Wednesday, April 24, 2024

ਵਾਹਿਗੁਰੂ

spot_img
spot_img

ਕੋਰਟ ‘ਚ ਪੂਰੇ ਸਬੂਤ ਪੇਸ਼ ਨਾ ਕਰਕੇ ਕਾਂਗਰਸ ਤੇ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਜੁਲਾਈ, 2022 –
ਪਿਛਲੀਆਂ ਸਰਕਾਰਾਂ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕਦੇ ਵੀ ਇਨ੍ਹਾਂ ਘਿਨਾਉਣੇ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਦਿਵਾਉਣਾ ਚਾਹੁੰਦੇ ਸਨ ਇਸ ਲਈ ਉਹਨਾਂ ਨੇ ਕਦੇ ਪੂਰੇ ਸਬੂਤ ਵੀ ਕੋਰਟ ‘ਚ ਪੇਸ਼ ਨਹੀਂ ਕੀਤੇ ਅਤੇ ਨਾ ਹੀ ਸਖ਼ਤੀ ਨਾਲ ਕੇਸ ਦੀ ਪੈਰਵੀ ਕੀਤੀ।

ਹਰਪਾਲ ਚੀਮਾ ਨੇ ਕਿਹਾ, “2015 ਵਿੱਚ ਪਿੰਡ ਮੱਲਕੇ ਵਿੱਚ ਬੇਅਦਬੀ ਦਾ ਮਾਮਲਾ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਮਣੇ ਆਇਆ ਸੀ, ਇੱਥੋਂ ਤੱਕ ਕਿ ਇਸ ਵਿੱਚ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ ਕਾਂਗਰਸ ਨੇ ਸਰਕਾਰ ਬਣਾਈ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਅਜਿਹਾ ਕੁਝ ਨਹੀਂ ਕੀਤਾ। ਇਹ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹੀ ਯਕੀਨੀ ਬਣਾਇਆ ਹੈ ਕਿ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।”

ਮੋਗਾ ਅਦਾਲਤ ਵੱਲੋਂ ਬੇਅਦਬੀ ਦੇ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦਹਾਕਿਆਂ ਤੋਂ ਇੱਕ ਦੂਜੇ ਦੇ ਅਪਰਾਧਾਂ ‘ਤੇ ਪਰਦਾ ਪਾ ਰਹੇ ਹਨ। ਪਰ ‘ਆਪ’ ਸਰਕਾਰ ਨੇ ਇਸ ਗਠਜੋੜ ਨੂੰ ਤੋੜ ਦਿੱਤਾ ਹੈ ਅਤੇ ਹੁਣ ਦੋਸ਼ੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਮਿਸਾਲੀ ਸਜ਼ਾ ਮਿਲੇਗੀ।

ਇਹ ਦੇਰੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦੇ ਸਵਾਰਥਾਂ ਅਤੇ ਢਿੱਲੀ ਜਾਂਚ ਕਾਰਨ ਹੀ ਸੀ, ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬੇਅਦਬੀ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਪੈਰਵੀ ਨਹੀਂ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਅਦਾਲਤਾਂ ਵਿੱਚ ਸਹੀ ਅਤੇ ਪੂਰੇ ਸਬੂਤ ਪੇਸ਼ ਨਹੀਂ ਕੀਤੇ ਗਏ।

ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਦੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਮੁੱਖ ਮੰਤਰੀ ਮਾਨ ਨੇ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਹੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ।

ਜ਼ਿਕਰਯੋਗ ਹੈ ਕਿ 2015 ਵਿੱਚ ਇਸ ਜ਼ਿਲ੍ਹੇ ਦੇ ਪਿੰਡ ਮੱਲਕੇ ਦੀਆਂ ਸੜਕਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ ਅਤੇ ਬਾਅਦ ਵਿੱਚ ਥਾਣਾ ਸਮਾਲਸਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...