Saturday, April 20, 2024

ਵਾਹਿਗੁਰੂ

spot_img
spot_img

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜਨਵਰੀ, 2022 –
ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਜਿਥੇ ਫੋਨ ’ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਵਾਲੇ ਨਿਊਜ਼ੀਲੈਂਡ ਨਾਲ ਸਬੰਧਤ ਇਨ੍ਹਾਂ ਸਿੱਖ ਨੌਜੁਆਨਾਂ ਨੇ ਦੱਸਿਆ ਕਿ ਕੋਰੋਨਾ ਕਰਕੇ 800 ਦੇ ਕਰੀਬ ਪੰਜਾਬੀ ਲੋਕ ਵਾਪਸ ਨਿਊਜ਼ੀਲੈਂਡ ਨਾ ਜਾ ਸਕਣ ਕਰਕੇ ਪ੍ਰੇਸ਼ਾਨ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਹਨ। ਕੋਰੋਨਾ ਪਾਬੰਦੀਆਂ ਕਰਕੇ ਬੀਤੇ ਕਰੀਬ 2 ਸਾਲ ਤੋਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ ਅਤੇ ਇਸ ਦੌਰਾਨ ਬਹੁਤਿਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਵਿਚ ਰਹਿੰਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸਿੱਖ ਨੌਜੁਆਨਾਂ ਦੀ ਗੱਲਬਾਤ ਮਗਰੋਂ ਨਿਊਜ਼ੀਲੈਂਡ ਦੀ ਵੱਡੀ ਸਿੱਖ ਸੰਸਥਾ ਵਜੋਂ ਕਾਰਜਸ਼ੀਲ ਸੁਪਰੀਮ ਸਿੱਖ ਸੁਸਾਇਟੀ ਨਾਲ ਰਾਬਤਾ ਬਣਾਉਂਦਿਆਂ ਪੀੜ੍ਹਤਾਂ ਦੀ ਮੱਦਦ ਲਈ ਕਿਹਾ।

ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੂੰ ਸਿੱਖ ਸੁਪਰੀਮ ਸੁਸਾਇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਸੰਜੀਦਾ ਹਨ ਅਤੇ ਯਤਨ ਕਰ ਰਹੇ ਹਨ ਕਿ ਭਾਰਤ ਗਏ ਇਨ੍ਹਾਂ ਨੌਜੁਆਨਾਂ ਦੀ ਜਲਦ ਵਾਪਸੀ ਹੋਵੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਸਿੱਖ ਸੁਪਰੀਮ ਸੁਸਾਇਟੀ ਆਕਲੈਂਡ ਦੇ ਪ੍ਰਧਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜੁਆਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਮਨਜੀਤ ਸਿੰਘ ਹਰਖੋਵਾਲ ਅਤੇ ਡਾ. ਹਰਦਾਸ ਸਿੰਘ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ
ਸ਼੍ਰੋ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸ਼ਖ਼ਸੀਅਤਾਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ।

ਉਨ੍ਹਾਂ ਕਿਹਾ ਕਿ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਤੋਂ ਵਰੋਸਾਏ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਸਿੱਖੀ ਪ੍ਰਚਾਰ ਲਈ ਨਿਰੰਤਰ ਤੱਤਪਰ ਸਨ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ। ਇਸੇ ਤਰ੍ਹਾਂ ਡਾ. ਹਰਦਾਸ ਸਿੰਘ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ।

ਡਾ. ਹਰਦਾਸ ਸਿੰਘ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਦੇ ਮੈਂਬਰ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਮੈਡੀਕਲ ਸੇਵਾਵਾਂ ਨੂੰ ਹਮੇਸ਼ਾ ਹੀ ਬਿਹਤਰ ਦਿਸ਼ਾ ਦੇਣ ਲਈ ਸਹਿਯੋਗ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀ ਪੰਥਕ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...