Wednesday, December 25, 2024
spot_img
spot_img
spot_img

California ਦੇ ਇਕ ਸਕੂਲ ਵਿਚ ਹੋਈ Firing ਵਿਚ 2 ਵਿਦਿਆਰਥੀ ਜ਼ਖਮੀ, ਸ਼ੱਕੀ ਦੀ ਮਿਲੀ ਲਾਸ਼

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, ਦਸੰਬਰ 6, 2024:

ਉੱਤਰੀ California ਦੇ ਇਕ ਹਾਈ ਸਕੂਲ ਵਿਚ ਦੁਪਹਿਰ ਬਾਅਦ ਹੋਈ Firing ਵਿਚ 2 ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਸ਼ੈਰਿਫ ਦਫਤਰ ਅਨੁਸਾਰ ਗੋਲੀਬਾਰੀ ਕਰਨ ਵਾਲਾ ਸ਼ੱਕੀ ਵਿਅਕਤੀ ਮ੍ਰਿਤਕ ਹਾਲਤ ਵਿਚ ਮਿਲਿਆ ਹੈ।

ਅਜਿਹਾ ਲੱਗਦਾ ਹੈ ਕਿ ਉਸ ਨੇ ਖੁਦਕਸ਼ੀ ਕੀਤੀ ਹੈ। ਬੂਟ ਕਾਉਂਟੀ ਸ਼ੈਰਿਫ ਦਫਤਰ ਨੂੰ ਦੁਪਹਿਰ ਬਾਅਦ 1.09 ਵਜੇ ਫੀਦਰ ਰਿਵਰ ਐਡਵੈਂਟਿਸਟ ਸਕੂਲ ਓਰੋਵਿਲੇ ਤੋਂ ਆਏ ਫੋਨ ‘ਤੇ ਸਕੂਲ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ।

ਜਿਸ ਉਪਰੰਤ ਪੁਲਿਸ ਅਫਸਰ ਤੁਰੰਤ ਮੌਕੇ ਉਪਰ ਪੁੱਜੇ। ਸ਼ੈਰਿਫ ਦਫਤਰ ਦੇ ਇਕ ਬੁਲਾਰੇ ਅਨੁਸਾਰ ਗੋਲੀਬਾਰੀ ਵਿਚ ਜ਼ਖਮੀ ਹੋਏ ਦੋ ਵਿਦਿਆਰਥੀਆਂ ਨੂੰ ਸਥਾਨਕ ਹਸਪਤਾਲ ਵਿਚ ਲਿਜਾਇਆ ਗਿਆ ਹੈ।

ਬੁਲਾਰੇ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਮੁੱਢਲੇ ਪੱਧਰ ‘ਤੇ ਹੈ  ਤੇ ਸ਼ੱਕੀ ਦੀ ਅਜੇ ਪਛਾਣ ਨਹੀਂ ਹੋਈ। ਜ਼ਖਮੀ ਹੋਏ ਵਿਦਿਆਰਥੀਆਂ ਦੀ ਹਾਲਤ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ