Friday, April 26, 2024

ਵਾਹਿਗੁਰੂ

spot_img
spot_img

ਕੋਟਕਪੂਰਾ ਗੋਲੀ ਕਾਂਡ ’ਤੇ ਆਏ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਕਾਂਗਰਸ ਆਗੂ ਕੈਪਟਨ ’ਤੇ ਦਬਾਅ ਬਣਾਉਣ: ਬੀਰ ਦਵਿੰਦਰ ਸਿੰਘ

- Advertisement -

ਯੈੱਸ ਪੰਜਾਬ
ਮੋਹਾਲੀ , 17 ਮਈ, 2021 –
ਸਾਬਕਾ ਡਿਪਟੀ ਸਪੀਕਰ ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਸਜ਼ਾ ਦਵਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬੂਰੀ ਤਰਾਂ ਫੇਲ੍ਹ ਸਾਬਤ ਹੋਈ ਹੈ। ਮਾਣਯੋਗ ਹਾਈਕੋਰਟ ਦੇ ਫੈਸਲੇ ਵਿੱਚ ਕੈਪਟਨ ਦੇ ਚਹੇਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਕਾਰਾਤਮਕ ਭੂਮਿਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਬਜਾਏ ਉਨ੍ਹਾਂ ਦੇ ਬਚਾਓ ਕਰਨ ਵਾਲੇ ਪੱਖ ਵਿੱਚ ਰਹੀ ਹੈ।

ਜੋ ਅੱਜ ਸੁਖਬੀਰ ਸਿੰਘ ਬਾਦਲ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਚੈਲੰਜ ਕਰ ਰਿਹਾ ਹੈ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ ਵਿਰੋਧੀ ਪਾਰਟੀਆਂ ਪਾਸ ਉਨ੍ਹਾਂ ਦੇ ਜਾਂ ਉਨ੍ਹਾਂ ਦੇ ਪਿਤਾ ਸ: ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ਼ ਕੋਈ ਸਬੂਤ ਹਨ ਤਾਂ ਪਬਲਿਕ ਵਿੱਚ ਪੇਸ਼ ਕੀਤੇ ਜਾਣ।

ਸਰਦਾਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਜ਼ਿਕਰ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਦਮਗਜ਼ਾ ਉਸ ਵੇਲੇ ਮਾਰਿਆ ਹੈ ਜਦੋਂ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਪੁਖੱਤਾ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾ ਦੀ ਸਰਕਾਰ ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀ ਦੇਵੇਗੀ।

ਇਸ ਲਈ ਬੇਅਦਬੀ ਦੇ ਮਾਮਲੇ `ਤੇ ਕਾਂਗਰਸ ਦੇ ਵਜ਼ੀਰਾਂ, ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾਂ ਨੂੰ ਕੈਪਟਨ ਅਮਰਿੰਦਰ ਸਿੰਘ `ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਸਰਕਾਰ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇ।

ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਗੱਲ ਦਾ ਜਵਾਬ ਮੰਗਣ ਕਿ ਹਾਈ ਕੋਰਟ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਐਲਾਨ ਤੋਂ ਬਾਅਦ, ਆਖ਼ਰ ਅਜੇਹਾ ਕੀ ਹੋਇਆ ਕਿ ਕੈਪਟਨ ਆਪਣੇ ਐਲਾਨ ਤੋਂ ਹੀ ਮੁੱਕਰ ਗਏ ਅਤੇ ਉਲਟਾ ਨਵੀਂ ਸਿਟ ਬਣਾ ਕੇ ਮਾਮਲੇ ਦੀ ਤਫ਼ਤੀਸ਼ ਲਈ, ਛੇ ਮਹੀਨੇ ਦਾ ਹੋਰ ਸਮਾਂ ਦੇ ਦਿੱਤਾ।

ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਸੁਖਬੀਰ ਸਿੰਘ ਬਾਦਲ ਦੀਆਂ ਫੋਕੀਆਂ ਬੜ੍ਹਕਾਂ ਦੇ ਪਿਛੇ ਕੈਪਟਨ ਅਮਰਿੰਦਰ ਸਿੰਘ ਦੀ ਹੱਲਾਸ਼ੇਰੀ ਹੀ ਹੈ, ਇਸ ਬਲਬੋਤੇ ਹੀ ਉਹ ਵਿਰੋਧੀ ਪਾਰਟੀਆਂ ਨੂੰ ਸਬੂਤ ਪੇਸ਼ ਕਰਨ ਲਈ ਚੁਣੌਤੀ ਦੇ ਰਹੇ ਹਨ। ਉਨ੍ਹਾ ਕਿਹਾ ਕਿ ਬਣਦਾ ਤਾਂ ਇਹ ਸੀ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਸ੍ਰ. ਸੁਖਬੀਰ ਸਿੰਘ ਬਾਦਲ ਦੀ ਚੁਣੌਤੀ ਸਵੀਕਾਰ ਕਰਕੇ ਉਨ੍ਹਾਂ ਵਿਰੁਧ ਇਕੱਠੇ ਕੀਤੇ ਗਏ ਸਬੂਤ ਜਨਤਕ ਕਰਦੇ, ਪਰ ਉਹ ਤਾਂ ਉਲਟਾ ਬਾਦਲਾਂ ਦੇ ਗੁਨਾਹਾਂ ਨੂੰ ਢੱਕਣ ਲਈ ਪਰਦਾਪੋਸ਼ੀ ਕਰ ਰਹੇ ਹਨ।

ਸਰਦਾਰ ਬੀਰ ਦਵਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਚੈਲੰਜ ਕੀਤਾ ਕਿ ਜੇ ਹਿੰਮਤ ਹੈ ਤਾਂ 1 ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ ਵਿੱਚ ਆ ਜਾਵੋ, ਜਿੱਥੋਂ ਉਨ੍ਹਾਂ ਦੇ ਗ੍ਰਹਿ ਮੰਤਰੀ ਹੁੰਦਿਆਂ 1 ਜੂਨ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ, ਉਸ ਅਸਥਾਨ ਉੱਤੇ ਹੀ, ਸਿੱਖ ਸੰਗਤ ਦੀ ਹਾਜ਼ਰੀ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬਾਦਲਾਂ ਦੀ ਮਿਲੀ ਭੁਗਤ ਦੇ ਸਾਰੇ ਸਬੂਤ ਦੇ ਦਿੱਤੇ ਜਾਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...