Tuesday, April 23, 2024

ਵਾਹਿਗੁਰੂ

spot_img
spot_img

ਕੋਰੋਨਾ ਦੇ ਚੱਲਦਿਆਂ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ ਸ਼੍ਰੋਮਣੀ ਕਮੇਟੀ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਚੱਲਦਿਆਂ ਬਣੇ ਹਾਲਾਤ ਵਿਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਵਰਕਸ਼ਾਪ ਦੀ ਆਰੰਭਤਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਬਾਹਰਲੇ ਸੂਬਿਆਂ ਤੋਂ ਜੁੜੇ ਪ੍ਰਚਾਰਕਾਂ ਨੂੰ ਸੰਬੋਧਨ ਕੀਤਾ ਅਤੇ ਇੰਟਰਨੈੱਟ ਦੇ ਮਾਧਿਅਮ ਰਾਹੀਂ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਵੱਡੇ ਇਕੱਠ ਕਰਕੇ ਜਾਂ ਸਕੂਲਾਂ ਕਾਲਜਾਂ ਤੱਕ ਪਹੁੰਚ ਕਰਕੇ ਧਰਮ ਪ੍ਰਚਾਰ ਕਰਨਾ ਸੰਭਵ ਨਹੀਂ ਹੈ, ਇਸ ਲਈ ਇੰਟਰਨੈੱਟ ਦੇ ਮਾਧਿਅਮ ਸੂਚਨਾ ਤਕਨੀਕ ਦੀ ਵਰਤੋਂ ਕਰਕੇ ਸੰਗਤ ਅਤੇ ਖ਼ਾਸਕਰ ਨੌਜੁਆਨੀ ਤੱਕ ਪਹੁੰਚ ਕੀਤੀ ਜਾਵੇ।

ਪ੍ਰਚਾਰਕਾਂ ਦੀ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਵੱਖ-ਵੱਖ ਸਿੱਖ ਮਿਸ਼ਨਾਂ ਅੰਦਰ 250 ਪ੍ਰਚਾਰਕ, 39 ਢਾਡੀ ਜਥੇ ਅਤੇ 54 ਕਵੀਸ਼ਰ ਜਥੇ ਧਰਮ ਪ੍ਰਚਾਰ ਸੇਵਾ ਨਿਭਾ ਰਹੇ ਹਨ। ਮੌਜੂਦਾ ਸਮੇਂ ਇਨ੍ਹਾਂ ਪ੍ਰਚਾਰਕ ਜਥਿਆਂ ਵੱਲੋਂ ਸੰਗਤ ਤੱਕ ਪਹੁੰਚ ਕਰਕੇ ਵੱਡੇ ਇਕੱਠਾਂ ਰਾਹੀਂ ਜਾਂ ਦੀਵਾਨਾਂ ਰਾਹੀਂ ਗੁਰਮਤਿ ਪ੍ਰਚਾਰ ਕਰਨਾ ਸੰਭਵ ਨਹੀਂ ਹੈ।

ਇਸ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਹਿਲਾਂ ਪ੍ਰਚਾਰਕਾਂ ਅਤੇ ਢਾਡੀ ਕਵੀਸ਼ਰ ਜਥਿਆਂ ਦੇ ਚਾਰ-ਚਾਰ ਰੋਜ਼ਾ ਆਨਲਾਈਨ ਕੈਂਪ ਲਗਾਏ ਜਾ ਰਹੇ ਹਨ। ਪਹਿਲਾ ਕੈਂਪ ਪ੍ਰਚਾਰਕਾਂ ਦਾ ਸ਼ੁਰੂ ਕੀਤਾ ਗਿਆ ਹੈ, ਜਿਸ ਮਗਰੋਂ ਢਾਡੀ ਤੇ ਕਵੀਸ਼ਰ ਜਥਿਆਂ ਦੇ ਕੈਂਪ ਲਗਾਏ ਜਾਣਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਸਾਲ ਵੀ ਆਨਲਾਈਨ ਧਰਮ ਪ੍ਰਚਾਰ ਲਹਿਰ ਕਾਫੀ ਪ੍ਰਭਾਵੀ ਰਹੀ ਸੀ। ਇਸ ਵਾਰ ਵੀ ਆਨਲਾਈਨ ਤਰੀਕੇ ਨਾਲ ਧਰਮ ਪ੍ਰਚਾਰ ਲਹਿਰ ਤਹਿਤ ਬੱਚਿਆਂ ਅਤੇ ਨੌਜੁਆਨਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਤਹਿਤ ਨਿਤਨੇਮ ਦੀ ਸੰਥਿਆ ਦਿੱਤੀ ਜਾਵੇਗੀ ਅਤੇ ਗੁਰਬਾਣੀ ਕੰਠ, ਕਵਿਤਾ, ਕਇੱਜ, ਭਾਸ਼ਣ ਆਦਿ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਹਰਪਾਲ ਸਿੰਘ ਜੱਲ੍ਹਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਵਰਿਆਮ ਸਿੰਘ, ਭਾਈ ਪ੍ਰਮਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਵਡਾਲਾ, ਇੰਚਾਰਜ ਸ. ਕਰਤਾਰ ਸਿੰਘ, ਸ. ਬਹਾਲ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...