Friday, April 26, 2024

ਵਾਹਿਗੁਰੂ

spot_img
spot_img

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ਵਿੱਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2021 –
ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ ,ਪਰ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਕੋਵਿਡ -19 ਟੀਕਿਆਂ ਦੀ ਘੱਟ ਸਪਲਾਈ ਕਾਰਨ ਟੀਕਾਕਰਣ ਮੁਹਿੰਮ ਕਾਫੀ ਪ੍ਰਭਾਵਿਤ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕੇ ਦੀ ਅਸੰਤੁਲਿਤ ਸਪਲਾਈ ਨੇ ਵੱਡੇ ਪੱਧਰ ‘ਤੇ ਟੀਕਾਕਰਣ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ ਜਦਕਿ ਪੰਜਾਬ ਕੋਲ ਪ੍ਰਤੀ ਦਿਨ ਤਿੰਨ ਲੱਖ ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਵਾਲਾ ਬੁਨਿਆਦੀ ਢਾਂਚਾ ਮੌਜੂਦ ਹੈ।

ਸ. ਸਿੱਧੂ ਨੇ ਕਿਹਾ ਕਿ ਟੀਕਾਕਰਣ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਜਿਵੇਂ ਮੱਧ ਪ੍ਰਦੇਸ਼ , ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਰਫ਼ਤਾਰ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਮੱਦ ਪ੍ਰਦੇਸ਼ ਵਿੱਚ ਔਸਤਨ ਪ੍ਰਤੀ ਦਿਨ ਟੀਕਾਕਰਣ 1.75 ਲੱਖ ਸੀ ਅਤੇ 21 ਜੂਨ ਨੂੰ ਇਹ ਅੰਕੜਾ ਹੈਰਾਨੀਜਨਕ ਢੰਗ ਨਾਲ ਵਧਕੇ 17 ਲੱਖ ਹੋ ਗਿਆ ਅਤੇ ਜੋ ਕਿ ਕੁੱਲ 9 ਗੁਣਾ ਵਾਧਾ ਬਣਦਾ ਹੈ ਅਤੇ ਕੇਂਦਰ ਵਲੋਂ ਸੂਬਿਆਂ ਨੂੰ ਵੈਕਸੀਨ ਦੀ ਵੰਡ ਵਿੱਚ ਕੀਤੇ ਜਾ ਰਹੇ ਪੱਖਪਾਤ ਨੂੰ ਬੇਨਕਾਬ ਕਰਦਾ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਮੱਧ ਪ੍ਰਦੇਸ਼ ਪ੍ਰਤੀ ਦਿਨ 1,70,000 ਖੁਰਾਕ ਪ੍ਰਾਪਤ ਕਰ ਰਿਹਾ ਹੈ ਜਦਕਿ ਪੰਜਾਬ ਨੂੰ 1 ਜੂਨ ਤੋਂ 24 ਜੂਨ ਤੱਕ ਸਿਰਫ 16 ਲੱਖ ਖੁਰਾਕਾਂ ਪ੍ਰਾਪਤ ਹੋਈਆਂ । ਰਾਜਾਂ ਵਿਚ ਮੰਗ ਅਤੇ ਸਪਲਾਈ ਵਿਚਲਾ ਪਾੜਾ ਚਿੰਤਾ ਦਾ ਵਿਸ਼ਾ ਹੈ ਅਤੇ ਟੀਕਿਆਂ ਦੀ ਬਰਾਬਰ ਵੰਡ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ।

ਇਸੇ ਤਰਾਂ ਹਰਿਆਣਾ ਵਰਗੇ ਸੂਬੇ ਵਿੱਚ ਵਾਧੂ ਸਪਲਾਈ ਕਾਰਨ ਟੀਕਾਕਰਣ ਵਿੱਚ 7.14 ਗੁਣਾ ਵਾਧਾ ਹੋਇਆ ਹੈ ਅਤੇ ਕਰਨਾਟਕ ਵਿੱਚ ਇਹ ਵਾਧਾ 5.50, ਆਸਾਮ-5, ਉੱਤਰਾਖੰਡ-3.80, ਹਿਮਾਚਲ ਪ੍ਰਦੇਸ਼-3, ਉੱਤਰ ਪ੍ਰਦੇਸ਼-2.29 ਅਤੇ ਗੁਜਰਾਤ-2.5 ਵਿੱਚ ਹੈ।

ਉਹਨਾਂ ਅੱਗੇ ਦੱਸਿਆ ਕਿ ਟੀਕਾਕਰਣ ਮੁਹਿੰਮ ਦੀ ਸਫਲਤਾ ਮੁੱਖ ਤੌਰ ਤੇ ਟੀਕੇ ਦੀ ਸਪਲਾਈ ਤੇ ਨਿਰਭਰ ਕਰਦੀ ਹੈ। ਮਈ ਮਹੀਨੇ ਵਿੱਚ ਪੰਜਾਬ ਨੂੰ ਟੀਕੇ ਦੀਆਂ ਸਿਰਫ 17 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਸੀ ਜੋ ਕਿ ਬਹੁਤ ਘੱਟ ਗਿਣਤੀ ਬਣਦੀ ਹੈ ਜਦਕਿ ਭਾਰਤ ਸਰਕਾਰ ਵਲੋਂ ਜੂਨ ਮਹੀਨੇ ਵਿੱਚ 21 ਲੱਖ ਖੁਰਾਕਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ।

ਪਰ ਹੁਣ ਤੱਕ ਕੇਂਦਰ ਸਰਕਾਰ ਨੇ ਸਿਰਫ 16 ਲੱਖ ਖੁਰਾਕਾਂ ਹੀ ਮੁਹੱਈਆ ਕਰਵਾਈਆਂ ਹਨ ਜੋ ਦਰਸਾਉਂਦਾ ਹੈ ਕਿ ਟੀਕੇ ਦੀ ਸੀਮਤ ਸਪਲਾਈ ਪੰਜਾਬ ਵਿਚ ਟੀਕਾਕਰਣ ਮੁਹਿੰਮ ਨੂੰ ਵੱਡੇ ਰੂਪ ਵਿੱਚ ਪ੍ਰਭਾਵਿਤ ਕਰ ਰਹੀ ਹੈ।

ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਦੇ ਮੁੱਦੇ ਨੂੰ ਚੁੱਕਦਿਆਂ ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਨੂੰ ਘੱਟੋ-ਘੱਟ 2 ਲੱਖ ਟੀਕੇ ਪ੍ਰਤੀ ਦਿਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਦਸਤਕ ਤੋਂ ਪਹਿਲਾਂ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...