ਯੈੱਸ ਪੰਜਾਬ
ਕੋਟਕਪੂਰਾ, 19 ਅਗਸਤ, 2022 (ਰਾਜਕੁਮਾਰ ਸ਼ਰਮਾ)
2015 ਦੇ ਬੇਅਦਬੀ ਮਾਮਲਿਆਂ ਅਤੇ ਗੋਲੀਕਾਂਡ ਨੂੰ ਲੈ ਕੇ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਇੱਕ ਵਿਅਕਤੀ ਦੇ ਨਾਲ ਪੋਸਟ ਪਾਈ ਹੈ ਅਤੇ ਜਿਸ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਇਹ ਵਿਅਕਤੀ ਕੋਟਕਪੂਰਾ ਕਾਂਡ ਦਾ ਗਵਾਹ ਹੈ ਜੋ ਕਿ ਅੱਜ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਅੰਮ੍ਰਿਤਸਰ ਵਿਖੇ ਮਿਲਣ ਆਇਆ ਸੀ ਬੇਅਦਬੀ ਦੀ ਘਟਨਾ ਦੀ ਸਾਰਾ ਹਵਾਲਾ ਲਿਖਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਖ਼ੀਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਵਿੱਚ ਇਹ ਮੁੱਦਾ ਚੁੱਕਿਆ ਸੀ ਅਤੇ ਦੋ ਹਜਾਰ ਪੰਦਰਾਂ ਤੋਂ ਹੁਣ ਤਕ ਉਹ ਇਨਸਾਫ ਦੀ ਉਡੀਕ ਵਿੱਚ ਹਨ ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਗੱਲ ਕਹੀ ਜਾ ਰਹੀ ਸੀ ਕਿ ਉਹਨਾਂ ਦੀ ਸਰਕਾਰ ਆਉਂਦਿਆਂ ਹੀ ਬੇਅਦਬੀਆਂ ਦਾ ਇੰਨਸਾਫ ਪਹਿਲ ਦੇ ਆਧਾਰ ਤੇ ਦਿਵਾਉਣ ਲਈ ਕੰਮ ਕੀਤਾ ਜਾਵੇਗਾ। ਇਸ ਵਿਚਾਲੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਪਾਈ ਗਈ ਪੋਸਟ ਉਹਨਾਂ ਦੀ ਆਪਣੀ ਹੀ ਸਰਕਾਰ ਦੀ ਬੇਅਦਬੀ ਮਾਮਲਿਆਂ ਵਿੱਚ ਕਾਰਗੁਜ਼ਾਰੀ ਤੋਂ ਨਾਰਾਜ਼ਗੀ ਜ਼ਾਹਿਰ ਕਰਦੀ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ