Saturday, April 27, 2024

ਵਾਹਿਗੁਰੂ

spot_img
spot_img

ਕੋਰੋਨਾ ਦੇ ਇਲਾਜ ਤੋਂ ਭੱਜਣ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਰੱਦ ਹੋਣਗੇ: ਕੈਪਟਨ ਅਮਰਿੰਦਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਅਪ੍ਰੈਲ, 2020:

ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਖਿਲਾਫ਼ ਕਾਰਵਾਈ ਕਰਨ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ। ਇਸ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਉਹ ਲੁਕ ਕੇ ਨਹੀਂ ਬਚ ਸਕਦੇ।

ਸੂਬੇ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਵਿੱਚ ਹੌਲੀ-ਹੌਲੀ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕਣਕ ਦੀ ਵਢਾਈ ਤੇ ਖਰੀਦ, ਸੂਬੇ ਤੇ ਮੁਲਕ ਵਿੱਚ ਵਧ ਰਹੇ ਰੁਝਾਨ ਦੇ ਨਾਲ-ਨਾਲ ਕਮਿਊਨਿਟੀ ਫੈਲਾਅ (ਸਟੇਜ-3) ਦੇ ਖਦਸ਼ਿਆਂ ਅਤੇ ਅਣਕਿਆਸੀ ਮਹਾਮਾਰੀ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ’ਤੇ ਨਿਪਟਿਆ ਜਾ ਸਕੇ।

Îਮੰਤਰੀ ਮੰਡਲ ਨੇ ਅੱਗੇ ਫੈਸਲਾ ਕੀਤਾ ਕਿ ਸੰਕਟਕਾਲੀਨ ਯੋਜਨਾ ਬਦਲਵੀਆਂ ਥਾਵਾਂ, ਸਾਜ਼ੋ-ਸਾਮਾਨ ਅਤੇ ਅਧਿਕਾਰੀਆਂ ਦੇ ਮੁਤਾਬਕ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਜਿੱਥੇ ਕਿਤੇ ਵੀ ਮੌਜੂਦਾ ਪ੍ਰਬੰਧਾਂ ਵਿੱਚੋਂ ਕੋਈ ਵੀ ਪ੍ਰਬੰਧ ਅਫਸਲ ਰਹਿ ਜਾਂਦਾ ਹੈ ਤਾਂ ਉਸ ਮੌਕੇ ਉਭਰਨ ਵਾਲੀ ਸਥਿਤੀ ਨਾਲ ਫੌਰੀ ਨਜਿੱਠਿਆ ਜਾ ਸਕੇ।

ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਦੂਰ-ਦੂਰਾਡੇ ਤੋਂ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਨਾਜ਼ੁਕ ਸਥਿਤੀ ਵਿੱਚ ਸਮੂਹਾਂ ਵਿੱਚ ਜਾਣ ਤੋਂ ਬਚਿਆ ਜਾਵੇ।


ਇਸ ਨੂੰ ਵੀ ਪੜ੍ਹੋ:
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਪੁਲੀਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਕਵਰ ਦਾ ਐਲਾਨ


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਕੋਰੋਨਾ ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ’ਚ ਕਟੌਤੀ ਕਰਨ ਦੇ ਨਿਰਦੇਸ਼


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ ਸੁਰੱਖ਼ਿਆ ਯੋਜਨਾ ਬਣਾਉਣ ਦੇ ਆਦੇਸ਼


ਇਸ ਨੂੰ ਵੀ ਪੜ੍ਹੋ:
ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਪਾਸਪੋਰਟ ਜ਼ਬਤ ਹੋਣਗੇ: ਕੈਪਟਨ ਅਮਰਿੰਦਰ


ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਵਜ਼ਾਰਤ ਨੂੰ ਦੱਸਿਆ ਕਿ ਇਕ ਵਾਰ ਜਦੋਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ ਕਿੱਟਾਂ ਅਤੇ ਭਾਰਤ ਸਰਕਾਰ ਦੇ ਅੰਤਮ ਦਿਸ਼ਾ-ਨਿਰਦੇਸ਼ ਆ ਗਏ ਤਾਂ ਸੂਬੇ ਵਿੱਚ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿ ਪਾਜ਼ੇਟਿਵ ਮਾਮਲਿਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ। ਸਾਰੇ ਪ੍ਰਭਾਵਿਤ ਥਾਵਾਂ ’ਤੇ ਲੱਛਣਾਂ ਅਤੇ ਗੈਰ-ਲੱਛਣਾਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ ਜਾਵੇਗੀ ਜਦਕਿ ਗੈਰ-ਪ੍ਰਭਾਵਿਤ ਥਾਵਾਂ ’ਤੇ ਲੱਛਣਾਂ ਵਾਲੇ ਕੇਸਾਂ ਦੀ ਜਾਂਚ ਵੀ ਇਸੇ ਤਰ੍ਹਾਂ ਹੀ ਕੀਤੀ ਜਾਵੇਗੀ। ਵਿਭਾਗ ਵੱਲੋਂ ਪ੍ਰਭਾਵਿਤ ਥਾਵਾਂ ’ਤੇ ਕਮਿਊਨਿਟੀ ਟੈਸਟਿੰਗ ਸ਼ੁਰੂ ਕੀਤੀ ਜਾ ਚੁੱਕੀ ਹੈ।

ਸਿਹਤ ਵਿਭਾਗ ਨੇ ਅੱਗੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਤੇਜ਼ੀ ਨਾਲ ਥਹੁ-ਪਤਾ ਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਹਾਸਲ ਹੋਈ 255 ਵਿਅਕਤੀਆਂ ਦੀ ਸੂਚੀ ਵਿੱਚੋਂ 192 ਵਿਅਕਤੀਆਂ ਦੀ ਜਾਂਚ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਦੇ ਨਾਲ-ਨਾਲ ਹੈਲਥ ਕੇਅਰ ਪ੍ਰੋਫੈਸ਼ਨਲਾਂ, ਪੁਲੀਸ ਵਰਗੀਆਂ ਵੱਧ-ਜ਼ੋਖਮ ਵਾਲੀਆਂ ਸ਼੍ਰੇਣੀਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ।

ਹੁਣ ਤੱਕ ਵੱਧ ਜ਼ੋਖਮ ਵਾਲੇ 846 ਕਰਮੀਆਂ ਸਮੇਤ 1600 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਾਇਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ 34 ਪਾਜ਼ੇਟਿਵ ਪਾਏ ਗਏ ਹਨ। ਇਸੇ ਤਰ੍ਹਾਂ ਮਰੀਜ਼ਾਂ ਦੇ ਆਪਣੇ ਟਿਕਾਣਿਆਂ ਤੋਂ ਹਸਪਤਾਲ ਤੱਕ ਜਾਣ ਦੀ ਭੂਗੋਲਿਕ ਮੈਪਿੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਮੁਤਾਬਕ ਲੋਕਾਂ ਵੱਲੋਂ ਸੰਪਰਕ ਦਾ ਪਤਾ ਲਾਉਣ ਦੀ ਪ੍ਰਕ੍ਰਿਆ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ।

ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਿਹਤ ਕਾਮਿਆਂ ਲਈ ਕਾਫੀ ਪੀ.ਪੀ.ਈਜ਼ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਰਕਾਰੀ ਹਸਪਤਾਲ ਵਿੱਚ 1000 ਪੀ.ਪੀ.ਈਜ਼ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਰੋਗ ਦੇ ਹੋਰ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ’ਤੇ ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ 5000 ਅਲਹਿਦਾ ਬੈੱਡਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 2500 ਪਹਿਲਾਂ ਤੋਂ ਚੱਲ ਰਹੇ ਹਨ। ਹੋਸਟਲਾਂ ਸਮੇਤ ਇਮਾਰਤਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਅਤੇ ਅਜਿਹੀਆਂ ਸਹੂਲਤਾਂ ਦੀ ਸਿਰਜਣਾ ਲਈ ਇਨ੍ਹਾਂ ਨੂੰ ਆਈਸੋਲੇਟਿਡ ਐਲਾਨਿਆ ਗਿਆ ਅਤੇ ਸੂਬੇ ਨੇ 20000 ਕੇਸਾਂ ਲਈ ਯੋਜਨਾ ਬਣਾਈ ਹੈ।

ਸਪਲਾਈ ਨੂੰ ਹੋਰ ਵਧਾਉਣ ਲਈ ਪੀ.ਪੀ.ਈਜ਼ ਕਿੱਟਾਂ ਅਤੇ ਐਨ-95 ਮਾਸਕ ਬਣਾਉਣ ਲਈ 20 ਉਦਯੋਗਾਂ ਦੀ ਸ਼ਨਾਖਤ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਪੰਜ ਨੂੰ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਘੱਟ-ਕੀਮਤ ’ਤੇ ਵੈਂਟੀਲੇਟਰ ਬਣਾਉਣ ਲਈ ਹੋਰ ਅੱਧੀ ਦਰਜਨ ਉਦਯੋਗਾਂ ਦੀ ਸ਼ਨਾਖ਼ਤ ਕੀਤੀ ਗਈ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...