Friday, April 26, 2024

ਵਾਹਿਗੁਰੂ

spot_img
spot_img

ਕੋਵਿਡ ਟੀਕਾਕਰਣ ਦੇ ਅਗਲੇ ਪੜਾਅ ’ਚ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕਾਕਰਣ ਨੂੰ ਪਹਿਲ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਫਰਵਰੀ, 2021 –
ਕੋਵਿਡ -19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ ਜਿਸ ਦੀ ਸਿਫ਼ਾਰਸ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ।ਇਸਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।

ਸ. ਸਿੱਧੂ ਨੇ ਅੱਗੇ ਕਿਹਾ ਰਜਿਟਰਡ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਇਸਨੂੰ ਸੁਖਾਲਾ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੇ ਪਹਿਲੇ ਪੜਾਅ ਦੇ ਲਾਗੂਕਰਨ ਦੌਰਾਨ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਲਾਭਪਾਤਰੀ ਖੁਦ ਨੂੰ ਕੋਵਿਨ 2.0 ਪੋਰਟਲ ਜਾਂ ਹੋਰ ਆਈ.ਟੀ. ਐਪਲੀਕੇਸ਼ਨਾਂ ਜਿਵੇਂ ਅਰੋਗਿਆ ਸੇਤੂ ਆਦਿ ਰਾਹੀਂ ਟੀਕਾਕਰਨ ਵਾਸਤੇ ਰਜਿਸਟਰ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਹ ਨਵਾਂ ਪੋਰਟਲ ਖਾਸ ਕਰਕੇ ਬਜ਼ੁਰਗਾਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਯਕੀਨੀ ਤੌਰ `ਤੇ ਮਦਦਗਾਰ ਸਾਬਤ ਹੋਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ -19 ਟੀਕਾਕਰਨ ਇਕੋ ਇਕ ਹੱਲ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਸੁਨਹਿਰੀ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਮੁਫ਼ਤ ਅਤੇ ਅਦਾਇਗੀ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਸਹੂਲਤ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹਿਲਾਂ ਦੀ ਤਰ੍ਹਾਂ ਹੀ ਮੁਫਤ ਮੁਹੱਈਆ ਕਰਵਾਈ ਜਾਏਗੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਇਹ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ `ਤੇ ਤੈਅ ਦਰਾਂ ਅਨੁਸਾਰ ਭੁਗਤਾਨ ਦੇ ਅਧਾਰ `ਤੇ ਮੁਹੱਈਆ ਕਰਵਾਈ ਜਾਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...