Thursday, April 25, 2024

ਵਾਹਿਗੁਰੂ

spot_img
spot_img

ਕੋਈ ਵੀ ‘ਕਰਨਲ’ ਰਾਤੋ ਰਾਤ ‘ਜਨਰਲ’ ਨਹੀਂ ਬਣ ਜਾਂਦਾ, ਇੰਤਜ਼ਾਰ ਕਰਨਾ ਪੈਂਦੈ: ਪ੍ਰਤਾਪ ਬਾਜਵਾ ਦੀ ਸਿੱਧੂ ਨੂੰ ਨਸੀਹਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ:ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਹ ਇਸ ਗੱਲ ਦੇ ਮੁੱਦਈ ਹਨ ਕਿ ਸ: ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਅਤੇ ਸਰਕਾਰ ਵਿੱਚ ਕੋਈ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ ਪਰ ਨਾਲ ਹੀ ਉਨ੍ਹਾਂ ਨੇ ਸ: ਸਿੱਧੂ ਨੂੰ ਇੰਤਜ਼ਾਰ ਕਰਨ ਦੀ ਸਲਾਹ ਦਿੰਦਿਆਂ ਨਸੀਹਤ ਦਿੱਤੀ ਹੈ ਕਿ ਕੋਈ ਵੀ ‘ਕਰਨਲ’ ਰਾਤੋ ਰਾਤ ‘ਜਨਰਲ’ ਨਹੀਂ ਬਣ ਜਾਂਦਾ।

ਅੱਜ ਇੱਥੇ ਪੱਤਰਕਾਰਾਂਨੂੰ ਸੰਬੋਧਨ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਸ: ਸਿੈੱਧੂ ਉਨ੍ਹਾਂ ਦੇ ਭਰਾਵਾਂ ਦੀ ਤਰ੍ਹਾਂ ਹਨ ਅਤੇ 2017 ਵਿੱਚ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਦਾ ਵਿਰੋਧ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ: ਸਿੱਧੂ ਦਾ ਸਮਰਥਨ ਕਰਦਿਆਂ ਇਹ ਸਿਫਾਰਿਸ਼ ਕੀਤੀ ਸੀ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਸ: ਪਰਗਟ ਸਿੰਘ ਐਮ.ਐਲ.ਏ. ਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੇ ਹੱਕ ਵਿੱਚ ਹਨ ਕਿ ਸ: ਸਿੱਧੂ ਜੋ ਇਕ ਚੰਗੇ ਬੁਲਾਰੇ ਅਤੇ ਚੰਗੇ ਅਕਸ ਵਾਲੇ ਆਗੂ ਹਨ ਨੂੰ ਕੋਈ ਭੂਮਿਕਾ ਦਿੱਤੀ ਜਾਣੀ ਚਾਹੀਦੀ ਹੈ ਪਰ ਸ:ਸਿੱਧੂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਅੰਦਰ ‘ਟੌਪ ਪੁਜ਼ੀਸ਼ਨ’ ’ਤੇ ਪਹੁੰਚਣ ਲਈ ਕੋਈ ਵਕਤ ਵੀ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਭੂਮਿਕਾ ਦੇਵੇ, ਉਸਨੂੰ ਸਿਰ ਮੱਥੇ ਮੰਨ ਕੇ ਚੱਲਣਾ ਚ ਾਹੀਦਾ ਹੈ।

ਇਸ ਦੇ ਨਾਲ ਸ:ਬਾਜਵਾ ਨੇ ਕਿਹਾ ਕਿ ਇਕ ਪੱਖ ਇਹ ਵੀ ਹੈ ਕਿ ਜਿਹੜੇ ਲੋਕ ਲੰਬੇ ਸਮੇਂ ਤੋਂ ਪਾਰਟੀ ਦੀ ਪ੍ਰਤੀਬੱਧਤਾ ਨਾਲ ਸੇਵਾ ਕਰ ਰਹੇ ਹਨ, 40-45 ਸਾਲ ਤੋਂ ਪਾਰਟੀ ਨਾਲ ਜੁੜੇ ਹਨ, ਟਕਸਾਲੀ ਕਾਂਗਰਸੀ ਹਨ, ਜਿਨ੍ਹਾਂ ਦੇ ਪਰਿਵਾਰਾਂ ਨੇ ਕੁਰਬਾਨੀਆਂ ਵੀ ਦਿੱਤੀਆਂ ਹਨ, ਕੀ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਜਾਵੇ।

ਉਨ੍ਹਾਂ ਆਖ਼ਿਆ ਕਿ ਪਾਰਟੀ ਵਿੱਚ ਉੱਚ ਅਹੁਦਿਆਂ ਲਈ ਸੀਨੀਆਰਤ, ਕਾਬਲੀਅਤ ਅਤੇ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਪ੍ਰਤੀਬੱਧਤਾ ਦੇ ਅਸੂਲਾਂ ਨੂੰ ਅਣਦੇਖ਼ਿਆਂ ਨਹੀਂ ਕੀਤਾ ਜਾ ਸਕਦਾ।

ਕੈਪਟਨ ਨਾਲ ਕੋਈ ਮੀਟਿੰਗ ਨਹੀਂ ਹੋਈ, ਬੇਅਦਬੀ ਬਾਰੇ ‘ਅਲਟੀਮੇਟਮ’ ’ਤੇ ਕਾਇਮ ਹਾਂ, ਕੈਪਟਨ ਮੋਦੀ ਦੇ ਘਰ ਦੇ ਬਾਹਰ ਧਰਨਾ ਦੇਣ: ਪ੍ਰਤਾਪ ਬਾਜਵਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...