Thursday, April 25, 2024

ਵਾਹਿਗੁਰੂ

spot_img
spot_img

ਕੋਵਿਡ ਪੀੜਤਾਂ ਦੇ ਇਲਾਜ ਲਈ ਠੀਕ ਹੋਏ ਮਰੀਜ਼ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ: ਪਰਨੀਤ ਕੌਰ

- Advertisement -

ਪਟਿਆਲਾ, 13 ਜੁਲਾਈ, 2020 –
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕੋਵਿਡ-19 ਦੇ ਠੀਕ ਹੋਏ ਮਰੀਜਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਪੀੜਤਾਂ ਦੇ ਇਲਾਜ ਲਈ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ।

ਲੋਕ ਸਭਾ ਮੈਂਬਰ ਅੱਜ ਸ਼ਾਮ ਪਟਿਆਲਾ ਜ਼ਿਲ੍ਹੇ ‘ਚ ਕੋਵਿਡ-19 ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਤੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰ ਰਹੇ ਸਨ। ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਅਤੇ ਕੌਂਸਲਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੋਵਿਡ ਦੇ ਠੀਕ ਹੋਏ ਮਰੀਜਾਂ ਨੂੰ ਆਪਣਾ ਪਲਾਜ਼ਮਾਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਥਾਪਤ ਕੀਤੇ ਪਲਾਜ਼ਮਾ ਬੈਂਕ ਵਿਖੇ ਦਾਨ ਕਰਨ ਲਈ ਅੱਗੇ ਆਉਣ ਲਈ ਪ੍ਰੇਰਤ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਲਾਜ਼ਮੀ ਮਾਸਕ ਪਾਉਣ ਅਤੇ ਆਪਸੀ ਦੂਰੀ ਰੱਖਣ ਸਮੇਤ ਜਰੂਰੀ ਇਹਤਿਆਤ ਵਰਤਣ ਸਬੰਧੀਂ ਸਖ਼ਤੀ ਵਰਤੀ ਜਾਵੇ।

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੀ ਜਿੰਦਗੀ ਨਾਲ ਖਿਲਵਾੜ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਇਸ ਲਈ ਭਾਵੇਂ ਮਾਸਕ ਨਾ ਪਾਉਣ ਅਤੇ ਆਪਸੀ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕਿਊਂ ਨਾ ਕਰਨੇ ਪੈਣ। ਇਸ ਸਬੰਧੀਂ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਸਾਂਝੀਆਂ ਟੀਮਾਂ ਬਣਾਈਆਂ ਜਾਣ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਪੀ.ਸੀ.ਐਸ. ਅਧਿਕਾਰੀ ਦੀ ਅਗਵਾਈ ਹੇਠ ਸਾਂਝੀ ਕਮੇਟੀ ਦਾ ਇਸ ਸਬੰਧੀਂ ਗਠਨ ਕਰ ਦਿੱਤਾ ਹੈ ਅਤੇ ਸਖ਼ਤੀ ਕਰਨ ਤੇ ਚਲਾਨ ਕੱਟਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਕਾਨਫਰੰਸਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਿਗਮ ਦੀਆਂ ਟੀਮਾਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਦੇ ਨਾਲ-ਨਾਲ ਡੇਂਗੂ ਦੀ ਰੋਕਥਾਮ ਸਬੰਧੀਂ ਵੀ ਮੁਹਿੰਮ ਚਲਾਈ ਹੋਈ ਹੈ। ਆਪਸੀ ਦੂਰੀ ਰੱਖਣ ਦੇ ਮੁੱਦੇ ‘ਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਸਬਜ਼ੀ ਦੀਆਂ ਮੰਡੀਆਂ ਚਾਰ ਦਿਨਾਂ ਲਈ ਬੰਦ ਕੀਤੀਆਂ ਹਨ। ਇਸ ਤੋਂ ਬਿਨ੍ਹਾਂ ਕੰਟੇਨਮੈਂਟ ਜੋਨਾਂ ‘ਚ ਜਰੂਰੀ ਵਸਤਾਂ ਦੇ ਸੇਵਾਵਾਂ ਦੀ ਬਹਾਲੀ ਲਈ ਨਿਗਮ ਵੱਲੋਂ ਪਾਸ ਬਣਾਏ ਜਾ ਰਹੇ ਹਨ।

ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਆਪਸੀ ਦੂਰੀ ਨਾ ਰੱਖਣ ਸਬੰਧੀਂ ਪੁਲਿਸ ਨੇ 497 ਪੁਲਿਸ ਕੇਸ ਦਰਜ ਕੀਤੇ ਹਨ ਅਤੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੁਲਿਸ ਨੇ ਵੱਡੇ ਪੱਧਰ ‘ਤੇ ਮੁਹਿੰਮ ਵਿੱਢੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਕੋਵਿਡ-19 ਦੀ ਸੈਂਪਲਿੰਗ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ 24 ਘੰਟੇ ਤਤਪਰ ਹਨ ਅਤੇ ਨਾਲ ਹੀ ਡੇਂਗੂ ਦੀ ਰੋਕਥਾਮ ਲਈ 1 ਲੱਖ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ 500 ਥਾਵਾਂ ‘ਤੇ ਡੇਂਗੂ ਦਾ ਲਾਰਵਾ ਖ਼ਤਮ ਕਰਵਾਇਆ ਹੈ।

ਇਸੇ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਅਤੇ ਡੇਂਗੂ ਤੋਂ ਬਚਾਉਣ ਲਈ ਲੋੜੀਂਦੇ ਕਦਮ ਉਠਾਉਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ ਅਤੇ ਹੁਣ ਤੱਕ ਪਟਿਆਲਾ ‘ਚ ਹਾਲੇ ਤੱਕ 15 ਤੋਂ 20 ਫੀਸਦੀ ਹੀ ਬੈਡ ਵਰਤੇ ਜਾ ਸਕੇ ਹਨ, ਫਿਰ ਵੀ ਪ੍ਰਸ਼ਾਸਨ ਨੇ ਨਿਜੀ ਹਸਪਤਾਲਾਂ ਨਾਲ ਤਾਲਮੇਲ ਕਰਕੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਪੂਰੀ ਤਿਆਰੀ ਕਰ ਲਈ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...