Friday, March 29, 2024

ਵਾਹਿਗੁਰੂ

spot_img
spot_img

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2021:
ਸੂਬੇ ਵਿੱਚ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ, ਮਾਸਕ, ਹੱਥ ਧੋਣ ਦੇ ਪ੍ਬੰਧ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

ਕਣਕ ਦੀ ਖਰੀਦ ਬਾਰੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ ਵਿਸ਼ੇਸ਼ ਟੀਮ ਡਿਊਟੀ ਨਿਭਾਏਗੀ ਜੋ ਸਵੇਰੇ ਤੋਂ ਸ਼ਾਮ ਤੱਕ ਕਿਸਾਨਾਂ, ਆੜ੍ਹਤੀਆਂ ਤੇ ਹੋਰਾਂ ਦੀਆਂ ਸ਼ਿਕਾਇਤਾਂ ਅਤੇ ਸਵਾਲਾਂ ਦਾ ਨਿਪਟਾਰਾ ਕਰੇਗੀ।

ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ੍ਹ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ।

ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...