Saturday, April 20, 2024

ਵਾਹਿਗੁਰੂ

spot_img
spot_img

ਕੋਰੋਨਾ ਲਈ ਪਿੰਡਾਂ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਕੈਪਟਨ ਦੱਸਣ ਕਿ ਉਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੀ ਕੀਤਾ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਸੰਬੰਧੀ ਕੀਤੀਆਂ ਟਿੱਪਣੀਆਂ ਦੀ ਅਲੋਚਨਾ ਕਰਦਿਆਂ ਪੁੱਛਿਆ ਕਿ ਕੋਰੋਨਾ ਲਈ ਪਿੰਡਾਂ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੀ ਕੀਤਾ? ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਵਾਰਸ ਛੱਡ ਦਿੱਤਾ ਹੈ।

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਠੀਕਰੀ ਪਹਿਰੇ ਲਾਉਣ ਅਤੇ ਕੋਰੋਨਾ ਪੀੜਤ ਦੇ ਪਿੰਡ ਵਿੱਚ ਨਾ ਆਉਣ ਦੇਣ ਦੇ ਤੁਗਲਕੀ ਫੁਰਮਾਨ ਜਾਰੀ ਕਰਨਾ ਸਿੱਧ ਕਰਦਾ ਹੈ ਕਿ ਮੁੱਖ ਮੰਤਰੀ ਨੂੰ ਪਿੰਡਾਂ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਬੰਧ ਕਰਨੇ ਅਤੇ ਪੀੜਤਾਂ ਦਾ ਇਲਾਜ ਕਰਨਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕੈਪਟਨ ਸਰਕਾਰ ਜ਼ਿੰਮੇਵਾਰੀਆਂ ਨਿਭਾਉਣ ‘ਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਵਿੱਚ ਡਾਕਟਰੀ ਸਹੂਲਤ ਨਾਂ ਦੀ ਕੋਈ ਵਿਵਸਥਾ ਹੀ ਹੈ ਨਹੀਂ। ਜਿਥੇ ਕੋਈ ਡਿਸਪੈਂਸਰੀ ਹੈ ਤਾਂ ਉਥੇ ਕੋਈ ਡਾਕਟਰ ਨਹੀਂ ਅਤੇ ਜੇ ਕਿਤੇ ਡਾਕਟਰ ਹੈ ਤਾਂ ਉਥੇ ਕੋਈ ਦਵਾਈਆਂ ਨਹੀਂ, ਕੇਵਲ ਪੈਰਾਸੀਟਾਮੋਲ ਹੈ। ਇਸ ਤਰ੍ਹਾਂ ਪੰਜਾਬ ਦੀਆਂ 60 ਤੋਂ 70 ਫ਼ੀਸਦੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਅਣਹੋਂਦ ਹੈ ਤਾਂ ਲੋਕ ਇਲਾਜ ਕਿੱਥੋਂ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਤੋਂ ਵਿਸ਼ਵਾਸ਼ ਹੀ ਉਠ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇ ਕੋਰੋਨਾ ਬਿਮਾਰੀ ਦਾ ਇਲਾਜ ਕਰਾਉਣ ਸਰਕਾਰੀ ਹਸਪਤਾਲ ਗਏ ਤਾਂ ਕੇਵਲ ਲਾਸ਼ ਬਣ ਕੇ ਹੀ ਉਹ ਵਾਪਸ ਆਉਣਗੇ। ਅਜਿਹੇ ਮਾੜੇ ਹਲਾਤ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਜਾਣਾ ਪੈਂਦਾ ਹੈ।

ਕੁੱਝ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਦੇ ਨਾਂ ‘ਤੇ ਲੋਕਾਂ ਤੋਂ 70 – 70 ਹਜ਼ਾਰ ਰੁਪਿਆ ਇੱਕ ਇੱਕ ਦਿਨ ਦਾ ਵਸੂਲ ਕਰ ਰਹੇ ਹਨ, ਜੋ ਆਮ ਲੋਕਾਂ ਦੀ ਆਰਥਿਕ ਲੁੱਟ ਹੈ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਾਮਿਲਨਾਡੂ, ਕੇਰਲ ਅਤੇ ਦਿੱਲੀ ਆਦਿ ਰਾਜਾਂ ਤੋਂ ਸਬਕ ਲੈਣ ਲਈ ਵੀ ਕਿਹਾ ਜਿਥੋਂ ਦੀਆਂ ਸਰਕਾਰਾਂ ਨੇ ਕੋਰੋਨਾ ਪੀੜਤਾਂ ਦੇ ਇਲਾਜ ਦੀ ਫੀਸ ਨਿਰਧਾਰਤ ਕੀਤੀ ਹੋਈ ਹੈ।

ਸੂਬਾਈ ਪ੍ਰਧਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਨੇ ਵਾਰੋ ਵਾਰੀਂ ਪੰਜਾਬ ‘ਤੇ ਰਾਜ ਕਰਕੇ ਇਸ ਨੂੰ ਲੁੱਟਿਆ ਅਤੇ ਕੁੱਟਿਆ ਹੈ।

ਇਨ੍ਹਾਂ ਸਮਿਆਂ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦੀਆਂ ਕੁਰਸੀਆਂ ਦਾ ਅਨੰਦ ਮਾਨਣ ਵਾਲਿਆਂ ਨੇ ਪੰਜਾਬ ਵਿੱਚ ਚੰਗਾ ਸਿਹਤ ਸੇਵਾਵਾਂ ਦਾ ਢਾਂਚਾ ਨਹੀਂ ਉਸਾਰਿਆਂ, ਸਗੋਂ ਆਪਣੇ ਹਿਤੈਸ਼ੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਦੀ ਸੁਰੱਖਿਆ ਅਤੇ ਇਲਾਜ ਵੱਲ ਕੋਈ ਧਿਆਨ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਅਤੇ ਆਗੂ ਕੁਰਸੀ ਬਚਾਉਣ ਆਪਸ ਵਿੱਚ ਝਗੜ ਰਹੇ ਹਨ। ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਨੂੰ ਛੱਡ ਕੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਸਾਰ ਲੈਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...