਕਸ ਹੈਲਥਕੇਅਰ ਗਰੁੱਪ ਦੀ ਬੇਨਤੀ ਨੂੰ ਸਵਿਕਾਰਦਿਆਂ, ਪੰਜਾਬ ਮੰਤਰੀ ਮੰਡਲ ਵੱਲੋਂ ਸਿਹਤ ਵਿਭਾਗ ਦੀ 0.92 ਏਕੜ ਜ਼ਮੀਨ 200 ਬੈੱਡਾਂ ਦੀ ਸਮਰੱਥਾ ਵਾਲੇ ਮੈਕਸ ਹਸਪਤਾਲ, ਮੁਹਾਲੀ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਇਸ ਹਸਪਤਾਲ ਦੀ ਸਮਰੱਥਾ ਵਿਚ 100 ਹੋਰ ਬੈਡ ਸ਼ਾਮਲ ਕੀਤੇ ਜਾ ਸਕਣ ਜਿਸ ਨਾਲ ਖਿੱਤੇ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਇਹ ਫੈਸਲਾ ਵਿੱਤ ਵਿਭਾਗ ਦੀਆਂ ਕੁਝ ਸ਼ਰਤਾਂ ਅਧੀਨ ਲਿਆ ਗਿਆ ਹੈ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਵਲ ਹਸਪਤਾਲ, ਮੁਹਾਲੀ ਦੀ ਉਕਤ ਜ਼ਮੀਨ ਨੂੰ ਟਰਾਂਸਫਰ ਕਰਨ ਲਈ ਮੈਕਸ ਹੈਲਥਕੇਅਰ ਨਾਲ ਰਿਆਇਤੀ ਸਮਝੌਤਾ ਕੀਤਾ ਗਿਆ ਹੈ। ਇਸ ਜ਼ਮੀਨ ਦੀ 389.57 ਲੱਖ ਰੁਪਏ ਫੀਸ ਦੇ ਨਾਲ, ਸਰਕਾਰ ਨੂੰ ਕੁੱਲ ਮਾਲੀਆ ਦਾ 5 ਫੀਸਦੀ ਵਾਧੂ ਮਾਲੀਆ ਹਾਸਲ ਹੋਵੇਗਾ ਜੋ ਮੈਕਸ ਵੱਲੋਂ 100 ਬੈਡ ਸ਼ਾਮਲ ਕਰਨ ਨਾਲ ਹਾਸਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਸਮੇਂ ਪਿਛਲੇ 10 ਮਹੀਨਿਆਂ ਦੌਰਾਨ, ਸਿਹਤ ਸੰਭਾਲ ਸਹੂਲਤਾਂ ਅਤੇ ਕੋਵਿਡ-19 ਮਰੀਜਾਂ ਦੇ ਪ੍ਰਬੰਧਨ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਭਾਗੀਦਾਰੀ ਵੱਡੀ ਪੱਧਰ ‘ਤੇ ਸਾਹਮਣੇ ਆਈ ਹੈ। ਸਿਹਤ ਵਿਭਾਗ ਸੂਬੇ ਵਿੱਚ ਮਰੀਜ਼ਾਂ ਦੇ ਇਲਾਜ ਲਈ ਪ੍ਰਾਈਵੇਟ ਸਿਹਤ ਸੰਸਥਾਵਾਂ ‘ਤੇ ਨਿਰਭਰ ਕਰਦਾ ਹੈ ਅਤੇ ਸਾਰੀਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਨੂੰ ਮਹਾਂਮਾਰੀ ਪ੍ਰਬੰਧਨ ਵਿਚ ਸਰਕਾਰ ਦੇ ਯਤਨਾਂ, ਖਾਸ ਕਰ ਤੀਜੇ ਦਰਜੇ/ਆਈ.ਸੀ.ਯੂ. ਬੈਡਾਂ ਵਿੱਚ ਸਹਾਇਤਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਹੈ।

ਕਾਬਲੇਗੌਰ ਹੈ ਕਿ ਸਤੰਬਰ 2011 ਵਿੱਚ ਸਥਾਪਤ ਕੀਤਾ ਗਿਆ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਮੁਹਾਲੀ ਨਿਊਰੋ ਸਾਇੰਸਿਜ਼, ਕਾਰਡੀਆਕ ਸਾਇੰਸਜ਼, ਕੈਂਸਰ ਕੇਅਰ, ਆਰਥੋਪੈਡਿਕਸ, ਨੈਫਰੋਲੋਜੀ, ਯੂਰੋਲੋਜੀ, ਓਬਸਟੈਟ੍ਰਿਕ ਅਤੇ ਗਾਇਨੀਕੋਲੌਜੀ ਸਬੰਧੀ ਸੇਵਾਵਾਂ ਪ੍ਰਦਾਨ ਕਰਦਾ ਹੈ।

ਕੋਵਿਡ ਦੇ ਚੁਣੌਤੀਪੂਰਨ ਸਮੇਂ ਦੌਰਾਨ, ਹਸਪਤਾਲ ਨੇ 700 ਤੋਂ ਵੱਧ ਤੀਜੇ ਦਰਜੇ ਅਤੇ ਦੂਜੇ ਦਰਜੇ ਦੇ ਮਰੀਜ਼ਾਂ ਦਾ ਇਲਾਜ ਕੀਤਾ। ਇਹ 247 ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਦਾ ਹੈ। ਐਮਰਜੈਂਸੀ ਵਿਭਾਗਾਂ ਨੇ ਪਿਛਲੇ 6 ਮਹੀਨਿਆਂ ਵਿੱਚ ਲਗਭਗ 1000 ਤੋਂ ਵੱਧ ਕੋਵਿਡ ਮਰੀਜ਼ਾਂ ਨੂੰ ਸੰਭਾਲਿਆ ਅਤੇ ਇੱਕ ਵਰਚੁਅਲ 247 ਕਲੀਨਿਸੀਅਨ ਕਵਰ ਨਾਲ ਨਰਸਿੰਗ ਸਹਾਇਤਾ ਰਾਹੀਂ ਕੋਵਿਡ ਮਰੀਜਾਂ ਨੂੰ ‘ਹੋਮ ਕੇਅਰ’ ਸੇਵਾਵਾਂ ਪ੍ਰਦਾਨ ਕੀਤੀਆਂ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...