Saturday, April 20, 2024

ਵਾਹਿਗੁਰੂ

spot_img
spot_img

ਕੋਵਿਡ ਟੀਕਾਕਰਨ: ਜਲੰਧਰ ਪ੍ਰਸ਼ਾਸਨ ਵੱਲੋਂ 29 ਤੇ 30 ਜਨਵਰੀ ਨੂੰ 300 ਤੋਂ ਵੱਧ ਥਾਂਵਾਂ ’ਤੇ ਲਗਾਏ ਜਾਣਗੇ ‘ਮੈਗਾ ਵੈਕਸੀਨੇਸ਼ਨ ਕੈਂਪ’

- Advertisement -

ਯੈੱਸ ਪੰਜਾਬ
ਜਲੰਧਰ, 26 ਜਨਵਰੀ, 2022 –
ਜ਼ਿਲ੍ਹੇ ਵਿੱਚ ਚੱਲ ਰਹੀ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ 29 ਅਤੇ 30 ਜਨਵਰੀ, 2022 ਨੂੰ ਜ਼ਿਲ੍ਹੇ ਭਰ ਵਿੱਚ 300 ਤੋਂ ਵੱਧ ਥਾਵਾਂ ‘ਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਖੁਰਾਕ ਲਗਾਈ ਜਾ ਸਕੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਲਈ ਪਹਿਲਾਂ ਹੀ 257 ਸਥਾਈ ਸੈਸ਼ਨ ਸਾਈਟਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਸਬ ਡਵੀਜ਼ਨ ਜਲੰਧਰ-1 ਵਿੱਚ 100, ਜਲੰਧਰ-2 ਵਿੱਚ 34, ਨਕੋਦਰ ਵਿੱਚ 38, ਫਿਲੌਰ ਵਿੱਚ 58 ਅਤੇ ਸਬ ਡਵੀਜ਼ਨ ਸ਼ਾਹਕੋਟ ਵਿਖੇ 27 ਸੈਸ਼ਨ ਸਾਈਟਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਧਾ ਸੁਆਮੀ ਸਤਿਸੰਗ ਘਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰਾਂ, ਪਿਮਸ, ਅਪਾਹਜ ਆਸ਼ਰਮ ਸਮੇਤ 300 ਤੋਂ ਵੱਧ ਥਾਵਾਂ ‘ਤੇ ਕੈਂਪ ਲਗਾਏ ਜਾਣਗੇ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਟੀਕਾ ਲਗਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰ ਨੋਡਲ ਅਫ਼ਸਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰੇਕ ਦਾ ਟੀਕਾਕਰਨ ਕੀਤਾ ਜਾ ਸਕੇ।

ਘਨਸ਼ਿਆਮ ਥੋਰੀ ਨੇ ਇਨ੍ਹਾਂ ਕੈਂਪਾਂ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਲੋਕਾਂ ਨੂੰ ਅੱਗੇ ਆ ਕੇ ਆਪਣੀ ਡਿਊ ਖੁਰਾਕ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਇਰਸ ਅਜੇ ਵੀ ਸਾਡੇ ਵਿਚਕਾਰ ਹੈ, ਜਿਸ ਲਈ ਸਾਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸਹੀ ਤਰੀਕੇ ਨਾਲ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਸਮੇਤ ਕੋਵਿਡ-19 ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਨੂੰ ਜਾਰੀ ਰੱਖਣ ਲਈ ਵੀ ਕਿਹਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...