Wednesday, April 24, 2024

ਵਾਹਿਗੁਰੂ

spot_img
spot_img

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ: ਪ੍ਰਮੁੱਖ ਸਕੱਤਰ ਸਿਹਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ 10 ਅਪ੍ਰੈਲ, 2021 –
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਕੋਵਿਡ -19 ਮੈਨੇਜਮੈਂਟ ਸੰਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕੋਵਿਡ -19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਘੱਟੋ ਘੱਟ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕੀਤਾ ਜਾਵੇ।

ਉਨ੍ਹਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਲਾਜ ਲਈ ਸਰਕਾਰੀ ਤੈਅ ਰੇਟਾਂ ਅਨੁਸਾਰ ਹੀ ਇਲਾਜ ਖਰਚ ਲਿਆ ਜਾਵੇ। ਇਸ ਸਮੇਂ ਸੂਬੇ ਵਿੱਚ 213 ਨਿੱਜੀ ਹਸਪਤਾਲ ਕੋਵਿਡ -19 ਮਰੀਜਾਂ ਦੀ ਦੇਖਭਾਲ ਕਰ ਰਹੇ ਹਨ ਅਤੇ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 230 ਵੈਂਟੀਲੇਟਰ ਮੁਹੱਈਆ ਕਰਵਾਏ ਹਨ, ਜਿਨ੍ਹਾਂ ਦੀ ਹਦਾਇਤਾਂ ਅਨੁਸਾਰ ਵਰਤੋਂ ਕੀਤੀ ਜਾਵੇ। ਪ੍ਰਮੁੱਖ ਸਕੱਤਰ ਸਿਹਤ ਨੇ ਚਿੰਤਾ ਜ਼ਾਹਿਰ ਕੀਤੀ ਕਿ ਲੈਵਲ-2 ਦੀਆਂ ਸਹੂਲਤਾਂ ਅਤੇ ਲੈਵਲ-2 ਤੋਂ ਲੈਵਲ-3 ਵਿੱਚ ਰੈਫਰ ਸਮੇਂ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ।

ਇਸ ਲਈ ਸਮੇਂ ਸਿਰ ਮਰੀਜਾਂ ਨੂੰ ਰੈਫਰ ਕਰਕੇ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਸੂਬੇ ਨੂੰ ਰੈਮਿਡਿਸੀਵਰ ਦਵਾਈ ਦੀਆਂ 22000 ਖੁਰਾਕਾਂ ਮਿਲੀਆਂ ਹਨ, ਜੋ ਕਿ ਪ੍ਰਾਈਵੇਟ ਹਸਪਤਾਲ ਤੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬੱਧ ਹਨ।

ਉਨ੍ਹਾਂ ਹਸਪਤਾਲਾਂ ਨੂੰ ਅੱਗੇ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਨੂੰ ਸਿਰਫ ਉਦੋਂ ਤੱਕ ਆਪਣੇ ਕੋਲ ਰੱਖਣ ਜਦੋਂ ਤੱਕ ਉਨ੍ਹਾਂ ਕੋਲ ਉਚਿਤ ਸੰਭਾਲ ਦਾ ਪ੍ਰਬੰਧ ਹੈ ਅਤੇ ਜੇਕਰ ਉਹ ਮਹਿਸੂਸ ਕਰਦੇ ਹਨ ਕਿ ਮਰੀਜ਼ ਦੀ ਸਿਹਤ ਦੇ ਵਿਗੜਨ ਦੀ ਸੰਭਾਵਨਾ ਹੈ ਤਾਂ ਮਰੀਜ ਨੂੰ ਸਮੇਂ ਸਿਰ ਲੈਵਲ -3 ਸਹੂਲਤ ਵਿੱਚ ਰੈਫਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਮੁੱਖ ਸਕੱਤਰ ਸਿਹਤ ਨੇ ਕਿਹਾ ਕਿ ਕੋਵਿਡ ਟੀਕਾ ਕੀਮਤੀ ਹੈ ਅਤੇ ਟੀਕੇ ਦੀ ਕਿਸੇ ਵੀ ਬਰਬਾਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਲੋਕਾਂ ਦੀ ਸਹੂਲਤ ਲਈ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਪ੍ਰੋਟੋਕੋਲ ਦੇ ਅਨੁਸਾਰ ਵਰਤਿਆ ਜਾਵੇ ਅਤੇ ਜੇਕਰ ਵਾਧੂ ਸਪਲਾਈ ਦੀ ਜ਼ਰੂਰਤ ਹੋਵੇ ਤਾਂ ਸੰਬੰਧਿਤ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਪ੍ਰਾਈਵੇਟ ਹਸਪਤਾਲਾਂ ਦੇ ਕਰੀਟੀਕਲ ਕੇਅਰ ਮਾਹਿਰਾਂ ਵੱਲੋਂ ਕੋਵਿਡ-19 ਮੈਨੇਜਮੈਂਟ ਸੰਬੰਧੀ ਵਿਭਾਗ ਦੁਆਰਾ ਆਯੋਜਿਤ ਸੈਸ਼ਨਾਂ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਉਹ ਡਾ. ਕੇ.ਕੇ. ਤਲਵਾੜ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਸੈਸ਼ਨਾਂ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਇਆ ਜਾਵੇ।

ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ਼੍ਰੀ ਡੀ.ਕੇ. ਤਿਵਾੜੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦੇ ਯਤਨਾਂ ਨੂੰ ਵਧਾਏ ਜਾਣ ‘ਤੇ ਜ਼ੋਰ ਦਿੱਤਾ।

ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਡਾ. ਏ.ਐਸ. ਸੇਖੋਂ ਨੇ ਸਿਹਤ ਵਿਭਾਗ ਨੂੰ ਯਕੀਨ ਦੁਆਇਆ ਕਿ ਕੌਂਸਿਲ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਲਈ ਸਾਰੇ ਹਸਪਤਾਲਾਂ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਵੈਬੀਨਾਰ ਸੈਸ਼ਨਾਂ ਵਿੱਚ ਸ਼ਾਮਿਲ ਹੋਣਗੇ। ਇਸ ਕੰਮ ਦੇ ਬਿਹਤਰ ਤਾਲਮੇਲ ਲਈ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰਾਂ ਨੂੰ ਜ਼ਿਲ੍ਹੇ ਅਲਾਟ ਕੀਤੇ ਜਾਣ ਤਾਂ ਜੋ ਕੋਵਿਡ ਮੈਨੇਜਮੈਂਟ ਤੇ ਟੀਕਾਕਰਨ ਲਈ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ।

ਇਸ ਵਰਚੂਅਲ ਮੀਟਿੰਗ ਵਿੱਚ ਸਕੱਤਰ ਸਿਹਤ ਸ਼੍ਰੀ ਕੁਮਾਰ ਰਾਹੁਲ, ਪੰਜਾਬ ਹੈਲਥ ਸਿਸਟਮਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂੰ ਕਸ਼ਯਪ, ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਸਮੂਹ ਸਿਵਲ ਸਰਜਨ, ਸਟੇਟ ਨੋਡਲ ਅਫ਼ਸਰ ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਟੀਕਾਕਰਨ ਡਾ. ਬਲਵਿੰਦਰ ਕੌਰ, ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰ ਸ਼ਾਮਿਲ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...