Thursday, March 28, 2024

ਵਾਹਿਗੁਰੂ

spot_img
spot_img

ਕੋਰੋਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਪ੍ਰਭਾਵਿਤ ਕੀਤਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਜੂਨ, 2021:
ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਲਗਪਗ 300 ਵਿਦਿਆਰਥੀਆਂ ਜਿਨ੍ਹਾਂ ਨੇ ਹੁਣੇ ਜਿਹੇ ਆਪਣੇ ਕੋਰਸ ਮੁਕੰਮਲ ਕੀਤੇ ਹਨ, ਨੂੰ ਵੱਖ ਵੱਖ ਚੰਗੀਆਂ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ‘ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਇਹ ਵਿਦਿਆਰਥੀ ਹੁਣ ਸ਼ਸ਼ੋਪੰਜ ਦੀ ਸਥਿਤੀ ਵਿਚ ਆ ਗਏ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਵੱਲੋਂ ਇਨ੍ਹਾਂ ਨੌਕਰੀਆ ਦੀ ਪੇਸ਼ਕਸ਼ ਕੀਤੀ ਗਈ ਸੀ ਉਹ ਵਿਦਿਆਰਥੀਆਂ ਦੇ ਨਤੀਜੇ ਅਤੇ ਡੀਟੇਲ ਮਾਰਕਸ ਕਾਰਡ ਮੰਗ ਰਹੀਆਂ ਹਨ।

ਪਰ ਯੂਨੀਵਰਸਿਟੀ ਵੱਲੋਂ ਇਨ੍ਹਾਂ ਨੂੰ ਇਨ੍ਹਾਂ ਦੀ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰ ਦੀਆਂ ਕੋਵਿਡ-19 ਹਦਾਇਤਾਂ ਅਨੁਸਾਰ ਪਰਮੋਟ ਕਰ ਦਿੱਤਾ ਗਿਆ ਸੀ। ਇਸ ਸੰਦਰਭ ਵਿਚ ਕੁੱਝ ਕੰਪਨੀਆਂ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨੌਕਰੀਆਂ ਉਪਰ ਰੱਖਿਆ ਸੀ, ਉਹ ਵਿਦਿਆਰਥੀਆਂ ਦੇ ਕਿਸੇ ਪ੍ਰੀਖਿਆ ਦੇ ਕਿਸੇ ਠੋਸ ਆਧਾਰ ਦੀ ਅਣਹੋਂਦ ਕਰਕੇ ਮੁਸ਼ਕਲ ਦਾ ਸਾਹਮਣਾ ਕਰ ਰਹੀਆਂ ਹਨ।

ਸ਼ਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਪੇਪਰ ਲੈਣ ਦੀ ਈਮੇਲ ਪ੍ਰੀਕ੍ਰਿਆ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬਹੁਤਾ ਭਰਵਾਂ ਹੁੰਗਾਰਾ ਨਹੀਂ ਮਿਲਿਆ। ਕਿਉਂਕਿ ਵਿਦਿਆਰਥੀਆਂ ਅਨੁਸਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਈ-ਮੇਲ ਪ੍ਰੀਕ੍ਰਿਆ ਅਤੇ ਆਪਣੀ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੇ ਮੁਲਾਂਕਣ ਉਪਰ ਅਸੰੁਤਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਕਿਉਂਕਿ ਇਸ ਮੁਲਾਂਕਣ ਸਦਕਾ ਚੰਗੇ ਵਿਦਿਆਰਥੀਆਂ ਦੇ ਨੰਬਰ ਵੀ ਘਟ ਗਏ ਹਨ ਜੋ ਕਿ ਉਨ੍ਹਾਂ ਵਿਦਿਆਰਥੀਆਂ ਵੱਲੋਂ ਵੀ ਅਪ੍ਰਵਾਨਿਤ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨ੍ਹਾਂ ਪ੍ਰਸਿੱਧ ਕੰਪਨੀਆਂ ਨਾਲ ਤਾਲਮੇਲ ਕਰਕੇ ਕੋਈ ਰਸਤਾ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਇਸ ਮੁਸ਼ਕਲ ਵਿਚੋਂ ਨਿਕਲ ਸਕਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਪ੍ਰਾਪਤ ਹੋ ਸਕਣ।

ਫਿਰ ਵੀ ਮੌਜੂਦਾ ਕੋਵਿਡ 19 ਦੀ ਦੂਜੀ ਲਹਿਰ ਦੇ ਕਰਕੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦਾ ਇਕ ਸਰਵੇ ਕੀਤਾ ਗਿਆ ਕਿ ਉਹ ਕਿਸ ਤਰੀਕੇ ਨਾਲ ਪੇਪਰ ਦੇਣਾ ਪਸੰਦ ਕਰਦੇ ਹਨ।

ਵਿਦਿਆਰਥੀਆਂ ਨੂੰ ਸਿਹਤ ਨੂੰ ਧਿਆਨ ਵਿਚ ਰਖਦਿਆਂ ਯੂਨੀਵਰਸਿਟੀ ਪ੍ਰੀਖਿਆਵਾਂ ਨਾਲ ਸਬੰਧਤ ਅਜਿਹਾ ਕੋਈ ਫੈਸਲਾ ਨਹੀਂ ਲੈਣਾ ਚਾਹੁੰਦੀ ਜਿਸ ਵਿਚ ਵਿਦਿਆਰਥੀਆਂ ਦੀ ਸਹਿਮਤੀ ਦੀ ਸ਼ਾਮਿਲ ਨਾ ਹੋਵੇ। ਕੀਤੇ ਆਨਲਾਈਨ ਸਰਵੇ ਅਨੁਸਾਰ ਜ਼ਿਆਦਾਤਰ ਵਿਦਿਆਰਥੀਆਂ ਨੇ ਆਫ ਲਾਈਨ ਪ੍ਰੀਖਿਆਵਾਂ ਦੇਣ ਨੰੁ ਤਰਜ਼ੀਹ ਦਿੱਤੀ ਹੈ। ਯੂਨੀਵਰਸਿਟੀ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਪ੍ਰੀਖਿਆਵਾਂ ਸਬੰਧੀ ਦਿਸ਼ਾ ਨਿਰਦੇਸ਼ ਲਏ ਜਾ ਸਕਣ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਪ੍ਰੀਖਿਆਵਾਂ ਦਾ ਸੰਚਾਲਨ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...