Saturday, April 20, 2024

ਵਾਹਿਗੁਰੂ

spot_img
spot_img

ਕੋਰੋਨਾਵਾਇਰਸ ਦੇ ਨਾਂਅ ’ਤੇ ਐਨ.ਆਰ.ਆਈਜ਼ ਨੂੰ ਬਦਨਾਮ ਕਰਨਾ ਡੂੰਘੀ ਸਾਜ਼ਿਸ਼ ਦਾ ਹਿੱਸਾ: ਸਿਰਸਾ

- Advertisement -

ਨਵੀਂ ਦਿੱਲੀ, 29 ਮਾਰਚ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਨਾਂ ‘ਤੇ ਐਨ ਆਰ ਆਈਜ਼ ਨੂੰ ਬਦਨਾਮ ਕਰਨ ਦੀ ਵੱਡੀ ਤੇ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਜੋ ਬਹੁਤ ਹੀ ਮੰਦਭਾਗੀ ਗੱਲ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਵਿਦੇਸ਼ਾਂ ਤੋਂ ਪਰਤੇ ਪ੍ਰਵਾਸੀ ਪੰਜਾਬੀਆਂ (ਐਨ ਆਰ ਆਈਜ਼) ਨੂੰ ਕੋਰੋਨਾ ਦੇ ਪਸਾਰ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਤੇ ਖਾਸ ਤੌਰ ‘ਤੇ ਮੀਡੀਆ ਇਸ ਮਾਮਲੇ ‘ਚ ਬਹੁਤ ਗਲਤ ਭੂਮਿਕਾ ਅਦਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਐਨ ਆਰ ਆਈਜ਼ ਨੂੰ ਵਿਲੇਨ ਦੇ ਰੂਪ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਸਾਰਾ ਦੋਸ਼ ਉਹਨਾਂ ਸਿਰ ਪਾਇਆ ਜਾ ਰਿਹਾ ਹੈ ਕਿ ਮਹਾਂਮਾਰੀ ਲਈ ਐਨ ਆਰ ਆਈ ਜ਼ਿੰਮੇਵਾਰ ਹਨ।

ਸ੍ਰੀ ਸਿਰਸਾ ਨੇ ਕਿਹਾ ਕਿ ਇਹ ਸਾਰਾ ਕੁਝ ਗਿਣੀ ਮਿਥੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਐਨ ਆਰ ਆਈਜ਼ ਨੂੰ ਪੰਜਾਬ ਨਾਲੋਂ ਤੋੜਿਆ ਜਾ ਸਕੇ ਕਿਉਂਕਿ ਇਹੀ ਐਨ ਆਰ ਆਈਜ਼ ਲੋੜ ਪੈਣ ‘ਤੇ ਪੰਜਾਬ ਤੇ ਪੰਜਾਬੀਆਂ ਦੀ ਆਵਾਜ਼ ਬਣਦੇ ਹਨ। ਉਹਨਾਂ ਕਿਹਾ ਕਿ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੌਰਾਨ ਤੇ ਫਿਰ ਸਿੱਖ ਕਤਲੇਆਮ ਦੌਰਾਨ ਜਦੋਂ ਮੀਡੀਆ ਸਿੱਖ ਕਤਲੇਆਮ ਬਾਰੇ ਕੁਝ ਵੀ ਛਾਪਣ ਤੋਂ ਟਾਲਾ ਵੱਟ ਗਿਆ ਸੀ, ਤਾਂ ਇਹਨਾਂ ਐਨ ਆਰ ਆਈਜ਼ ਨੇ ਹੀ ਸਿੱਖਾਂ ਦੀ ਆਵਾਜ਼ ਬੁਲੰਦ ਕੀਤੀ ਸੀ ਜਿਸ ਬਦਲੇ ਇਹ ਐਨ ਆਰ ਆਈਜ਼ ਕਈ ਕਈ ਸਾਲ ਬਲੈਕ ਲਿਸਟ ਵੀ ਰਹੇ।

ਸ੍ਰੀ ਸਿਰਸਾ ਨੇ ਕਿਹਾ ਕਿ ਇਹੀ ਐਨ ਆਰ ਆਈ ਹਨ ਜਿਹਨਾਂ ਨੇ ਪੰਜਾਬ ਦੇ ਅਰਥਚਾਰੇ ਵਾਸਤੇ ਵੱਡਾ ਯੋਗਦਾਨ ਪਾਇਆ ਤੇ ਇਥੇ ਦੀਆਂ ਜ਼ਮੀਨਾਂ ਦਾ ਭਾਅ 10 ਲੱਖ ਤੋਂ 5 ਕਰੋੜ ਰੁਪਏ ਪ੍ਰਤੀ ਕਿੱਲਾ ਪਹੁੰਚਾਇਆ। ਉਹਨਾਂ ਕਿਹਾ ਕਿ ਇਹ ਐਨ ਆਰ ਆਈ ਜਿਥੇ ਪਿੰਡਾਂ ਵਿਚ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਵਾਸਤੇ ਯੋਗਦਾਨ ਪਾਉਂਦੇ ਹਨ, ਉਥੇ ਹੀ ਲੱਖਾਂ ਬੱਚਿਆਂ ਦੀ ਪੜ•ਾਈ ਦਾ ਵੀ ਖਰਚਾ ਚੁੱਕਦੇ ਹਨ।


ਇਸ ਨੂੰ ਵੀ ਪੜ੍ਹੋ:
ਸੁਣ ਲਓ ਕਾਂਗੜ ਸਾਹਬ ਦੀ, ਅਖ਼ੇ ਜਿਹੜੇ ਪੁਲਿਸ ਨੇ ਕੁੱਟੇ, ਉਹ ਨਸ਼ੇੜੀ ਸਨ


ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜੇ ਐਨ ਆਰ ਆਈਜ਼ ਨੂੰ ਕਦੇ ਬੈਂਡ ਵਾਜਾ ਵਜਾ ਕੇ ਘਰ ਸੱਦਿਆ ਜਾਂਦਾ ਸੀ, ਅੱਜ ਉਹਨਾਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਰੋਨਾਵਾਇਰਸ ਦੇ ਪਸਾਰ ਲਈ ਜੋ ਦੋਸ਼ ਅੱਜ ਐਨ ਆਰ ਆਈਜ਼ ਸਿਰ ਮੜਿਆ ਜਾ ਰਿਹਾ ਹੈ, ਉਹ ਕੱਲ ਸਿੱਖਾਂ ‘ਤੇ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿਚ ਵਪਾਰੀ ਵਰਗ ਵੀ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਜਾਂਦੇ ਸਨ, ਪਰ ਕਿਸੇ ਨੇ ਉਹਨਾਂ ‘ਤੇ ਦੋਸ਼ ਨਹੀਂ ਲਗਾਏ। ਉਹਨਾਂ ਕਿਹਾ ਕਿ ਅੱਜ ਭਾਵੇਂ ਐਨ ਆਰ ਆਈਜ਼ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ• ਕੋਈ ਬਾਂਹ ਫੜਨ ਵਾਲਾ ਲੱਭਣਾ ਨਹੀਂ।

ਸ੍ਰੀ ਸਿਰਸਾ ਨੇ ਕਿਹਾ ਕਿ ਐਨ ਆਰ ਆਈਜ਼ ‘ਤੇ ਦੋਸ਼ ਲਾਉਣ ਤੋਂ ਪਹਿਲਾਂ ਸਾਰੀ ਪੜਤਾਲ ਕਰਨੀ ਚਾਹੀਦੀ ਹੈ ਤੇ ਸੱਚਾਈ ਸਮਝਦੀ ਚਾਹੀਦੀ ਹੈ ਕਿ ਵਾਇਰਸ ਕਿਵੇਂ ਆਇਆ। ਉਹਨਾਂ ਸਵਾਲ ਕੀਤਾ ਕਿ ਕੀ ਮਹਾਰਾਸ਼ਟਰ ਵਿਚ ਵੀ ਵਾਇਰਸ ਐਨ ਆਰ ਆਈਜ਼ ਨੇ ਫੈਲਾਇਆ ? ਉਹਨਾਂ ਕਿਹਾ ਕਿ ਡਿਜੀਟਲ ਮੀਡੀਆ ਲੋਕਾਂ ਦੀ ਸਹੂਲਤ ਲਈ ਹੈ, ਇਸਦਾ ਇਹ ਮਤਲਬ ਨਹੀਂ ਕਿ ਲੋਕਾਂ ਨੂੰ ਬਦਨਾਮ ਕੀਤਾ ਜਾਵੇ।

ਸ੍ਰੀ ਸਿਰਸਾ ਨੇ ਇਹ ਵੀ ਚੇਤੇ ਕਰਵਾਇਆ ਕਿ ਅਮਰੀਕਾ, ਕੈਨੇਡਾ , ਅਸਟਰੇਲੀਅ ਤੇ ਨਿਵੂਜੀਲੈਂਡ ਵਰਗੇ ਮੁਲਕਾਂ ਵਿਚ ਜਿਹੜੇ ਗੈਰ ਕਾਨੂੰਨੀ ਤਰੀਕੇ ਨਾਲ ਪੰਜਾਬੀ ਜਾਂਦੇ ਹਨ, ਇਹੀ ਐਨ ਆਰ ਆਈ Àਹਨਾਂ ਨੂੰ ਰੋਜ਼ਗਾਰ ਦਿੰਦੇ ਹਨ, ਇਹੀ ਉਹਨਾਂ ਨੂੰ ਸੰਭਾਲਦੇ ਹਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...