Friday, April 26, 2024

ਵਾਹਿਗੁਰੂ

spot_img
spot_img

ਕੋਰੋਨਾ ਨੂੰ ਕਾਬੂ ਕਰਨ ’ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਕਾਂਗਰਸ ਸਰਕਾਰ: ਹਰਪਾਲ ਚੀਮਾ

- Advertisement -

ਸੰਗਰੂਰ, 7 ਅਗਸਤ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਬਾਰੇ ਡੂੰਘੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ 4 ਮਹੀਨਿਆਂ ‘ਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ‘ਚ ਅਮਰਿੰਦਰ ਸਿੰਘ ਸਰਕਾਰ ਬੁਰੀ ਤਰਾਂ ਫਲਾਪ ਸਿੱਧ ਹੋਈ ਹੈ।

ਸ਼ੁੱਕਰਵਾਰ ਨੂੰ ਸੰਗਰੂਰ ‘ਚ ਮੀਡੀਆ ਦੇ ਰੂਬਰੂ ਹੁੰਦੀਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਦੂਜੇ ਦਿਨ 1000 ਤੋਂ ਵੱਧ ਨਵੇਂ ਕੋਰੋਨਾ ਪਾਜੇਟਿਵ ਕੇਸਾਂ ਦਾ ਆਉਣਾ ਜਿੱਥੇ ਵੱਡੇ ਖ਼ਤਰੇ ਦੇ ਸੰਕੇਤ ਹਨ, ਉੱਥੇ ਪੰਜਾਬ ਸਰਕਾਰ ਦੇ ਕੋਰੋਨਾ ਬਾਰੇ ਪ੍ਰਬੰਧਾਂ ਦੀ ਬੁਰੀ ਤਰਾਂ ਪੋਲ ਖੁੱਲ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਰਾਜਾ ਸਾਹਿਬ’ (ਮੁੱਖ ਮੰਤਰੀ) 300 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ‘ਤੇ ਖ਼ਰਚ ਕੀਤੇ ਜਾਣ ਦੇ ਦਾਅਵੇ ਕਰ ਰਹੇ ਹਨ, ਪਰੰਤੂ ਖ਼ਰਚੇ ਕਿਥੇ ਹਨ? ਪੰਜਾਬ ਦੇ ਲੋਕ ਇਨ੍ਹਾਂ ਭਾਰੀ ਭਰਕਮ ਖ਼ਰਚਿਆਂ ਦਾ ਹਿਸਾਬ ਮੰਗਦੇ ਹਨ। ਇਸ ਲਈ ਕੋਰੋਨਾ ਲਈ ਹੁਣ ਤੱਕ ਲੋਕਾਂ ਵੱਲੋਂ ਦਾਨ ਕੀਤੀ ਕੁੱਲ ਰਾਸ਼ੀ ਅਤੇ ਸਰਕਾਰ ਵੱਲੋਂ ਕੁੱਲ ਅਤੇ ਕਿਥੇ, ਕਿੰਨਾ-ਕਿੰਨਾ ਖ਼ਰਚ ਕੀਤਾ ਗਿਆ ਹੈ, ਇਸ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕੀਤਾ ਜਾਵੇ।”

ਹਰਪਾਲ ਸਿੰਘ ਚੀਮਾ ਨੇ ਪਟਿਆਲਾ ਦੇ ਸਰਕਾਰੀ ਹਸਪਤਾਲ ‘ਚ ਇੱਕ ਕੋਰੋਨਾ ਪੀੜਤ ਮਰੀਜ਼ ਦੀ ਮ੍ਰਿਤਕ ਦੇਹ 11 ਘੰਟੇ ਫ਼ਰਸ਼ ‘ਤੇ ਪਏ ਰਹਿਣਾ, ਲੁਧਿਆਣਾ ‘ਚ ਇੱਕ ਕੋਰੋਨਾ ਪੀੜਤ ਕਾਰੋਬਾਰੀ ਦੀ ਬੈੱਡ ਦੀ ਭਾਲ ਦੌਰਾਨ ਹੀ ਮੌਤ ਹੋ ਜਾਣਾ, ਤਰਨਤਾਰਨ ‘ਚ ਕੋਰੋਨਾ ਪੀੜਤ ਮਰੀਜ਼ ਵੱਲੋਂ ਖਟਾਰਾ ਐਂਬੂਲੈਂਸ ‘ਚ ਚੜ੍ਹਨ ਤੋਂ ਇਨਕਾਰ ਕਰ ਦੇਣਾ ਅਤੇ ਬਠਿੰਡਾ, ਬਰਨਾਲਾ ਆਦਿ ਸ਼ਹਿਰਾਂ ‘ਚ ਕੋਰੋਨਾ ਕੇਅਰ ਸੈਂਟਰਾਂ ਦੀ ਅਤਿ ਤਰਸ ਯੋਗ ਹਾਲਤ ਹੋਣਾ ਸਰਕਾਰ ਦੇ ਪ੍ਰਬੰਧਾਂ ਅਤੇ ਦਾਅਵਿਆਂ ਦੀ ਫ਼ੂਕ ਕੱਢਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਾੜੀ ਮੋਟੀ ਵੀ ਗੰਭੀਰ ਹੁੰਦੀ ਤਾਂ ਘੱਟੋ-ਘੱਟ ਦਿੱਲੀ ਦੀ ਕੇਜਰੀਵਾਲ ਵੱਲੋਂ ਕੋਰੋਨਾ ਵਿਰੁੱਧ ਉਠਾਏ ਕਦਮਾਂ ਤੋਂ ਸੇਧ ਲੈ ਲੈਂਦੀ।

ਚੀਮਾ ਨੇ ਕਿਹਾ ਕਿ ਪੁਲਸ ਫੋਰਸ ਦੇ 450 ਤੋਂ ਵੱਧ ਜਵਾਨਾਂ ਦੇ ਪਾਜੇਟਿਵ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਡੀਜੀਪੀ ਵੱਲੋਂ ਪੁਲਸ ਫੋਰਸ ਦੇ ਵੱਡੇ ਪੱਧਰ ‘ਤੇ ਟੈੱਸਟ ਕਰਾਉਣ ਤੋਂ ਭੱਜਣਾ ਬੇਹੱਦ ਗੈਰ ਜਿੰਮੇਵਾਰਨਾ ਅਤੇ ਮੰਦਭਾਗਾ ਕਦਮ ਹੈ। ਚੀਮਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਦੇਸ਼ ‘ਚ ਸਭ ਤੋਂ ਵੱਧ (ਪ੍ਰਤੀ 10 ਲੱਖ) ਟੈੱਸਟ ਕਰਾਉਣ ਸਮੇਤ 10 ਵੱਡੇ ਕਦਮ ਉਠਾ ਕੇ ਪੂਰੇ ਦੇਸ਼ ਨੂੰ ਕਾਮਯਾਬ ਮਾਡਲ ਦਿੱਤਾ ਹੈ।

ਦਿੱਲੀ ‘ਚ ਵੱਡੇ ਪੱਧਰ ‘ਤੇ ਵੈਂਟੀਲੇਟਰ ਅਤੇ ਬੈਡਾਂ (ਸਾਰੀਆਂ ਸਹੂਲਤਾਂ ਨਾਲ ਲੈਸ) ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਮਰੀਜ਼ਾਂ ਨੂੰ ਹੋਮ ਆਇਸੋਲੇਸ਼ਨ ਸਹੂਲਤ ਅਤੇ ਔਕਸੀਮੀਟਰ ਤੱਕ ਮੁਹੱਈਆ ਕੀਤੇ ਗਏ ਹਨ, ਪਰੰਤੂ ਪੰਜਾਬ ‘ਚ ਕੋਰੋਨਾ ਕੇਅਰ ਸੈਂਟਰ ਖ਼ੁਦ ਵੈਂਟੀਲੇਟਰ ‘ਤੇ ਹਨ ਅਤੇ ਹਸਪਤਾਲਾਂ ‘ਚ ਮਰੀਜ਼ ਬੁਖ਼ਾਰ ਦੀਆਂ ਗੋਲੀਆਂ ਤੇ ਮਾਸਕਾਂ ਨੂੰ ਵੀ ਤਰਸ ਰਹੇ ਹਨ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁਲੀ, ਤਪਿੰਦਰ ਸਿੰਘ ਸੋਹੀ, ਅਮਰਦੀਪ ਧਾਂਦਰਾ, ਮਨਿੰਦਰ ਸਿੰਘ ਦਿੜ੍ਹਬਾ ਆਦਿ ਆਗੂ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...