Thursday, April 25, 2024

ਵਾਹਿਗੁਰੂ

spot_img
spot_img

ਕੋਰੋਨਾ ਵਾਇਰਸ ਦੇ ਟਾਕਰੇ ਲਈ ਆਈ.ਐਮ.ਏ.ਵਲੋਂ ਜਲੰਧਰ ਪ੍ਰਸ਼ਾਸਨ ਨਾਲ ਮਿਲ ਕੇ 20 ਬੈਡਾਂ ਵਾਲਾ ਆਈਸੋਲੇਸ਼ਨ ਸੈਂਟਰ ਸਥਾਪਿਤ

- Advertisement -

ਜਲੰਧਰ, 04 ਅਪ੍ਰੈਲ, 2020 –

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਕਰਕੇ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਅਤਿ ਆਧੁਨਿਕ 20 ਬੈਡਾਂ ਵਾਲੀ ਆਈਸੋਲੇਸ਼ਨ ਸਹੂਲਤ ਦੀ ਸਥਾਪਨਾ ਕੀਤੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ’ਤੇ ਇੰਡੀਅਨ ਮੈਡੀਕਲ ਐਸੋਸੀਏਸਨ ਵਲੋਂ ਜਲੰਧਰ-ਮੋਗਾ ਮਾਰਗ ’ਤੇ ਸਥਿਤ ਪਿੰਡ ਬਿੱਲੀ ਚਹਾਰਮੀ ਵਿਖੇ ਪ੍ਰਸਿੱਧ ਸੁਤੰਤਰਤਾ ਸੈਨਾਨੀ ਸੰਤ ਵਰਿਆਮ ਸਿੰਘ ਦਹੀਆ ਦੇ ਨਾਮ ’ਤੇ ਬਣੇ ਹਸਪਤਾਲ ਵਿੱਚ ਕੋਰੋਨਾ ਵਾਇਰਸ ਦੇ ਟਾਕਰੇ ਲਈ ਅਤਿ ਆਧੁਨਿਕ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੀ ਜਾ ਰਹੀ ਹੈ।

ਇਸ ਹਸਪਤਾਲ ਵਿੱਚ ਅਤਿ ਆਧੁਨਿਕ ਤਕਨੀਕਾਂ ਜਿਵੇਂ ਓਪਰੇਸ਼ਨ ਥਿਏਟਰ, ਐਕਸ-ਰੇ ਰੂਮ ਅਤੇ ਵੈਂਟੀਲੇਟਰ ਅਤੇ ਇੰਟੈਂਸਿਵ ਕੇਅਰ ਯੂਨਿਟ ਨਾਲ 20 ਬੈਡਾਂ ਦਾ ਇੰਤਜਾਮ ਕੀਤਾ ਗਿਆ ਹੈ।

ਇਹ ਵਿਸ਼ੇਸ਼ ਪਹਿਲ ਕਦਮੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ.ਨਵਜੋਤ ਸਿੰਘ ਦਹੀਆ ਅਤੇ ਸਾਬਕਾ ਪ੍ਰਧਾਨ ਡਾ.ਜੀ.ਐਸ.ਗਿੱਲ ਦੀ ਦੂਰ ਅੰਦੇਸ਼ ਸੋਚ ਦਾ ਸਿੱਟਾ ਹੈ ਜਿਨਾਂ ਵਲੋਂ ਪ੍ਰਸਿੱਧ ਹਸਪਤਾਲਾਂ ਜਿਵੇਂ ਗਲੋਬਲ ਮਲਟੀ ਸਪੈਸ਼ਿਲਟੀ ਹਸਪਤਾਲ, ਜੌਹਲ ਮਲਟੀ ਸਪੈਸ਼ਿਲਟੀ ਹਸਪਤਾਲ, ਨਿਊ ਰੂਬੀ ਹਸਪਤਾਲ, ਐਨ.ਐਚ.ਐਸ. ਹਸਪਤਾਲ, ਐਕਸਫੋਰਟ ਹਸਪਤਾਲ, ਪਟੇਲ ਹਸਪਤਾਲ, ਪੀ.ਜੀ.ਆਈ.ਹਸਪਤਾਲ, ਸ਼ੰਕੁਤਲਾ ਦੇਵੀ ਮੈਮੋਰੀਅਲ ਹਸਪਤਾਲ, ਟੈਗੌਰ ਹਸਪਤਾਲ, ਵਿਰਕ ਫਰਟਿਲਟੀ ਸੈਂਟਰ,ਕਾਰਮੈਕਸ ਹਸਪਤਾਲ, ਨੋਵਾ ਆਈ.ਵੀ.ਐਫ. ਹਸਪਤਾਲ ਅਤੇ ਜਨਤਾ ਹਸਪਤਾਲ ਵਲੋਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਨ੍ਹਾਂ ਹਸਪਤਾਲਾਂ ਦੇ ਡਾਕਟਰਾਂ ਅਤੇ ਅਮਲੇ ਵਲੋਂ 24 ਘੰਟੇ ਇਸ ਅਤਿ ਆਧੁਨਿਕ ਆਈਸੋਲੇਸ਼ਨ ਵਿੱਚ ਕੋਰੋਨਾ ਵਾਇਰਸ ਦੇ ਟਾਕਰੇ ਲਈ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਇੰਡੀਅਲ ਮੈਡੀਕਲ ਐਸੋਸੀਏਸ਼ਨ ਵਲੋਂ ਡਾਕਟਰਾ ਨੂੰ ਹਰ ਨਿੱਜੀ ਹਸਪਤਾਲ ਵਿੱਚ ਵੀ ਆਈਸੋਲੇਸ਼ਨ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ। ਦੋਵਾਂ ਅਧਿਕਾਰੀਆਂ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਮਨੁੱਖਤਾ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਬਚਾਉਣ ਲਈ ਕੀਤੇ ਗਏ ਉਪਰਾਲੇ ਦੀ ਸਲਾਘਾ ਕੀਤੀ ਗਈ।

ਡਿਪਟੀ ਕਮਿਸਨਰ ਅਤੇ ਐਸ.ਐਸ.ਪੀ.ਵਲੋਂ ਇਸ ਔਖੀ ਘੜੀ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਨੇਕ ਕਾਰਜਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਨਾਲ ਪੂਰੀ ਸਮਰੱਥਾ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਂਹਮਾਰੀ ਨਾਲ ਨਿਪਟਣ ਲਈ ਜ਼ਿਲ੍ਹੇ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਦਿੱਤੇ ਗਏ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਸਮੁੱਚੇ ਢਾਂਚੇ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

ਇਸ ਮੌਕੇ ਡਾ.ਰਮਨ ਚਾਵਲਾ, ਡਾ.ਪੀ.ਐਸ.ਬਖਸ਼ੀ, ਡਾ.ਜੈਸਮੀਨ ਕੌਰ ਦਹੀਆ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...