Friday, March 29, 2024

ਵਾਹਿਗੁਰੂ

spot_img
spot_img

ਕੋਰੋਨਾ ਕਾਲ ਵਿੱਚ ਬਠਿੰਡਾ ਦੇ ਲੋਕ ਮਰ ਰਹੇ ਹਨ, ਮਨਪ੍ਰੀਤ ਬਾਦਲ ਘਰ ਵਿੱਚ ਫ਼ਰਮਾ ਰਹੇ ਹਨ ਆਰਾਮ: ਪ੍ਰੋ: ਬਲਜਿੰਦਰ ਕੌਰ

- Advertisement -

ਯੈੱਸ ਪੰਜਾਬ
ਬਠਿੰਡਾ, 15 ਮਈ, 2021:
ਕੋਰੋਨਾ ਕਾਲ ਚ ਸਰਕਾਰ ਦੀ ਬਦਇੰਤਜ਼ਾਮੀ ਦਾ ਖੱਪਾ ਭਰਨ ਦੇ ਮਨਸੂਬੇ ਨਾਲ ਬਠਿੰਡਾ ਦੇ ਨਾਮੀ ਡਾ. ਵਿਪੁਲ ਗੁਪਤਾ ਵੱਲੋਂ ਕਿਸ਼ੋਰੀ ਰਾਮ ਹਸਪਤਾਲ ਨੂੰ ਗ਼ਰੀਬ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਸਰਕਾਰ ਦੇ ਐਲਾਨ ਕਰਨ ਤੋਂ ਇਕ ਹਫ਼ਤਾ ਬਾਅਦ ਵੀ ਅਜੇ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਇਸ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਹੈ।

ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਦੀ ਨਾਲਾਇਕੀ ਉੱਤੇ ਹੈਰਾਨੀ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ ਬਲਜਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਹਸਪਤਾਲ ਵੱਲੋਂ ਗ਼ਰੀਬ ਕੋਰੋਨਾ ਮਰੀਜ਼ਾਂ ਦੇ ਮੁਫਤ ਇਲਾਜ ਸਬੰਧੀ ਭੇਜੀ ਫਾਈਲ ਦੀ ਹਫ਼ਤਾ ਬੀਤ ਜਾਣ ਦੇ ਬਾਅਦ ਵੀ ਅਧਿਕਾਰੀਆਂ ਨੇ ਇਸ ਉੱਤੇ ਕੋਈ ਵੀ ਫ਼ੈਸਲਾ ਨਾ ਲੈਣਾ ਉਨ੍ਹਾਂ ਦੀ ਆਪਣੇ ਕੰਮ ਪ੍ਰਤੀ ਗੰਭੀਰਤਾ ਨੂੰ ਉਜਾਗਰ ਕਰਦਾ ਹੈ।

ਜ਼ਿਕਰਯੋਗ ਹੈ ਕਿ ਡਾ. ਵਿਪੁਲ ਗੁਪਤਾ ਨੇ ਆਪਣੇ ਕਿਸ਼ੋਰੀ ਰਾਮ ਹਸਪਤਾਲ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਨੂੰ ਸੌਂਪਦਿਆਂ ਆਪਣੀਆਂ ਮੁਫ਼ਤ ਸੇਵਾਵਾਂ ਅਤੇ ਹਸਪਤਾਲ ਨੂੰ ਕਰੁਣਾ ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਸੀ।

ਆਪ ਆਗੂਆਂ ਨੇ ਕਿਹਾ ਕਿ ਕਰੋਨਾ ਵਰਗੀ ਮਹਾਂਮਾਰੀ ਦੇ ਦੌਰਾਨ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕੈਪਟਨ ਸਰਕਾਰ ਵੱਲੋਂ ਅਜਿਹਾ ਰਵੱਈਆ ਅਪਨਾਉਣਾ ਉਨ੍ਹਾਂ ਦੀ ਪੰਜਾਬ ਦੇ ਲੋਕਾਂ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਚਾਹੀਦਾ ਤਾਂ ਇਹ ਸੀ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੁਝ ਹੀ ਘੰਟਿਆਂ ਵਿੱਚ ਇਸ ਦੀ ਇਜਾਜ਼ਤ ਦੇ ਦਿੱਤੀ ਜਾਣੀ ਚਾਹੀਦੀ ਸੀ ਤਾਂ ਜੋ ਕਰੋਨਾ ਮਾਹਾਮਾਰੀ ਦੇ ਦੌਰਾਨ ਇਲਾਜ ਪੱਖੋਂ ਮਰ ਰਹੇ ਗ਼ਰੀਬ ਮਰੀਜ਼ਾਂ ਦੀ ਜਾਨ ਨੂੰ ਬਚਾਇਆ ਜਾ ਸਕਦਾ ।

ਇਹ ਹਸਪਤਾਲ ਚਾਲੂ ਹਾਲਤ ਵਿਚ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਇੱਥੇ 10 ਬੈੱਡਾਂ ਦਾ ਇੰਤਜ਼ਾਮ ਹੈ ਅਤੇ ਜ਼ਰੂਰਤ ਦੇ ਅਨੁਸਾਰ 40 ਬੈੱਡ ਤੱਕ ਵਿਵਸਥਾ ਕੀਤੀ ਜਾ ਸਕਦੀ ਹੈ ਅਜਿਹੀ ਹਾਲਤ ਵਿਚ ਇਹ ਬਠਿੰਡਾ ਅਤੇ ਆਸਪਾਸ ਦੇ ਖੇਤਰਾਂ ਦੇ ਮਰੀਜ਼ਾਂ ਲਈ ਇਕ ਆਸ ਦੀ ਕਿਰਨ ਸਾਬਤ ਹੋ ਸਕਦਾ ਹੈ ਪ੍ਰੰਤੂ ਸਰਕਾਰੀ ਅਧਿਕਾਰੀਆਂ ਦੇ ਲੋਕ ਵਿਰੋਧੀ ਰਵੱਈਏ ਕਾਰਨ ਇਹ ਕਾਰਜ ਨੇਪਰੇ ਚੜ੍ਹਨ ਵਿਚ ਦੇਰੀ ਹੋ ਰਹੀ ਹੈ।

ਪ੍ਰੋਫੈਸਰ ਬਲਜਿੰਦਰ ਕੌਰ ਅਤੇ ਨੀਲ ਗਰਗ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਪ੍ਰਸ਼ਾਸਨਿਕ ਅਧਿਕਾਰੀ ਅਜਿਹਾ ਕੁਝ ਕੁ ਪ੍ਰਾਈਵੇਟ ਹਸਪਤਾਲਾਂ ਨੂੰ ਲਾਭ ਪਹੁੰਚਾਉਣ ਦੇ ਮਨਸੂਬੇ ਨਾਲ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਪੰਜਾਬ ਸਰਕਾਰ ਵੱਲੋਂ ਭੇਜੇ 29 ਵੈਂਟੀਲੇਟਰਾਂ ਨੂੰ ਕੁਝ ਕੁ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ ਦਿੱਤਾ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ 10 ਹੋਰ ਵੈਂਟੀਲੇਟਰ ਬਠਿੰਡਾ ਭੇਜੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਕਿਸ਼ੋਰੀ ਰਾਮ ਹਸਪਤਾਲ ਨੂੰ ਚਾਲੂ ਕਰਨ ਦੀ ਇਜਾਜ਼ਤ ਦੇਵੇ ਅਤੇ ਇਹ 10 ਵੈਂਟੀਲੇਟਰ ਵੀ ਕਿਸ਼ੋਰੀ ਰਾਮ ਹਸਪਤਾਲ ਨੂੰ ਦਿੱਤੇ ਜਾਣ ਤਾਂ ਜੋ ਗਰੀਬਾਂ ਦਾ ਮੁਫ਼ਤ ਇਲਾਜ ਹੋਣਾ ਸ਼ੁਰੂ ਹੋ ਸਕੇ।

ਆਪ ਆਗੂਆਂ ਨੇ ਬਠਿੰਡਾ ਤੋਂ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੋਰੋਨਾ ਵਰਗੀ ਮਹਾਂਮਾਰੀ ਵਿਚ ਜਦੋਂ ਬਠਿੰਡਾ ਦੇ ਲੋਕ ਮਰ ਰਹੇ ਹਨ ਤਾਂ ਉਹ ਆਪਣੇ ਘਰ ਵਿੱਚ ਛੁਪ ਕੇ ਬੈਠੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...