Friday, March 29, 2024

ਵਾਹਿਗੁਰੂ

spot_img
spot_img

ਕੋਟਕਪੂਰਾ ਗੋਲੀਕਾਂਡ ’ਚ ਹਾਈਕੋਰਟ ਦਾ ਵੱਡਾ ਫ਼ੈਸਲਾ: ਐਸ.ਆਈ.ਟੀ. ਦੀ ਰਿਪੋਰਟ ਖ਼ਾਰਜ – ਕੁੰਵਰ ਵਿਜੇ ਪ੍ਰਤਾਪ ਨਹੀਂ ਕਰਨਗੇ ਜਾਂਚ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪ੍ਰੈਲ, 2021:
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਇਕ ਅਹਿਮ ਫ਼ੈਸਲਾ ਸੁਣਾਉਂਦਿਆਂ ਨਾ ਕੇਵਲ ਇਸ ਮਾਮਲੇ ਵਿੱਚ ਬਣੀ ਐਸ.ਆਈ.ਟੀ. ਦੀ ਰਿਪੋਰਟ ਨੂੰ ਖ਼ਾਰਜ ਕਰਦਿਆਂ ਇਹ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਇਕ ਨਵੀਂ ਐਸ.ਆਈ.ਟੀ. ਦਾ ਗਠਨ ਕਰੇ।

ਹਾਈਕੋਰਟ ਨੇ ਨਾਲ ਹੀ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਨਵੀਂ ਐਸ.ਆਈ.ਟੀ. ਦਾ ਗਠਨ ਕਰਦਿਆਂ ਇਸ ਵਿੱਚ ਪੁਰਾਣੀ ਐਸ.ਆਈ.ਟੀ. ਦੇ ਮੈਂਬਰ ਪੰਜਾਬ ਪੁਲਿਸ ਦੇ ਆਈ.ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਾਮਲ ਨਾ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕੋਟਕਪੂਰਾ ਦੇ ਸਾਬਕਾ ਐਸ.ਐਚ.ਉ. (ਹੁਣ ਡੀ.ਐਸ.ਪੀ.) ਗੁਰਦੀਪ ਸਿੰਘ ਪੰਧੇਰ ਵੱਲੋਂ ਇਸ ਸੰਬੰਧ ਵਿੱਚ ਪਾਈ ਗਈ ਪਟੀਸ਼ਨ ਵਿੱਚ ਇਹ ਫ਼ੈਸਲਾ ਆਇਆ ਹੈ। ਕੁਝ ਹੋਰ ਪੁਲਿਸ ਅਧਿਕਰੀਆਂ ਨੇ ਵੀ ਇਸ ਮਾਮਲੇ ਵਿੱਚ ਅਦਾਲਤ ਦਾ ਰੁਖ਼ ਕੀਤਾ ਸੀ ਜਿਨ੍ਹਾਂ ਦੀਆਂ ਪਟੀਸ਼ਨਾਂ ‘ਕਲੱਬ’ ਕਰ ਲਈਆਂਗਈਆਂ ਸਨ।

ਜ਼ਿਕਰਯੋਗ ਹੈ ਕਿ ਆਈ.ਪੀ.ਐਸ.ਅਧਿਕਾਰੀ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਵਿੱਚ ਲੰਬੀ ਤਫ਼ਤੀਸ਼ ਕਰਕੇ ਕੋਟਕਪੂਰਾ ਹੀ ਨਹੀਂ ਸਗੋਂ ਬਹਿਬਲ ਕਲਾਂ ਕਾਂਡ ਵਿੱਚ ਵੀ ਤਫ਼ਤੀਸ਼ ਕੀਤੀ ਸੀ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤ ਚੱਲ ਰਹੇ ਆਈ.ਜੀ. ਸ:ਪਰਮਰਾਜ ਸਿੰਘ ਉਮਰਾਨੰਗਲ ਸਣੇ ਕਈ ਅਧਿਕਾਰੀਆਂ ਨੂੰ ਹੀ ਇਸ ਮਾਮਲੇ ਵਿੱਚ ਦੋਸ਼ੀ ਨਹੀਂ ਬਣਾਇਆ ਸੀ ਸਗੋਂ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਸ: ਮਨਤਾਰ ਸਿੰਘ ਬਰਾੜ ਨੂੰ ਵੀ ਨਾਮਜ਼ਦ ਕੀਤਾ ਸੀ।

ਇਸ ਤੋਂ ਇਲਾਵਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਤਫ਼ਤੀਸ਼ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖ਼ਬੀਰ ਸਿੰਘ ਬਾਦਲ ਦੀ ਭੂਮਿਕਾ ਵੱਲ ਵੀ ਇਸ਼ਾਰਾ ਕੀਤਾ ਸੀ।

ਅਜੇ ਲੰਘੀ 15 ਮਾਰਚ ਨੂੰ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਂਚ ਮੁਕੰਮਲ ਕਰ ਲੈਣ, ਚਲਾਨ ਪੇਸ਼ ਕਰ ਦੇਣ ਆਦਿ ਦਾ ਦਾਅਵਾ ਕਰਦਿਆਂ ਕਿਹਾ ਗਿਆ ਸੀ ਕਿ ਇਹ ਉਹ ਹੀ ਜਾਣਦੇ ਹਨ ਕਿ ਇਸ ਮਾਮਲੇ ਵਿੱਚ ਉਨ੍ਹਾਂ ’ਤੇ ਕਿਸ ਤਰ੍ਹਾਂ ਦੇ ਦਬਾਅ ਆਏ ਅਤੇ ਉਹ ਅੱਜ ਜ਼ਿੰਦਾ ਕਿਵੇਂ ਹਨ।

ਜ਼ਿਕਰਯੋਗ ਹੈ ਕਿ ਅੱਜ ਦੇ ਹਾਈ ਕੋਰਟ ਦੇ ਹੁਕਮ ਤੋਂ ਬਾਅਦ 2015 ਦਾ ਬੇਅਦਬੀ ਮਾਮਲਾ ਅਤੇ ਇਸੇ ਸਾਲ ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਇਕ ਵਾਰ ਫ਼ਿਰ ਠੰਢੇ ਬਸਤੇ ਵਿੱਚ ਚਲੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਨਵੇਂ ਸਿਰਿਉਂ ਜਾਂਚ ਕਰਨ ਨੂੰ ਹੁਣ ਹੋਰ ਲੰਬਾ ਸਮਾਂ ਲੱਗ ਸਕਦਾ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...