Friday, April 19, 2024

ਵਾਹਿਗੁਰੂ

spot_img
spot_img

ਕੋਰੋਨਾ ਫ਼ਿਰ ਨਵੇਂ ਸਿਖ਼ਰ ’ਤੇ: ਕੇਸ 5 ਹਜ਼ਾਰ ਨੇੜੇ ਪੁੱਜੇ, 68 ਮੌਤਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਪ੍ਰੈਲ, 2021:
ਪੰਜਾਬ ਵਿੱਚ ਕੋਰੋਨਾ ਲਗਾਤਾਰ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਰਾਜ ਅੰਦਰ ਕੋਰੋਨਾ ਦੇ ਅੰਕੜਿਆਂ ਨੇ ਐਤਵਾਰ ਨੂੰ ਫ਼ਿਰ ਇਕ ਨਵਾਂ ਸਿਖ਼ਰ ਵੇਖ਼ਿਆ।

ਐਤਵਾਰ ਨੂੰ ਆਈ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 68 ਮੌਤਾਂ ਹੋਈਆਂ ਹਨ ਜਦਕਿ 4957 ਨਵੇਂ ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਇਹ 2021 ਦਾ ਹੁਣ ਤਕ ਦਾ ਸਭ ਤੋਂ ਉੱਚਾ ਅੰਕੜਾ ਹੈ।

ਰਾਜ ਅੰਦਰ ਅੱਜ ਹੋਈਆਂ 68 ਮੌਤਾਂ ਵਿੱਚੋਂ ਸਭ ਤੋਂ ਜ਼ਿਆਦਾ 11 ਅੰਮ੍ਰਿਤਸਰ ਵਿੱਚ, ਗੁਰਦਾਸਪੁਰ ਵਿੱਚ 9, ਪਟਿਆਲਾ ਵਿੱਚ 7, ਰੋਪੜ ਵਿੱਚ 6, ਲੁਧਿਆਣਾ ਅਤੇ ਮੋਹਾਲੀ ਵਿੱਚ 5-5, ਜਲੰਧਰ ਵਿੱਚ 4, ਕਪੂਰਥਲਾ, ਫ਼ਾਜ਼ਿਲਕਾ ਅਤੇ ਤਰਨ ਤਾਰਨ ਵਿੱਚ 3-3, ਬਰਨਾਲਾ ਅਤੇ ਹੁਸ਼ਿਆਰਪੁਰ ਵਿਚ 2-2 ਮੌਤਾਂ ਹੋਈਆਂ ਜਦਕਿ ਬਠਿੰਡਾ, ਮਾਨਸਾ, ਮੋਗਾ ਅਤੇ ਪਠਾਨਕੋਟ ਵਿੱਚ ਵੀ ਇਕ ਇਕ ਵਿਅਕਤੀ ਨੇ ਦਮ ਤੋੜਿਆ।

ਸੂਬੇ ਵਿੱਚ ਹੁਣਤਕ 7902 ਮੌਤਾਂ ਹੋ ਚੁੱਕੀਆਂਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 34190 ਹੈ।

ਸਥਿਤੀ ਦੀ ਗੰਭੀਰਤਾ ਇਹ ਹੈ ਕਿ 429 ਵਿਅਕਤੀ ਆਕਸੀਜਨ ਸਪੋਰਟ ’ਤੇ ਹਨ ਅਤੇ 48 ਵਿਅਕਤੀ ਜ਼ਿਆਦਾ ਗੰਭੀਰ ਹੋਣ ਕਰਕੇ ਵੈਂਟੀਲੇਟਰ ’ਤੇ ਹਨ।

ਅੱਜ ਸਭ ਤੋਂ ਜ਼ਿਆਦਾ 880 ਪਾਜ਼ਿਟਿਵ ਕੇਸ ਮੋਹਾਲੀ ਵਿੱਚ ਆਏ। ਅੰਮ੍ਰਿਤਸਰ ਵਿੱਚ 742, ਲੁਧਿਆਣਾ ਵਿੱਚ 686, ਜਲੰਧਰ ਵਿੱਚ 445, ਪਟਿਆਲਾ ਵਿੱਚ 379, ਬਠਿੰਡਾ ਵਿੱਚ 293 ਅਤੇ ਹੁਸ਼ਿਆਰਪੁਰÇ ਵੱਚ 268 ਨਵੇਂ ਕੇਸ ਸਾਹਮਣੇ ਆਏ।

ਰਾਜ ਦੇ ਹੋਰ ਵੇਰਵੇ ਅਤੇ ਜ਼ਿਲ੍ਹਾ ਵਾਰ ਤਫ਼ਸੀਲ ਲਈ ਇੱਥੇ ਕਲਿੱਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...