ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2025:
Punjab ਦੇ ਮੁੱਖ ਮੰਤਰੀ Bhagwant Singh Mann ਨੇ ਬੁੱਧਵਾਰ ਨੂੰ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਕੀਤੇ ਗਏ ਵਿੱਤੀ ਸਾਲ 2025-26 ਦੇ ਬਜਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਹੁਣ ਤਕ ਦਾ ਸਭ ਤੋਂ ਵੱਡਾ ਬਜਟ ਦੱਸਦਿਆਂ ਕਿਹਾ ਹੈ ਕਿ ਇਸ ਵਿੱਚ ਕੋਈ ਵੀ ਨਵਾਂਟੈਕਸ ਨਹੀਂ ਲਗਾਇਆ ਗਿਆ ਹੈ।
ਬਜਟ ਪੇਸ਼ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਪੋਸਟ ਕੀਤੇ ਸੁਨੇਹੇ ਵਿੱਚ ਹੇਠ ਲਿਖ਼ੇ ਦਾਅਵੇ ਕੀਤੇ ਹਨ।
ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2025-26 ਦਾ ₹2,36,080 ਕਰੋੜ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ। ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ।
ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ ਦੁਨੀਆ ‘ਰੰਗਲਾ ਪੰਜਾਬ’..’ਤੰਦਰੁਸਤ ਪੰਜਾਬ’..‘ਹੱਸਦਾ-ਵੱਸਦਾ ਪੰਜਾਬ’ ਦੇ ਨਾਮ ਨਾਲ ਜਾਣੇ। ਆਮ ਲੋਕਾਂ ਦੀ ਸਰਕਾਰ ਵੱਲੋਂ ਲਗਾਤਾਰ ਚੌਥੇ ਸਾਲ ਲਈ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ।
ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਰੱਖੇ ਫੰਡਾਂ ਨਾਲ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇੱਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ।