Friday, April 19, 2024

ਵਾਹਿਗੁਰੂ

spot_img
spot_img

ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ: ਸੁਨੀਲ ਜਾਖੜ

- Advertisement -

ਯੈੱਸ ਪੰਜਾਬ
ਚੰਡੀਗੜ, 15 ਅਪ੍ਰੈਲ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਸੂਬੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਦੀ ਜਾਂਚ ਨੂੰ ਅੰਜਾਮ ਤੱਕ ਜਰੂਰ ਪਹੁੰਚਾਏਗੀ।

ਅੱਜ ਇੱਥੋਂ ਜਾਰੀ ਬਿਆਨ ਵਿਚ ਉਨਾਂ ਨੇ ਕਿਹਾ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਦੀ ਕਾਬਲੀਅਤ ਅਤੇ ਸਮੱਰਥਾ ਤੇ ਸ਼ੱਕ ਨਹੀਂ ਹੋਣਾ ਚਾਹੀਦਾ ਹੈ।

ਉਨਾਂ ਨੇ ਕਿਹਾ ਕਿ ਪਹਿਲਾਂ ਜਦ ਅਕਾਲੀ ਦਲ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਨਾਲ ਭਾਈਵਾਲ ਸੀ ਤਾਂ ਕੇਂਦਰ ਸਰਕਾਰ ਨੇ ਸੀ.ਬੀ.ਆਈ. ਮਾਰਫ਼ਤ ਇਸ ਕੇਸ ਦੀ ਜਾਂਚ ਨੂੰ ਲਟਕਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਸਨ ਪਰ ਪੰਜਾਬ ਸਰਕਾਰ ਨੇ ਕਾਨੂੰਨੀ ਤਰੀਕੇ ਨਾਲ ਸੀ.ਬੀ.ਆਈ. ਤੋਂ ਫਾਇਲਾਂ ਵਾਪਿਸ ਲੈ ਕੇ ਜਾਂਚ ਨੂੰ ਅੱਗੇ ਵਧਾਇਆ ਸੀ ਅਤੇ ਹੁਣ ਜੋ ਮਾਣਯੋਗ ਹਾਈਕੋਰਟ ਦਾ ਸਿਟ ਸਬੰਧੀ ਨਿਰਣਾ ਆਇਆ ਹੈ।

ਇਸ ਨੂੰ ਵੀ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਗੱਲ ਕਹਿ ਕੇ ਪੰਜਾਬ ਦੇ ਮੁੱਖ ਮੰਤਰੀ ਸਪਸ਼ੱਟ ਕਰ ਚੁੱਕੇ ਹਨ ਕਿ ਪੰਥ ਦੇ ਹਿਰਦੇ ਵਲੂੰਧਰ ਵਾਲੀਆਂ ਇੰਨਾਂ ਘਟਨਾਵਾਂ ਦੇ ਜੋ ਵੀ ਦੋਸ਼ੀ ਹੋਣਗੇ ਉਨਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜੇ ਕਰਕੇ ਸਜਾਵਾਂ ਜਰੂਰ ਦਿਵਾਈਆਂ ਜਾਣਗੀਆਂ।

ਨਾਲ ਹੀ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਹ ਵੀ ਮੰਗ ਰੱਖਣਗੇ ਕਿ ਇਸ ਕੇਸ ਵਿਚ ਅੜਚਣ ਆਉਣ ਲਈ ਜੇਕਰ ਕੋਈ ਜਿੰਮੇਵਾਰ ਹੈ ਤਾਂ ਉਸਦੀ ਵੀ ਪੜਤਾਲ ਕਰਕੇ ਜਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਜਿਹੇ ਸਖ਼ਸ ਖਿਲਾਫ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਇਕ ਆਮ ਕੇਸ ਨਹੀਂ ਹੈ ਬਲਕਿ ਇਸ ਨਾਲ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਸ੍ਰੀ ਜਾਖੜ ਨੇ ਇਸ ਮੌਕੇ ਇਹ ਵੀ ਕਿਹਾ ਕਿ ਜਿਵੇਂ ਕਿ ਕਿਹਾ ਜਾ ਰਿਹਾ ਹੈ ਕਿ ਸਿਟ ਦੀ ਜਾਂਚ ਮੁਕੰਮਲ ਹੋ ਚੁੱਕੀ ਸੀ, ਅਜਿਹੇ ਵਿਚ ਜੇਕਰ ਅੱਗੇ ਅਪੀਲ ਦਾਇਰ ਕਰਨ ਵਿਚ ਕੋਈ ਕਾਨੂੰਨੀ ਅੜਚਣ ਨਾ ਬਣਦੀ ਹੋਵੇ ਤਾਂ ਇਹ ਜਾਂਚ ਰਿਪੋਰਟ ਜਨਤਕ ਕਰ ਦੇਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਆਖਿਰ ਇਸ ਸੂਬੇ ਦੇ ਲੋਕਾਂ ਨੂੰ ਤਾਂ ਸੱਚ ਪਤਾ ਲੱਗੇ ਕਿ ਕੌਣ ਲੋਕ ਸਨ ਜਿੰਨਾਂ ਦੀ ਸਹਿ ਤੇ ਹਿਰਦੇ ਵਲੰੂਧਰਨ ਵਾਲੀਆਂ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰੀਆਂ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...