Friday, April 19, 2024

ਵਾਹਿਗੁਰੂ

spot_img
spot_img

ਕੋਰੋਨਾ ਸੰਬੰਧੀ ਨਵੀਂਆਂ ਹਦਾਇਤਾਂ ਦੀ ਉਲੰਘਣਾ ’ਤੇ ਹੋਵੇਗੀ ਐਫ.ਆਈ.ਆਰ.: ਦੀਪਤੀ ਉੱਪਲ

- Advertisement -

ਕਪੂਰਥਲਾ, 13 ਜੁਲਾਈ, 2020 –

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਅਨਲਾਕ-2 ਤਹਿਤ ਜਾਰੀ ਹਦਾਇਤਾਂ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਹਦਾਇਤਾਂ ਦੀ ਉਲੰਘਨਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ ਲਾਜ਼ਮੀ ਤੌਰ ਤੇ ਦਰਜ਼ ਕੀਤੀ ਜਾਵੇਗੀ।

ਉਨਾਂ ਕੋਰੋਨਾ ਵਿਰੁੱਧ ਲੜਾਈ ਨੂੰ ਜੀਵਨ ਦਾ ਅਹਿਮ ਮੋੜ ਦੱਸਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੇ ਜ਼ਿਲ੍ਹੇ ਵਿੱਚ ਸਮਾਜਿਕ ਇਕੱਠਾਂ ਉੱਪਰ ਪੂਰਨ ਤੌਰ ਤੇ ਪਾਬੰਧੀ ਲਗਾਈ ਗਈ ਹੈ ਅਤੇ ਧਾਰਾ 144 ਰਾਹੀਂ ਜ਼ਿਲ੍ਹੇ ਭਰ ਵਿਚ ਪੰਜ ਜਾਂ ਉਸ ਤੋਂ ਵੱਧ ਵਿਅਕਤੀਆਂ ਤੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ।

ਉਨਾਂ ਇਹ ਵੀ ਸਪਸ਼ਟ ਕੀਤਾ ਕਿ ਵਿਆਹ ਮੌਕੇ ਵੱਧ ਤੋਂ ਵੱਧ 30 ਵਿਅਕਤੀਆਂ ਦਾ ਇਕੱਠ ਹੋ ਸਕੇਗਾ ਜੋਕਿ ਪਹਿਲਾਂ 50 ਦਾ ਸੀ। ਉਨਾਂ ਇਹ ਵੀ ਕਿਹਾ ਕਿ ਜੇਕਰ ਮੈਰਿਜ ਪੈਲਸਾਂ ਅਤੇ ਹੋਟਲਾਂ ਵਾਲੇ ਇਕੱਠ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਵੀਆਂ ਹਦਾਇਤਾਂ ਮੁਤਾਬਕ ਕੰਮ-ਕਾਜ ਵਾਲੀਆਂ ਥਾਵਾਂ,ਦਫਤਰਾਂ ਆਦਿ ਵਿਚ ਮਾਸਕ ਪਾਉਣਾ ਸਖਤੀ ਨਾਲ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਏ.ਸੀ ਚਲਾਉਣ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਵੱਖ-ਵੱਖ ਐਸੋਸੀਏਸ਼ਨਾ,ਜਥੇਬੰਦੀਆਂ ਵਲੋਂ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਮੰਗ ਪੱਤਰ ਦੇਣ ਉੱਪਰ ਵੀ ਮੁਕੰਮਲ ਰੋਕ ਲਗਾਈ ਗਈ ਹੈ। ਇਸੇ ਤਰ੍ਹਾਂ ਕੰਮ-ਕਾਜ ਲਈ ਪੰਜ ਤੋਂ ਵੱਧ ਵਿਅਕਤੀਆਂ ਵਲੋਂ ਮੀਟਿੰਗ ਕਰਨ ਤੇ ਵੀ ਰੋਕ ਹੋਵੇਗੀ।

ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਨਗਰ ਨਿਗਮ,ਨਗਰ ਕੌਸਲਾਂ ਅਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਲੋਕਾਂ ਨੂੰ ਸਾਫ ਸਫਾਈ ਬਾਰੇ ਜਾਗਰੂਕ ਕਰਨ ਅਤੇ ਬੀਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਨੂੰ ਕਰਵਾਇਆ ਜਾਵੇਗਾ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ ਦੀ ਗੰਭੀਰਤਾਂ ਨੂੰ ਸਮਝਣ ਅਤੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਕੋਰੋਨਾ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿਚ ਪੂਰਨ ਸਹਿਯੋਗ ਦੇਣ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...