Friday, March 29, 2024

ਵਾਹਿਗੁਰੂ

spot_img
spot_img

ਕੋਰੋਨਾ ਲੈ ਗਿਆ ਇਕ ਹੋਰ ਰਾਗੀ: ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਚੱਲ ਵੱਸੇ

- Advertisement -

ਯੈੱਸ ਪੰਜਾਬ
ਜਲੰਧਰ, 16 ਸਤੰਬਰ, 2020:

ਕੋਰੋਨਾਵਾਇਸ ਦੀ ਨਾਮੁਰਾਦ ਬਿਮਾਰੀ ਪੰਥ ਦੇ ਇਕ ਹੋਰ ਰਾਗੀ ਦੀ ਮੌਤ ਦਾ ਕਾਰਨ ਬਣੀ ਹੈ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਅਕਾਲ ਚਲਾਣੇ ਦੀ ਖ਼ਬਰ ਹੈ।

ਜਲੰਧਰ ਵਿੱਚ ਆਦਰਸ਼ ਨਗਰ ਦੇ ਰਹਿਣ ਵਾਲੇ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਕਪੂਰਥਲਾ ਰੋਡ ਸਥਿਤ ਐਨ.ਐਚ.ਐਸ. ਹਸਪਤਾਲ ਵਿਖ਼ੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਕਲ੍ਹ ਕੋਵਿਡ ਟੈਸਟ ਕੀਤਾ ਗਿਆ ਸੀ ਜਿਸਦੀ ਰਿਪੋਰਟ ਪਾਜ਼ਿਟਿਵ ਆਈ ਹੈ। ਉਨ੍ਹਾਂ ਨੇ ਅੱਜ ਸਵੇਰੇ ਲਗਪਗ 5.30 ਵਜੇ ਆਖ਼ਰੀ ਸਾਹ ਲਏ।

ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਆਪਣੇ ਪਿੱਛੇ ਸੁਪਤਨੀ ਬੀਬੀ ਬਲਬੀਰ ਕੌਰ, ਇਕ ਬੇਟਾ ਅਤੇ 2 ਬੇਟੀਆਂ ਛੱਡ ਗਏ ਹਨ। ਉਨ੍ਹਾਂ ਦਾ ਬੇਟਾ ਅਮਰੀਕਾ ਵਿੱਚ ਅਤੇ ਬੇਟੀਆਂ ਅਸਟਰੇਲੀਆ ਵਿਖੰੇ ਰਹਿ ਰਹੀਆਂ ਹਨ।

ਸ੍ਰੀ ਦਰਾਬਾਰ ਸਾਹਿਬ, ਅੰਮ੍ਰਿਤਸਰ ਵਿਖ਼ੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਉੈਣ ਤੋਂ ਇਲਾਵਾ ਉਹਨਾਂ ਨੇ ਦੇਸ਼ ਵਿਦੇਸ਼ ਵਿੱਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਥ ਦੇ ਇਕ ਹੋਰ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਵੀ ਇਸੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਏ ਸਨ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ


ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਆਖਿਆ ਕਿ ਭਾਈ ਸਾਹਿਬ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਦੇਸ਼-ਵਿਦੇਸ਼ ਦੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਅਕਾਲ ਚਲਾਣਾ ਸਿੱਖ ਪੰਥ ਲਈ ਵੱਡਾ ਘਾਟਾ ਹੈ। ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਪੰਥ ਵਿਚ ਅਹਿਮ ਸਥਾਨ ਹੈ ਅਤੇ ਭਾਈ ਹਰਨਾਮ ਸਿੰਘ ਦੇ ਚਲਾਣੇ ਨਾਲ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਹੈ।

ਭਾਈ ਲੌਂਗੋਵਾਲ ਨੇ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰਾਨ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਵੀ ਭਾਈ ਹਰਨਾਮ ਸਿੰਘ ਦੇ ਚਲਾਣੇ ਨੂੰ ਦੁਖਮਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਹੋਰਾਂ ਨੇ ਵੀ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...