Thursday, April 25, 2024

ਵਾਹਿਗੁਰੂ

spot_img
spot_img

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੁੰ 6 ਜੂਨ ਨਾਲ ਜੋੜ ਕੇ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ: ਹਰਮੀਤ ਸਿੰਘ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 7 ਜੂਨ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਵਿਚ ਬਣੀ ਵੀਡੀਓ ਨੁੰ 6 ਜੂਨ ਦੇ ਘੱਲੂਘਾਰਾ ਦਿਵਸ ਨਾਲ ਜੋੜ ਕੇ ਮਨਜੀਤ ਸਿੰਘ ਜੀ ਕੇ ਨੇ ਸਿੱਖ ਕੌਮ ਨਾਲ ਬਹੁਤ ਵੱਡਾ ਧਰੋਹ ਕਮਾਇਆ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਨੇ ਦੱਸਿਆ ਕਿ ਇਹ ਵੀਡੀਓ 10 ਦਿਨ ਪਹਿਲਾਂ ਕੋਰਨਾ ਕੇਅਰ ਸੈਂਟਰ ਵਿਚ ਡਾਕਟਰਾਂ ਵੱਲੋਂ ਥੈਰੇਪੀ ਵਜੋਂ ਬਣਾਈ ਸੀ ਪਰ ਛੇ ਮਿੰਟ ਦੀ ਹੀ ਵੀਡੀਓ ਬਣੀ ਸੀ ਤਾਂ ਕਮੇਟੀ ਪ੍ਰਬੰਧਕਾਂ ਨੁੰ ਪਤਾ ਲੱਗਣ ‘ ਤੇ ਉਹਨਾਂ ਨੇ ਤੁਰੰਤ ਨਾ ਸਿਰਫ ਇਹ ਰੋਕੀ ਬਲਕਿ ਡਾਕਟਰਾਂ ਨੁੰ ਇਹ ਵੀ ਦੱਸਿਆ ਕਿ ਅਜਿਹਾ ਨਹੀਂ ਕਰਨਾ।

ਉਹਨਾਂ ਦੱਸਿਆ ਕਿ ਕੋਰੋਨਾ ਕੇਅਰ ਸੈਂਟਰ ਵਿਚ ਗੁਰਬਾਣੀ ਸ਼ਬਦਾਂ ਦੇ ਨਾਲ ਮਰੀਜ਼ਾਂ ਦੇ ਮਨ ਪੱਕੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਫਿਰ ਵੀ ਬਤੌਰ ਪ੍ਰਬੰਧਕ ਜੋ ਕੁਝ ਵੀ ਹੋਇਆ ਜੇਕਰ ਉਸ ਨਾਲ ਕਿਸੇ ਦੇ ਮਨ ਨੁੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੇ ਹਨ।

ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਨੇ ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਰਾਜਨੀਤੀ ਕੀਤੀ ਹੈ। ਪਹਿਲਾਂ ਉਹਨਾਂ ਕੰਸੈਂਟ੍ਰੇਟਰਾਂ ਦਾ ਵਿਰੋਧ ਕੀਤਾ ਸੀ ਤੇ ਹੁਣ ਇਸ ਮਾਮਲੇ ਨੁੰ ਵਧਾ ਚੜਾ ਕੇ ਪੇਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਵੱਲੋਂ ਕੋਰੋਨਾ ਕੇਅਰ ਸੈਂਟਰ ਦਾ ਨਾਂ ਲੈਣ ਦੀ ਥਾਂ ਗੁਰਦੁਆਰਾ ਸਾਹਿਬ ਦਾ ਨਾਂ ਲੈਣਾ ਹੀ ਉਹਨਾਂ ਦੀ ਘਟੀਆ ਰਾਜਨੀਤੀ ਨੁੰ ਬੇਨਕਾਬ ਕਰਦਾ ਹੈ।

ਉਹਨਾਂ ਕਿਹਾ ਕਿ 10 ਮਈ ਤੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਕੋਰੋਨਾ ਕੇਅਰ ਸੈਂਟਰ ਸ਼ੁਰੂ ਕੀਤਾ ਗਿਆ, ਉਸ ਦਿਨ ਤੋਂ ਸਾਡੇ ਵਿਰੋਧੀਆਂ ਵੱਲੋਂ ਕੋਈ ਨਾ ਕੋਈ ਦੋਸ਼ ਲਾਉਣ ਦਾ ਦੌਰ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਕੋਰੋਨਾ ਕੇਅਰ ਸੈਂਟਰ ਸ਼ੁਰੂ ਕੀਤਾ ਗਿਆ, ਦੁਨੀਆਂ ਭਰ ਵਿਚ ਇਸਦੀ ਸ਼ਲਾਘਾ ਕੀਤੀ ਗਈ ਕਿ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਉੱਤਮ ਉਪਰਾਲਾ ਹੈ ਕਿਉਂਕਿ ਲੋਕ ਹਸਪਤਾਲਾਂ ਵਿਚ ਬੈਡਾਂ ਤੇ ਆਕਸੀਜ਼ਨ ਦੀ ਘਾਟ ਕਾਰਨ ਮਰ ਰਹੇ ਸਨ ਤੇ ਆਕਸੀਜ਼ਨ ਕੰਸੈਂਟ੍ਰੇਟਰ ਤੇ ਸਿਲੰਡਰ ਨਹੀਂ ਮਿਲ ਰਹੇ ਸਨ।

ਉਹਨਾਂ ਕਿਹਾ ਕਿ ਸੈਂਟਰ ਸ਼ੁਰੂ ਕਰਨ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਜੋ ਉਪਰਾਲਾ ਕੀਤਾ, ਉਸਦੀ ਸਰਕਾਰਾਂ ਤੇ ਸੰਗਤਾਂ ਨੇ ਵਡਿਆਈ ਕੀਤੀ। ਪਿਛਲੇ ਤਕਰੀਬਨ ਇਕ ਮਹੀਨੇ ਵਿਚ ਕੋਈ ਵੀ ਅਜਿਹਾ ਇਕ ਵੀ ਕੇਸ ਖਰਾਬ ਨਹੀਂ ਹੋਇਆ ਤੇ ਸਾਡਾ ਲਿੰਕੇਜ ਐਲ ਐਨ ਜੇ ਪੀ ਹਸਪਤਾਲ ਨਾਲ ਹੋਣ ਕਾਰਨ ਗੰਭੀਰ ਮਰੀਜ਼ਾਂ ਨੁੰ ਹੋਰ ਪਾਸੇ ਨਹੀਂ ਭੇਜਣਾ ਪਿਆ।

ਉਹਨਾਂ ਕਿਹਾ ਕਿ ਅਸੀਂ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਜਿਸਨੇ ਸਾਨੂੰ ਮੈਡੀਕਲ ਟੀਮ ਪ੍ਰਦਾਨ ਕੀਤੀ।

ਉਹਨਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਵੀਡੀਓ ਨੁੰ ਗੰਦੀ ਰਾਜਨੀਤੀ ਕਰਨ ਵਾਸਤੇ ਵਰਤਿਆ ਗਿਆ, ਇਸ ਤੋਂ ਮਾੜੀ ਗੱਲ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਹ ਗੱਲ 9-10 ਦਿਨ ਪੁਰਾਣੀ ਹੈ ਅਤੇ ਇਸ ਗੱਲ ਨੂੰ 6 ਜੂਨ ਨਾਲ ਜੋੜਨ ਦੀ ਕੋਸ਼ਿਸ਼ ਸਾਡੇ ਵਿਰੋਧੀਆਂ ਨੇ ਕੀਤੀ ਤੇ ਦਿੱਲੀ ਕਮੇਟੀ ਦੇ ਕਾਰਜਾਂ ਨੁੰ ਭੰਡਣ ਦੀ ਕੋਸ਼ਿਸ਼ ਕੀਤੀ ਇਸ ਤੋਂ ਮਾੜੀ ਕੋਈ ਗੱਲ ਹੋ ਨਹੀਂ ਸਕਦੀ।

ਉਹਨਾਂ ਕਿਹਾ ਕਿ ਡਾਕਟਰਾਂ ਨੇ ਕਿਸੇ ਵੀ ਮੰਦੀ ਭਾਵਨਾ ਨਾਲ ਠੇਸ ਪਹੁੰਚਾਉਣ ਦੇ ਮਕਸਦ ਨਾਲ ਅਜਿਹਾ ਨਹੀਂ ਕੀਤੀ। ਉਹਨਾਂ ਕਿਹਾ ਕਿ ਅਸੀਂ ਯਕੀਨੀ ਬਣਾਇਆ ਹੈ ਕਿ ਮੁੜ ਅਜਿਹੀ ਗੱਲ ਨਾ ਹੋਵੇ।

ਮਨਜੀਤ ਸਿੰਘ ਜੀ ਕੇ ਦੀ ਜਾਗੋ ਪਾਰਟੀ ਦੇ ਆਗੂ ਤੇ ਕਮੇਟੀ ਚੋਣਾਂ ਦੇ ਉਮੀਦਵਾਰ ਸੱਜਣ ਸਿੰਘ ਦੇ ਲੁੱਟ ਖੋਹ ਮਾਮਲੇ ਵਿਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਉਣ ਬਾਰੇ ਸਰਦਾਰ ਕਾਲਕਾ ਨੇ ਕਿਹਾ ਕਿ ਡੇਢ ਮਹੀਨੇ ਪਹਿਲਾਂ ਸੱਜਣ ਸਿੰਘ ਨੂੰ ਕਿਹਾ ਗਿਆ ਸੀ ਕਿ ਉਹ ਫੰਡ ਪਾਰਟੀ ਵਾਸਤੇ ਲੈ ਕੇ ਆਵੇ ਭਾਵੇਂ ਲੁੱਟ ਖੋਹ ਕਰ ਕੇ ਲਿਆਵੇ।

ਉਸਨੁੰ ਇਹ ਵੀ ਕਿਹਾ ਗਿਆ ਸੀ ਕਿ ਚੋਣਾਂ ਵਿਚ ਸਾਡੀ ਕਮੇਟੀ ਆ ਰਹੀ ਹੈ ਤੇ ਉਸਨੁੰ ਗੋਲਕ ਕਮੇਟੀ ਤੇ ਪਰਚੇਜ਼ ਕਮੇਟੀ ਦਾ ਕੰਮ ਸੌਂਪਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਲਈ ਅਸੀਂ ਜਥੇਦਾਰ ਸ੍ਰੀਅਕਾਲ ਤਖਤ ਸਾਹਿਬ ਨੁੰ ਵੀ ਅਪੀਲ ਕਰ ਰਹੇ ਹਾਂ ਤੇ ਪੁਲਿਸ ਸ਼ਿਕਾਇਤ ਵੀ ਦਰਜ ਕਰਵਾ ਰਹੇ ਹਾਂ ਕਿ ਸਾਰੇ ਮਾਮਲੇ ਦੀ ਵਿਸਥਾਰਤ ਜਾਂਚ ਕੀਤੀ ਜਾਵੇ ਕਿ ਇਸਨੂੰ ਲੁੱਟ ਖੋਹ ਦਾ ਕੰਮ ਕਿਸਨੇ ਸੌਂਪਿਆ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਕਮੇਟੀ ਜੇਕਰ ਜੰਮੂ ਕਸ਼ਮੀਰ ਤੇ ਆਸਾਮ ਵਿਚ ਆਕਸੀਜ਼ਨ ਕੰਸੈਂਟ੍ਰੇਟਰ ਭੇਜ ਸਕਦੀ ਹੈ ਤਾਂ ਫਿਰ ਪੰਜਾਬ ਵਿਚ ਕਿਉਂ ਨਹੀਂ ਭੇਜ ਸਕਦੀ।

ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਸ਼ਾਇਦ ਇਹ ਭੁੱਲ ਰਹੇ ਹਨ ਕਿ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 10 ਕਰੋੜ ਰੁਪਏ ਦਿੱਲੀ ਕਮੇਟੀ ਨੂੰ ਦਿੱਤੇ ਸਨ। ਇਹੀ ਨਹੀਂ ਬਲਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਨ ਕਰਨ ਵਾਸਤੇ ਨਾਭਾ ਹਾਊਸ ਦੀ ਕੀਮਤੀ ਜ਼ਮੀਨ ਵੀ ਕਮੇਟੀ ਨੁੰ ਦਿੱਤੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...