Saturday, April 27, 2024

ਵਾਹਿਗੁਰੂ

spot_img
spot_img

ਕੋਵਿਡ ਮਹਾਂਮਾਰੀ ਦੌਰਾਨ ਵੀ ਪੁਲਿਸਿੰਗ ਦੀ ਮਿਸਾਲ ਕਾਇਮ ਕਰ ਰਹੀ ਹੈ ਜਲੰਧਰ ਪੁਲਿਸ: ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਜਲੰਧਰ, 11 ਅਪ੍ਰੈਲ, 2021:
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਸਾਲ ਮਹਾਂਮਾਰੀ ਦੌਰਾਨ ਸ਼ਹਿਰ ਵਿੱਚ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰ ਕੇ ਪੁਲਿਸਿੰਗ ਦੀ ਇੱਕ ਹੋਰ ਮਿਸਾਲ ਕਾਇਮ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਕਟ ਦੌਰਾਨ ਜਲੰਧਰ ਦੇ ਲੋਕਾਂ ਵੱਲੋਂ ਦਿੱਤੇ ਗਏ ਯੋਗਦਾਨ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਵਿਸ਼ਾਲ ਅਭਿਆਸ ਸੰਭਵ ਨਹੀਂ ਹੋ ਸਕਦਾ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਟੋਕੋਲ ਨੂੰ ਕਾਇਮ ਰੱਖਣ ਵਿੱਚ ਪੁਲਿਸ ਨੂੰ ਆਪਣਾ ਸਹਿਯੋਗ ਦੇਣਾ ਜਾਰੀ ਰੱਖਣ ।

ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬਾ ਸਰਕਾਰ ਦੁਆਰਾ ਨਿਰਧਾਰਤ ਕੋਵਿਡ -19 ਪ੍ਰੋਟੋਕੋਲ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਤਕਰੀਬਨ 1790 ਐਫ.ਆਈ.ਆਰ. ਦਰਜ ਕੀਤੀ ਗਈਆਂ ਅਤੇ 1252 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ 68061 ਅਪਰਾਧੀਆਂ ਨੂੰ 3.92 ਕਰੋੜ ਰੁਪਏ ਦਾ ਜੁਰਮਾਨ ਵੀ ਕੀਤਾ ਗਿਆ ਹੈ ।

ਇਨ੍ਹਾਂ ਐਫ.ਆਈ.ਆਰਜ਼, ਗ੍ਰਿਫ਼ਤਾਰੀਆਂ ਅਤੇ ਜੁਰਮਾਨਿਆਂ ਵਿੱਚ ਆਮ ਤੌਰ ‘ਤੇ ਮਾਸਕ ਪਾਉਣਾ, ਘਰ ਵਿੱਚ ਇਕਾਂਤਵਾਸ, ਜਨਤਕ ਥਾਵਾਂ ‘ਤੇ ਥੁੱਕਣਾ, ਸਮਾਜਕ ਦੂਰੀ, ਰਾਜਨੀਤਿਕ ਅਤੇ ਸਮਾਜਿਕ ਇਕੱਠਾਂ ਸਬੰਧੀ ਨਿਯਮਾਂ ਦੀ ਉਲੰਘਣਾਂ ਸ਼ਾਮਲ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸੈਂਪਲ ਲੈਣ ਵਾਲੀਆਂ ਟੀਮਾਂ ਨਾਲ ਪੁਲਿਸ ਨਾਕੇ ਲਗਾ ਕੇ ਕੋਵਿਡ -19 ਟੈਸਟਿੰਗ ਮੁਹਿੰਮ ਵਿਚ ਮਦਦ ਲਈ ਹੱਥ ਵੀ ਵਧਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਦੀ ਸਹਾਇਤਾ ਨਾਲ ਪੂਰੇ ਸ਼ਹਿਰ ਵਿੱਚ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ 30067 ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ।ਇਸ ਤੋਂ ਇਲਾਵਾ ਸਿਟੀ ਪੁਲਿਸ ਦੇ ਜਵਾਨਾਂ ਵੱਲੋਂ ਟੀਕਾਕਰਨ ਅਤੇ ਕੋਵਿਡ -19 ਟੈਸਟਿੰਗ ਮੁਹਿੰਮ ਵਿਚ ਵੱਡੀ ਗਿਣਤੀ ਵਿਚ ਸਵੈ-ਇੱਛਾ ਨਾਲ ਭਾਗ ਗਿਆ।

ਸ਼੍ਰੀ ਭੁੱਲਰ ਨੇ ਦੱਸਿਆ ਕਿ ਕੁੱਲ 1080 ਪੁਲਿਸ ਜਵਾਨਾਂ ਨੇ ਆਰਟੀ-ਪੀਸੀਆਰ ਟੈਸਟ ਕਰਵਾਏ ਹਨ ਅਤੇ ਲਗਭਗ 2731 ਨੇ ਕੋਵਿਡ -19 ਟੀਕਾਕਰਣ ਦੀ ਪਹਿਲੀ ਅਤੇ 1273 ਨੇ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ।

ਇਸ ਦੌਰਾਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ‘ਤੇ ਸ਼ਿਕੰਜਾ ਕੱਸਦਿਆਂ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਸਾਲ ਦੌਰਾਨ ਨਸ਼ੇ ਦੇ ਕਾਰੋਬਾਰੀਆਂ ਅਤੇ ਤਸਕਰਾਂ ਖਿਲਾਫ ਫੈਸਲਾਕੁੰਨ ਕਾਰਵਾਈ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 22 ਮਾਰਚ 2020 ਤੋਂ 10 ਅਪ੍ਰੈਲ 2021 ਤੱਕ 14625 ਐਮਐਲ ਨਾਜਾਇਜ਼ ਸ਼ਰਾਬ, 1,97,54,225 ਐਮਐਲ ਦੀ ਸ਼ਰਾਬ, 1448 ਲਿਟਰ ਲਾਹਣ ਅਤੇ 19 ਬਕਸੇ ਬੀਅਰ ਦੀ ਬਰਾਮਦੀ ਦੇ ਨਾਲ 721 ਵਿਅਕਤੀਆਂ ਦੀ ਗ੍ਰਿਫਤਾਰੀ ਸਮੇਤ 655 ਐਫਆਈਆਰ ਦਰਜ ਕੀਤੀਆਂ ਗਈਆਂ । ਇਸੇ ਤਰ੍ਹਾਂ ਪਿਛਲੇ ਸਾਲ ਆਪ੍ਰੇਸ਼ਨ ਰੈਡ ਰੋਜ਼ ਅਧੀਨ ਵੱਡੇ ਪੱਧਰ ‘ਤੇ ਬਰਾਮਦਗੀ ਦੇ ਨਾਲ 547 ਐਫ.ਆਈ.ਆਰਜ਼ ਅਤੇ 603 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।

ਪੁਲਿਸ ਕਮਿਸ਼ਨਰ ਨੇ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲੰਧਰ ਸ਼ਹਿਰ ਵਿੱਚ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਨੂੰ ਲਾਗੂ ਕਰਨ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਦਿੱਖ ਦੁਸ਼ਮਣ ਤੋਂ ਬਚਾਅ ਲਈ ਕੋਵਿਡ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਇਨਫਰੋਸਮੈਂਟ ਏਜੰਸੀਆਂ ਨੂੰ ਸਹਿਯੋਗ ਦੇਣਾ ਜਾਰੀ ਰੱਖਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...