Thursday, April 25, 2024

ਵਾਹਿਗੁਰੂ

spot_img
spot_img

ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਈ ‘ਚ ਸੂਬਿਆਂ ਨਾਲ ਪੱਖਪਾਤ ਬੰਦ ਕਰੇ ਕੇਂਦਰ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਈ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਈ ‘ਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ ਅਤੇ ਕੋਰੋਨਾ ਮਰੀਜਾਂ ਨੂੰ ਬਚਾਉਣ ਲਈ ਲੋੜੀਂਦੀ ਆਕਸੀਜਨ ਗੈਸ, ਮੈਡੀਕਲ ਉਪਕਰਨ ਅਤੇ ਦਵਾਈਆਂ ਦੀ ਸਪਲਾਈ ਜਾਰੀ ਕੀਤੀ ਜਾਵੇ।

ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਭਾਰਤ ਦੇਸ ਦੇ ਸੂਬਿਆਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਭਾਰਤ ਦੇਸ ਦਾ ਮਹੱਤਵਪੂਰਨ ਸੂਬਾ ਹੈ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ ਅਤੇ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦੌਰ ਬਹੁਤ ਜਅਿਾਦਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸਾ ਹੈ।

ਉਨ੍ਹਾਂ ਕਿਹਾ ਸੂਬੇ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਦੀ ਕਮੀ ਦੇ ਨਾਲ ਨਾਲ ਜੀਵਨ ਰੱਖਿਅਕ ਉਪਕਰਨਾਂ, ਆਕਸੀਜਨ ਗੈਸ ਅਤੇ ਦਵਾਈਆਂ ਦੀ ਵੀ ਘਾਟ ਬਣੀ ਹੋਈ ਹੈ। ਭਾਵੇਂ ਡਾਕਟਰ ਅਤੇ ਹੋਰ ਸਟਾਫ ਦੀ ਭਰਤੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੰਮੇਵਾਰ ਹਨ, ਪਰ ਆਕਸੀਜਨ ਅਤੇ ਦਵਾਈਆਂ ਦੀ ਸਪਲਾਈ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜੰਮੇਵਾਰ ਹੈ।

ਪੀੜਤਾਂ ਦੇ ਇਲਾਜ ਲਈ ਜਿੰਨੀ ਆਕਸੀਜਨ ਅਤੇ ਟੀਕਿਆਂ ਦੀ ਲੋੜ ਹੈ, ਓਨੀ ਸਪਲਾਈ ਕੇਂਦਰ ਸਰਕਾਰ ਨਹੀਂ ਦੇ ਰਹੀ। ਇਸ ਦੇ ਉਲਟ ਭਾਜਪਾ ਸਾਸਤ ਸੂਬਿਆਂ ਵਿਸੇਸ ਤੌਰ ‘ਤੇ ਸਪਲਾਈ ਪ੍ਰਦਾਨ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕੋਰੋਨਾ ਮਹਾਮਾਰੀ ਨਾਲ ਪੰਜਾਬ ‘ਚ ਵਿਗਾੜਦੇ ਹਾਲਾਤ ਨਿਪਟਣ ਲਈ ਪੰਜਾਬ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਹਸਪਤਾਲਾਂ ‘ਚ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਲਈ ਕੇਂਦਰ ਸਰਕਾਰ ਤੇ ਦਬਾਅ ਬਨਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਸੂਬੇ ਨਾਲ ਵੀ ਕੇਂਦਰ ਸਰਕਾਰ ਪੱਖਪਾਤੀ ਵਰਤਾਓ ਕਰ ਰਹੀ ਹੈ, ਪਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਦੀ ਜਾਨ ਬਚਾਉਣ ਲਈ ਲੋੜੀਂਦੀ ਆਕਸੀਜਨ ਲੈਣ ਲਈ ਦਿੱਲੀ ਦੀ ਹਾਈਕੋਰਟ ਤੱਕ ਵੀ ਲੜਾਈ ਲੜ੍ਹ ਰਹੀ ਹੈ ਅਤੇ ਦਿੱਲੀ ਹਾਈ ਕੋਰਟ ਦੀ ਕੇਂਦਰ ਨੂੰ ਕਈ ਵਾਰ ਫਟਕਾਰ ਤੋਂ ਬਾਅਦ ਹੀ ਪਹਿਲੀ ਵਾਰ 700 ਟਨ ਮੈਡੀਕਲ-ਗਰੇਡ ਆਕਸੀਜਨ ਦੀ ਸਪਲਾਈ ਪੂਰੀ ਕੀਤੀ ਗਈ ।

ਦਿੱਲੀ ਸਰਕਾਰ ਦੇ ਯਤਨਾਂ ਦਾ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਦਿੱਲੀ ਦੀ ਤਰਜ਼ ਤੇ ਕੇਂਦਰ ਨਾਲ ਨਜਿੱਠਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...